ਜ਼ੀਰਾ ਫਿਰੋਜ਼ਪੁਰ/ 6ਨਵੰਬਰ ( ਰਾਖਾ ਪ੍ਰਭ )
ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ 1406/ 22 ਬੀ ਚੰਡੀਗੜ੍ਹ ਦੇ ਸੈਕੜੈ ਮੈਂਬਰਾਂ ਨੇ ਸੂਬਾ ਪ੍ਰਧਾਨ ਸਤੀਸ਼ ਸਰਾਣਾ ਦੀ ਅਗਵਾਈ ਹੇਠ ਤਿੰਨ ਨਵੰਬਰ ਨੂੰ ਰਾਮਲੀਲਾ ਮੈਦਾਨ ਦਿੱਲੀ ਵਿਖੇ ਹੋਈ ਚੇਤਾਵਨੀ ਰੈਲੀ ਵਿੱਚ ਸ਼ਮੂਲੀਅਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ ਸ ਸ ਫ ਜ਼ਿਲ੍ਹਾ ਇਕਾਈ ਫਿਰੋਜ਼ਪੁਰ ਦੇ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਅਤੇ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਭੁੱਟੋ ਨੇ ਦੱਸਿਆ ਕਿ ਦੇਸ਼ ਦੇ ਸਰਕਾਰੀ ਮੁਲਾਜ਼ਮਾਂ ਦੀ ਕੌਮੀ ਜੱਥੇਬੰਦੀ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ ਫੈਡਰੇਸ਼ਨ , ਕਨਫੈਡਰੇਸ਼ਨ ਆਫ਼ ਸੈਂਟਰਲ ਗੋਰਮਿੰਟ ਇੰਪਲਾਈਜ ਫੈਡਰੇਸ਼ਨ ਅਤੇ ਵਰਕਰਜ਼ ਵੱਲੋ ਕੀਤੇ ਜਾ ਰਹੇ ਦੇਸ਼ ਵਿਆਪੀ ਸੰਘਰਸ਼ ਨੂੰ ਹੋਰ ਮਜ਼ਬੂਤ ਕਰਦਿਆਂ 3 ਨਵੰਬਰ ਨੂੰ ਰਾਮਲੀਲਾ ਮੈਦਾਨ ਦਿੱਲੀ ਵਿਖੇ ਹੋਈ ਚੇਤਾਵਨੀ ਰੈਲੀ ਨੇ ਲੋਕ ਸਭਾ ਅੰਦਰ ਬੈਠਾ ਹੁਕਮਰਾਨਾਂ ਦੀ ਨੀਂਦ ਹਰਾਮ ਕਰ ਦਿੱਤੀ ਹੈ। ਆਗੂਆਂ ਨੇ ਕਿਹਾ ਕਿ ਰੈਲੀ ਵਿਚ ਮੁੱਖ ਮੰਗਾਂ ਪੀ. ਐਫ .ਆਰ. ਡੀ. ਏ ਬੈਲ ਰੱਦ ਕਰਕੇ 31 ਦਸੰਬਰ 2003 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਲਾਗੂ ਕਰਵਾਉਣ , ਹਰ ਪ੍ਰਕਾਰ ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਵਾਉਣ, ਮਿਡ ਡੇ ਮੀਲ, ਆਂਗੜਵਾਣੀ ਵਰਕਰ, ਆਸ਼ਾ ਵਰਕਰਾਂ ਦੀਆਂ ਸੇਵਾਵਾਂ ਦਾ ਸਰਕਾਰੀਕਰਣ ਲਾਗੂ ਕਰਵਾਉਣ,ਲੋਕਾਂ ਦੀਆਂ ਮੁੱਖ ਸਹੂਲਤਾਂ ਨੂੰ ਲਾਗੂ ਕਰਵਾਉਣ, ਜਨਤਕ ਅਦਾਰਿਆਂ ਦਾ ਕੀਤਾ ਜਾ ਰਿਹਾ ਨਿਜੀਕਰਨ ਬੰਦ ਕਰਵਾਉਣ , ਕੇਂਦਰੀ ਮੁਲਾਜ਼ਮਾਂ ਲਈ ਅੱਠਵੇਂ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਸੱਤਵਾਂ ਪੇ ਕਮਿਸ਼ਨ ਦਾ ਗਠਨ ਕਰਵਾਉਣ , ਮੈਂ ਕਿਹਾ ਹੀ ਭੱਤੇ ਦੀਆਂ ਕਿਸ਼ਤਾਂ, ਪਿਛਲਾ ਬਕਾਇਆ ਯਕ ਮੁਸ਼ਤ ਜਾਰੀ ਕਰਵਾਉਣ , ਲੋਕਤੰਤਰ ਅਧਿਕਾਰਾਂ ਨੂੰ ਬਰਕਰਾਰ ਰੱਖਣ ਅਜਿਹੇ ਹੋਰ ਅਹਿਮ ਮੁੱਦਿਆਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਦਾ ਵਿਰੋਧ ਕਰਨ ਲਈ ਇੱਕ ਵਿਸ਼ਾਲ ਕੌਮੀ ਰੈਲੀ ਕੀਤੀ ਗਈ ਹੈ, ਜਿਸ ਦੀ ਲਲਕਾਰ ਲੋਕ ਸਭਾ ਵਿੱਚ ਬੈਠੇ ਲੋਕ ਸਭਾ ਮੈਂਬਰ ਦੀ ਨੀਂਦ ਹਰਾਮ ਕਰ ਗਈ। ਉਨ੍ਹਾਂ ਦੱਸਿਆ ਕਿ ਇਸ ਕੌਮੀ ਰੈਲੀ ਨੂੰ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਸੁਭਾਸ਼ ਲਾਂਬਾ, ਕੌਮੀ ਜਨਰਲ ਸਕੱਤਰ ਸ੍ਰੀ ਏ ਕੁਮਾਰ, ਕਾਮਰੇਡ ਤਾਨਸੈਨ, ਕੌਮੀ ਵਾਈਸ ਪ੍ਰਧਾਨ ਸਤੀਸ਼ ਰਾਣਾ ਤੋਂ ਇਲਾਵਾਂ ਵੱਖ ਵੱਖ ਕੌਮੀ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਤੋਂ ਮੰਗ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕਰਦਿਆਂ 2024 ਲੋਕ ਸਭਾ ਚੋਣਾਂ ਦੌਰਾਨ ਸੱਤਾਧਾਰੀ ਧਿਰ ਨੂੰ ਸੱਤਾ ਚੌਂ ਲਾਂਬੇ ਕਰਨ ਦਾ ਸੱਦਾ ਦਿੱਤਾ। ਇਸ ਰੈਲੀ ਵਿਚ ਜ਼ਿਲ੍ਹਾ ਫਿਰੋਜ਼ਪੁਰ ਤੋਂ ਗੁਰਦੇਵ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ ਪਸਸਫ ਦੀ ਅਗਵਾਈ ਹੇਠ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਭੁੱਟੋ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਭੁਪਿੰਦਰ ਸਿੰਘ ਢਿੱਲੋਂ ਸਹਾਇਕ ਸਕੱਤਰ, ਸੁਲੱਖਣ ਸਿੰਘ, ਨਿਸ਼ਾਨ ਸਿੰਘ ਆਦਿ ਨੇ ਸ਼ਮੂਲੀਅਤ ਕੀਤੀ।