Home » ਜ਼ੀਰਾ ਪੁਲਿਸ ਵੱਲੋਂ ਵੱਡੀ ਕਾਰਵਾਈ: ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਗ੍ਰਿਫਤਾਰ

ਜ਼ੀਰਾ ਪੁਲਿਸ ਵੱਲੋਂ ਵੱਡੀ ਕਾਰਵਾਈ: ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਗ੍ਰਿਫਤਾਰ

ਮਾਮਲਾ ਬੀਡੀਪੀਓ ਦਫ਼ਤਰ ਦਾ ਘਿਰਾਓ ਕਰਨ ਤੇ ਸਾਬਕਾ ਵਿਧਾਇਕ ਸਣੇ 80 ਲੋਕਾਂ ਤੇ ਕੀਤਾ ਸੀ ਮਾਮਲਾ ਦਰਜ

by Rakha Prabh
185 views

ਕਾਂਗਰਸ ਪਾਰਟੀ ਸਮਰਥਕਾਂ ਵੱਲੋਂ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਸੰਘਰਸ਼ ਤੇਜ਼ ਕਰਨ ਦਾ ਐਲਾਨ

ਜ਼ੀਰਾ / ਫਿਰੋਜ਼ਪੁਰ 17 ਅਕਤੂਬਰ (ਗੁਰਪ੍ਰੀਤ ਸਿੰਘ ਸਿੱਧੂ ) ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਸਾਬਕਾ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਫਿਰੋਜਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜੀਰਾ ਨੂੰ ਤੜਕਸਾਰ ਗ਼ਿਰਫ਼੍ਤਾਰ ਕਰ ਲਿਆ ਗਿਆ। ਇਸ ਮੌਕੇ ਡੀਐਸਪੀ ਗੁਰਦੀਪ ਸਿੰਘ ਦੀ ਅਗਵਾਈ ਵਿੱਚ ਵੱਡੀ ਪੱਧਰ ਤੇ ਪੁਲਿਸ ਨਫਰੀ ਨੇ ਸਾਬਕਾ ਵਿਧਾਇਕ ਦੀ ਕੋਠੀ ਵਿਚੋਂ ਉਨ੍ਹਾਂ ਨੂੰ ਗਿਰਫ਼ਤਾਰ ਕੀਤਾ ਗਿਆ ਅਤੇ ਬਾਅਦ ਵਿੱਚ ਪੁਲਿਸ ਥਾਣਾ ਸਿਟੀ ਲਿਆਂਦਾ ਗਿਆ ਜਿਥੇ ਉਨ੍ਹਾਂ ਦੇ ਸਮਰਥਕਾਂ ਦਾ ਇਕੱਠ ਵੇਖਦਿਆਂ ਪੁਲਿਸ ਵੱਲੋਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪੁਲਿਸ ਕਿਸੇ ਅਣਜਾਣ ਜਗਾਂ ਵਿਚ ਤਬਦੀਲ ਕਰ ਦਿੱਤਾ ਗਿਆ। ਇਸ ਦੌਰਾਨ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਸਮਰਥਕਾਂ ਵੱਲੋਂ ਥਾਣਾ ਸਿਟੀ ਵਿਖੇ ਪਹੁੰਚ ਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਜ਼ੀਰਾ ਨੂੰ ਭਰਵਾਂ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਸਾਬਕਾ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਆਪਣਾ 80 ਤੋਂ ਵੱਧ ਸਮਰਥਕਾਂ ਨੇ ਬੀਡੀਪੀਓ ਦਫ਼ਤਰ ਜ਼ੀਰਾ ਅੰਦਰ ਦਾਖਲ ਹੋ ਕੇ ਦਫਤਰੀ ਕੰਮਕਾਜ ਅਤੇ ਪਬਲਿਕ ਸੇਵਾਵਾਂ ਵਿੱਚ ਵਿਗਨ ਪਾਉਣ ਤੇ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਤਹਿਤ ਅੱਜ ਉਨ੍ਹਾਂ ਗਿਰਫ਼ਤਾਰ ਕੀਤਾ ਹੈ। ਇਸ ਮੌਕੇ ਪਹੁੰਚੇ ਸੀਨੀਅਰ ਕਾਂਗਰਸੀ ਆਗੂ ਡਾਕਟਰ ਰਸ਼ਪਾਲ ਸਿੰਘ ਪ੍ਰਧਾਨ ਨਗਰ ਕੌਂਸਲ ਜ਼ੀਰਾ, ਹਰੀਸ਼ ਤਾਂਗੜਾ ਵਾਈਸ ਪ੍ਰਧਾਨ ਨਗਰ ਕੌਂਸਲ ਜ਼ੀਰਾ, ਚੇਅਰਮੈਨ ਮਹਿੰਦਰਜੀਤ ਸਿੰਘ, ਬਲਵਿੰਦਰ ਸਿੰਘ ਬੁੱਟਰ, ਚੇਅਰਮੈਨ ਕੁਲਬੀਰ ਸਿੰਘ ਟਿਮੀ , ਡਾ ਜਗੀਰ ਸਿੰਘ ਆਦਿ ਆਗੂਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਰਹੀ ਸੀ ਤੇ ਕਾਂਗਰਸ ਪਾਰਟੀ ਦੇ ਆਗੂ ਵਾਅਦੇ ਯਾਦ ਕਰਵਾਉਣ ਲਈ ਰੈਲੀਆਂ ਧਰਨੇ ਦੇ ਰਹੇ ਹਨ।ਪਰ ਪੰਜਾਬ ਸਰਕਾਰ ਲੋਕਾਂ ਤੱਕ ਸਚਾਈ ਨਾ ਪਹੁੰਚੇ ਇਸ ਲਈ ਕਾਂਗਰਸ ਆਗੂਆਂ ਨੂੰ ਗਿਰਫ਼ਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਰੁੱਧ ਕਾਂਗਰਸ ਪਾਰਟੀ ਦੇ ਆਗੂ ਚੁੱਪ ਨਹੀਂ ਬੈਠਣਗੇ ਅਤੇ ਸੰਘਰਸ਼ ਤੇਜ਼ ਕੀਤੀ ਜਾਵੇਗਾ।

Related Articles

Leave a Comment