ਗੁਰਪ੍ਰੀਤ ਸਿੰਘ ਸਿੱਧੂ
ਜ਼ੀਰਾ/26 ਅਕਤੂਬਰ
ਪਿੰਡ ਮਨਸੂਰਵਾਲ ਕਲਾਂ ਵਿਖੇ ਹਾੜੀ ਦੀ ਬਜਾਈ ਨੂੰ ਦੇਖਦਿਆਂ ਡੀ.ਏ.ਪੀ ਖਾਦ ਦੀ ਭਾਰੀ ਕਿਲਤ ਕਾਰਨ ਕਿਸਾਨ ਖੱਜਲ ਅਤੇ ਖੁਆਰ ਹੋ ਰਹੇ ਹਨ। ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰਧਾਨ ਕੋ-ਆਪਰੇਟਿਵ ਸੁਸਾਇਟੀ ਮਨਸੂਰਵਾਲ ਵਾਲ ਕਲਾਂ ਜਸਪਾਲ ਸਿੰਘ ਪੰਨੂ ਨੇ ਆਪਣੇ ਗ੍ਰਹਿ ਪਿੰਡ ਮਨਸੂਰਵਾਲ ਵਿਖੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ ਕਿਹਾ ਕਿ ਜਦੋਂ ਦੀ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਉਦੋਂ ਤੋਂ ਲੈ ਕੇ ਪੰਜਾਬ ਅੰਦਰ ਹਰ ਇੱਕ ਵਰਗ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਦੋਂ ਤੋਂ ਲੈ ਕੇ ਪੰਜਾਬ ਅੰਦਰ ਹਰ ਇੱਕ ਵਰਗ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਹੁਣ ਕਣਕ ਦੀ ਬਜਾਈ ਸਿਰ ਤੇ ਹੈ ਪੰਜਾਬ ਸਰਕਾਰ ਵੱਲੋਂ ਹਜੇ ਤੱਕ ਡੀ.ਏ.ਪੀ ਖਾਦ ਕਿਸਾਨਾਂ ਨੂੰ ਬਹੁਤ ਘੱਟ ਮੁਹਈਆ ਕਰਵਾਈ ਗਈ ਹੈ, ਇਸ ਸਬੰਧੀ ਭਾਰਤੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਗੁਰਲਾਲ ਸਿੰਘ ਅਤੇ ਬਲਾਕ ਜਨਰਲ ਸਕੱਤਰ ਜਸਵੀਰ ਸਿੰਘ ਨੇ ਪ੍ਰਧਾਨ ਕੋ- ਅਪਰਟਿਵ ਸੋਸਾਇਟੀ ਜਸਪਾਲ ਸਿੰਘ ਪੰਨੂ ਦੇ ਨਾਲ ਫੋਨ ਤੇ ਗੱਲਬਾਤ ਕਰਦਿਆਂ ਆਖਿਆ ਕਿ ਜੇ ਇੱਕ ਦੋ ਦਿਨਾਂ ਦੇ ਅੰਦਰ ਅੰਦਰ ਕਿਸਾਨਾਂ ਨੂੰ ਡੀ.ਏ.ਪੀ ਖਾਦ ਮੁਹੱਈਆ ਨਾ ਕਰਵਾਈ ਗਈ ਤਾਂ ਭਾਰਤੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਕੋ੍ਆਪਰਟਿਵ ਸੋਸਾਇਟੀ ਅੱਗੇ ਧਰਨਾ ਲਾਉਣ ਲਈ ਮਜ਼ਬੂਰ ਹੋਵੇਗੀ। ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਤੇ ਜ਼ਿਲਾ ਪ੍ਰਸ਼ਾਸ਼ਨ ਦੀ ਹੋਵੇਗੀ।