ਕੋਟ ਈਸੇ ਖਾਂ- 29 ਅਕਤੂਬਰ 2023 ( ਰਾਖਾ ਪ੍ਰਭ )
-ਪਾਥਵੇਅਜ ਗਲੋਬਲ ਸਕੂਲ ਕੋਟ ਈਸੇ ਖਾਂ ਜੋ ਇਲਾਕੇ ਦਾ ਨਾਮਵਾਰ ਆਈ ਸੀ ਐਸ ਈ ਦਿੱਲੀ ਬੋਰਡ ਤੋ ਮਾਨਤਾ ਪ੍ਰਾਪਤ ਸਕੂਲ ਹੈ ਅਤੇ ਆਪਣੇ ਬੱਚਿਆ ਨੂੰ ਵਰਲਡ ਕਲਾਸ ਦੀ ਐਜੂਕੇਸ਼ਨ ਦੇ ਰਿਹਾ ਹੈ, ਵਿਖੇ ਮਹਾਰਿਸ਼ੀ ਵਾਲਮੀਕ ਜਯੰਤੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਪਾਥਵੇਜ ਵੱਲੋਂ ਇਸ ਮੌਕੇ ਨਾਲ ਸਬੰਧਿਤ ਇੱਕ ਸਪੈਸ਼ਲ ਸਵੇਰ ਦੀ ਸਭਾ ਦਾ ਪ੍ਰਬੰਧ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਦੁਆਰਾ ਕਵਿਤਾ, ਕੋਰੀਓਗ੍ਰਾਫੀ ਅਤੇ ਇਸ ਦਿਨ ਨਾਲ ਸੰਬੰਧਿਤ ਚਾਰਟ ਪੇਸ਼ ਕੀਤੇ ਗਏ। ਸਕੂਲ ਦੇ ਮਾਨਯੋਗ ਪ੍ਰਿੰਸੀਪਲ ਸਰਦਾਰ ਹਰਵੰਤ ਸਿੰਘ ਵਿਰਕ ਜੀ ਨੇ ਇਸ ਮੌਕੇ ਉੱਪਰ ਆਪਣੇ ਵਿਚਾਰ ਪੇਸ਼ ਕਰਦਿਆਂ ਵਿਦਿਆਰਥੀਆਂ ਨੂੰ ਇਸ ਦਿਨ ਦੇ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਮਹਾਰਿਸ਼ੀ ਵਾਲਮਿਕ ਜਯੰਤੀ ਨੂੰ ਮਹਾਂਰਿਸ਼ੀ ਵਾਲਮਿਕ ਜੀ ਦੇ ਜਨਮ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ। ਵਾਲਮੀਕ ਜੀ ਹਿੰਦੂਆਂ ਦੇ ਮਹਾਨ ਮਹਾਕਵੀ ਰਮਾਇਣ ਦੇ ਲੇਖਕਾਂ ਵਿੱਚੋਂ ਇੱਕ ਸਨ ਅਤੇ ਭਾਰਤ ਦੇ ਪ੍ਰਾਚੀਨ ਕਾਲ ਦੇ ਇੱਕ ਮਹਾਨ ਰਿਸ਼ੀ ਵੀ ਹੋਏ ਹਨ।
ਇਸ ਮੌਕੇ ਸਕੂਲ ਦੇ ਕਮੇਟੀ ਮੈਂਬਰ ਮਾਨਯੋਗ ਚੇਅਰਮੈਨ ਸੁਰਜੀਤ ਸਿੰਘ ਸਿੱਧੂ ਪ੍ਰਧਾਨ ਡਾ ਅਨਿਲਜੀਤ ਕੰਬੋਜ ਵਾਈਸ ਚੇਅਰਮੈਨ ਅਵਤਾਰ ਸਿੰਘ ਸੌਂਦ, ਚਾਹਤ ਕੰਬੋਜ, ਸਤਨਾਮ ਸਿੰਘ ਸੌਂਦ, ਗੁਰਪ੍ਰੀਤ ਸਿੰਘ ਸਿੱਧੂ ਕੌਸਲਰ , ਜੋਗਿੰਦਰ ਸਿੰਘ ਸਰਪੰਚ, ਜਸਵਿੰਦਰ ਸਿੰਘ ਸਿੱਧੂ ਨੇ “ਮਹਾਰਿਸ਼ੀ ਵਾਲਮੀਕ ਜਯੰਤੀ”ਮੌਕੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਹਮੇਸ਼ਾ ਸੱਚਾਈ ਦੇ ਮਾਰਗ ਤੇ ਚੱਲਣ ਲਈ ਪ੍ਰੇਰਤ ਕੀਤਾ।