ਕੋਟ ਈਸੇ ਖਾਂ- 23 ਅਕਤੂਬਰ 2023 -( ਰਾਖਾ ਪ੍ਰਭ)
ਪਾਥਵੇਅਜ ਗਲੋਬਲ ਸਕੂਲ ਕੋਟ ਈਸੇ ਖਾਂ ਜੋ ਇਲਾਕੇ ਦਾ ਨਾਮਵਾਰ ਆਈ ਸੀ ਐਸ ਈ ਦਿੱਲੀ ਬੋਰਡ ਤੋ ਮਾਨਤਾ ਪ੍ਰਾਪਤ ਸਕੂਲ ਹੈ ਅਤੇ ਆਪਣੇ ਬੱਚਿਆ ਨੂੰ ਵਰਲਡ ਕਲਾਸ ਦੀ ਐਜੂਕੇਸ਼ਨ ਦੇ ਰਿਹਾ ਹੈ, ਵਿਖੇ ਦੁਸ਼ਹਿਰੇ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਹ ਦਿਵਸ ਹਰ ਸਾਲ ਪੂਰੇ ਵਿਸ਼ਵ ਵਿੱਚ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਪਾਥਵੇਜ ਦੁਆਰਾ ਇਸ ਤਿਉਹਾਰ ਨਾਲ ਸੰਬੰਧਿਤ ਇੱਕ ਸਪੈਸ਼ਲ ਸਵੇਰ ਦੀ ਸਭਾ ਦਾ ਪ੍ਰਬੰਧ ਕੀਤਾ ਗਿਆ ਜਿਸ ਵਿੱਚ ਬੱਚਿਆਂ ਨੇ ਦੁਸ਼ਹਿਰੇ ਨਾਲ ਸੰਬੰਧਿਤ ਝਾਕੀਆਂ ਪੇਸ਼ ਕੀਤੀਆਂ ਅਤੇ ਕੋਰੀਓਗ੍ਰਾਫੀ ਵੀ ਪੇਸ਼ ਕੀਤੀ ਗਈ। ਕਿੰਡਰ ਗਾਰਟਨ ਵਿੰਗ ਦੇ ਛੋਟੇ ਛੋਟੇ ਬੱਚਿਆਂ ਨੇ ਸ਼੍ਰੀ ਰਾਮ ,ਲਕਸ਼ਮਣ ਅਤੇ ਸੀਤਾ ਮਾਤਾ ਵਰਗੇ ਭੇਸ ਬਣਾ ਕੇ ਇਸ ਦਿਨ ਦੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਬੱਚਿਆਂ ਦੁਆਰਾ ਰਾਵਣ ਦਾ ਪੁਤਲਾ ਬਣਾਇਆ ਗਿਆ ਅਤੇ ਅੱਗ ਲਗਾ ਕੇ ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦਰਸਾਇਆ ਗਿਆ। ਸਕੂਲ ਦੇ ਮਾਨਯੋਗ ਪ੍ਰਿੰਸੀਪਲ ਜੀ ਨੇ ਇਸ ਦਿਨ ਦੇ ਇਤਿਹਾਸ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਇਸ ਦਿਨ ਸ੍ਰੀ ਰਾਮ ਜੀ ਨੇ ਲੰਕਾਪਤੀ ਰਾਵਣ ਨੂੰ ਮਾਰ ਕੇ ਆਪਣੀ ਪਤਨੀ ਸੀਤਾ ਜੀ ਨੂੰ ਰਾਵਣ ਦੀ ਕੈਦ ਚੋ ਰਿਹਾ ਕੀਤਾ ਸੀ। ਉਸ ਦਿਨ ਨੂੰ ਯਾਦ ਕਰਦਿਆਂ ਇਹ ਦਿਨ ਹਰ ਸਾਲ ਬੜੀ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ।
ਇਸ ਮੌਕੇ ਸਕੂਲ ਦੇ ਮਾਣਯੋਗ ਪ੍ਰਿੰਸੀਪਲ ਸ. ਹਰਵੰਤ ਸਿੰਘ, ਸਕੂਲ ਦੇ ਕਮੇਟੀ ਮੈਂਬਰ ਮਾਨਯੋਗ ਚੇਅਰਮੈਨ ਸੁਰਜੀਤ ਸਿੰਘ ਸਿੱਧੂ ਪ੍ਰਧਾਨ ਡਾ ਅਨਿਲਜੀਤ ਕੰਬੋਜ ਵਾਈਸ ਚੇਅਰਮੈਨ ਅਵਤਾਰ ਸਿੰਘ ਸੌਂਦ, ਚਾਹਤ ਕੰਬੋਜ, ਸਤਨਾਮ ਸਿੰਘ ਸੌਂਦ, ਗੁਰਪ੍ਰੀਤ ਸਿੰਘ ਸਿੱਧੂ ਕੌਸਲਰ , ਜੋਗਿੰਦਰ ਸਿੰਘ ਸਰਪੰਚ, ਜਸਵਿੰਦਰ ਸਿੰਘ ਸਿੱਧੂ ਨੇ “ਦੁਸਹਿਰੇ ਦੇ ਤਿਉਹਾਰ”ਮੌਕੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਹਮੇਸ਼ਾ ਸੱਚਾਈ ਦੇ ਮਾਰਗ ਤੇ ਚੱਲਣ ਲਈ ਪ੍ਰੇਰਤ ਕੀਤਾ।