ਫਿਰੋਜ਼ਪੁਰ 26 ਅਕਤੂਬਰ ( ਗੁਰਪ੍ਰੀਤ ਸਿੰਘ ਸਿੱਧੂ ) ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406/22/ ਬੀ ਚੰਡੀਗੜ੍ਹ ਦੀ ਜੰਗਲਾਤ ਵਰਕਰਾਂ ਸਿਰਮੌਰ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਜੰਗਲਾਤ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਹੋ ਰਹੀ ਸੂਬਾ ਪੱਧਰੀ ਰੈਲੀ ਵਿਚ ਜ਼ਿਲ੍ਹਾ ਫਿਰੋਜ਼ਪੁਰ ਦੇ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਅਤੇ ਪ ਸ ਸ ਫ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਅਤੇ ਨਿਸ਼ਾਨ ਸਿੰਘ ਸਹਿਜਾਦੀ ਜਿਲ੍ਹਾ ਪ੍ਰਧਾਨ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਪੀਰ ਬਾਬਾ ਸ਼ੇਰ ਸ਼ਾਹ ਵਲੀ ਚੌਂਕ ਫਿਰੋਜ਼ਪੁਰ ਤੋਂ ਵੱਡੇ ਕਾਫਲੇ ਦੇ ਰੂਪ ਵਿੱਚ ਰਵਾਨਾ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜ਼ਿਲ੍ਹਾ ਜ਼ਿਲਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਅਤੇ ਨਿਸ਼ਾਨ ਸਿੰਘ ਸਹਿਜਾਦੀ ਜ਼ਿਲ੍ਹਾ ਪ੍ਰਧਾਨ ਜੰਗਲਾਤ ਵਰਕਰਜ਼ ਯੂਨੀਅਨ , ਗੁਰਬੀਰ ਸਿੰਘ ਸਹਿਜਾਦੀ ਸਰੁਲ ਸਕੱਤਰ, ਨੇ ਕਿਹਾ ਕਿ ਲੰਮੇ ਸਮੇਂ ਤੋਂ ਲਮਕਦੀਆਂ ਆ ਰਹੀਆਂ ਜੰਗਲਾਤ ਵਰਕਰਜ਼ ਦੀਆਂ ਮੰਗਾਂ ਨੂੰ ਸਮੇਂ ਦੀਆਂ ਸਰਕਾਰਾਂ ਵੱਲੋਂ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ ਅਤੇ ਲਾਰੇ ਲੱਪੇ ਹੀ ਲਗਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜੰਗਲਾਤ ਕਾਮੇ ਸਰਕਾਰ ਨਾਲ ਹੁਣ ਆਰ ਪਾਰ ਦੀ ਲੜਾਈ ਲੜਨਗੇ ਅਤੇ ਆਪਣੀਆਂ ਹੱਕੀ ਮੰਗਾਂ ਮਨਵਾ ਕੇ ਹੀ ਸਾਹ ਲੈਣਗੇ। ਉਨ੍ਹਾਂ ਕਿਹਾ ਕਿ ਜਗਲਾਤ ਕਾਮੇਂ ਦਿਨ ਰਾਤ ਸੜਕਾਂ ਉਪਰ ਲੱਗੇ ਦਰਖ਼ਤਾਂ ਦੀ ਰਾਖੀ ਕਰਦੇ ਹੋਏ ਜਾਨਾਂ ਵਾਰ ਗਏ ਪਰ ਉਨ੍ਹਾਂ ਦੀ ਸ਼ਹਾਦਤ ਦਾ ਮੁਲ ਨਹੀ ਮਿਲਿਆ। ਇਸ ਮੌਕੇ ਕਾਫਲੇ ਵਿੱਚ ਜੰਗਲਾਤ ਵਰਕਰਜ਼ ਯੂਨੀਅਨ ਦੇ ਗੁਰਬੀਰ ਸਿੰਘ ਮੁਦਕੀ ਸਰਖਲ ਜਰਨਲ ਸਕੱਤਰ, ਮੇਹਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਜਸਵਿੰਦਰ ਰਾਜ ਰੇਂਜ ਪ੍ਰਧਾਨ, ਬਲਵਿੰਦਰ ਕੁਮਾਰ ਰੇਜ ਜਰਨਲ ਸਕੱਤਰ, ਕਵਲਜੀਤ ਸਿੰਘ,ਕੌਰ ਸਿੰਘ ਪ ਸ ਸ ਫ ਬਲਾਕ ਪ੍ਰਧਾਨ ,ਦੇਸਾ ਸਿੰਘ , ਕਰਮਜੀਤ ਸਿੰਘ, ਗੁਰਦੀਪ ਸਿੰਘ, ਨਿਸ਼ਾਨ ਸਿੰਘ ਸਿੱਧੂ, ਸੁਲੱਖਣ ਸਿੰਘ,ਬਾਕੇ ਲਾਲ ਬਚਨ ਸਿੰਘ, ਮੁਖਤਿਆਰ ਸਿੰਘ, ਰਣਜੀਤ ਸਿੰਘ,ਆਦਿ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਵਰਕਰ ਸ਼ਾਮਲ ਹੋਏ।