ਜ਼ੀਰਾ, 24 ਅਕਤੂਬਰ ( ਗੁਰਪ੍ਰੀਤ ਸਿੰਘ ਸਿੱਧੂ ) :- ਦੂਨ ਵੈਲੀ ਕੈਂਬਿ੍ਰਜ ਸਕੂਲ ਜੀਰਾ ਵਿਖੇ ਪਿ੍ਰਸੀਪਲ ਮੈਮ ਸ੍ਰੀਮਤੀ ਰਜਨੀ ਸ਼ਰਮਾ ਦੀ ਰਹਿਨੁਮਾਈ ਹੇਠ ਦੁਸਹਿਰਾ ਮਨਾਇਆ ਗਿਆ। ਇਸ ਮੋਕੇ ਤੇ ਮੁੱਖ ਮਹਿਮਾਨ ਵਜੋ ਸ਼ਾਮਲ ਹੋਏ ਸਕੂਲ ਦੇ ਚੇਅਰਮੈਨ ਡਾ: ਸ੍ਰੀ ਸ਼ੁਭਾਸ਼ ਉੱਪਲ ਜੀ ਵੀ ਮੌਜੂਦ ਰਹੇ। ਇਸ ਮੋਕੇ ਤੇ ਵਿਦਿਆਰਥੀਆ ਨੂੰ ਸਬੋਧਨ ਕਰਦੇ ਹੋਏ ਪਿ੍ਰਸੀਪਲ ਮੈਮ ਸ੍ਰੀਮਤੀ ਰਜਨੀ ਸ਼ਰਮਾ ਨੇ ਦੱਸਿਆ ਕਿ ਹਰ ਸਾਲ ਦੁਸਹਿਰੇ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਦੁਸਹਿਰੇ ਵਾਲੇ ਦਿਨ ਭਗਵਾਨ ਰਾਮ ਨੇ ਰਾਵਣ ਨੂੰ ਮਾਰ ਕੇ ਜੰਗ ਜਿੱਤੀ ਸੀ। ਇਸ ਤਿਉਹਾਰ ਨੂੰ ਝੂਠ ‘ਤੇ ਸੱਚ ਅਤੇ ਅਧਰਮ ‘ਤੇ ਧਰਮ ਦੀ ਜਿੱਤ ਵਜੋਂ ਵੀ ਮਨਾਇਆ ਜਾਂਦਾ ਹੈ। ਦੁਸਹਿਰੇ ਦਾ ਤਿਉਹਾਰ ਹਰ ਸਾਲ ਅੱਸੂ ਮਹੀਨੇ ਦੇ ਸੁਕਲ ਪੱਖ ਦੀ ਦਸਵੀਂ ਤਾਰੀਕ ਨੂੰ ਮਨਾਇਆ ਜਾਂਦਾ ਹੈ। ਇਸ ਤਿਉਹਾਰ ਨੂੰ ਵਿਜਯਾਦਸਮੀ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਇਹ ਮੰਨਿਆ ਜਾਂਦਾ ਹੈ ਕਿ ਇਸ ਦਿਨ ਮਾਂ ਦੁਰਗਾ ਨੇ ਮਹਿਸਾਸੁਰਾ ਨੂੰ ਮਾਰਿਆ ਸੀ, ਇਸ ਲਈ ਇਹ ਤਿਉਹਾਰ ਸਾਰਦੀ ਨਵਰਾਤਰੀ ਦੀ ਦਸਮੀ ਤਿਥੀ ਨੂੰ ਮਨਾਇਆ ਜਾਂਦਾ ਹੈ। ਵਿਦਿਆਰਥੀਆ ਨੂੰ ਹਮੇਸ਼ਾ ਸੱਚ ਬੋਲਣ ਅਤੇ ਸੱਚਾਈ ਦਾ ਸਾਥ ਦੇਣ ਲਈ ਵਚਨਬੱਧ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਵਿਦਿਆਰਥੀਆ ਵੱਲੋ ਰਾਮ ਲੀਲਾ ਦਾ ਪ੍ਰੋਗਰਾਮ ਕੀਤਾ ਗਿਆ। ਸਕੂਲ ਦੇ ਚੇਅਰਮੈਨ ਡਾ: ਸ੍ਰੀ ਸ਼ੁਭਾਸ਼ ਉੱਪਲ ਜੀ ਵੱਲੋ ਸਕੂਲ ਦੇ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀਆ ਦੀ ਹੌਸਲਾ ਹਫਜ਼ਾਈ ਕੀਤੀ ਗਈ।