Home » ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ 27 ਨਵੰਬਰ ਨੂੰ ਸ਼ੁਰੂ ਕੀਤੀ ਜਾਵੇਗੀ: ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ 27 ਨਵੰਬਰ ਨੂੰ ਸ਼ੁਰੂ ਕੀਤੀ ਜਾਵੇਗੀ: ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋਵੇਗੀ: ਨਰੇਸ਼ ਕਟਾਰੀਆ।ਧਾਰਮਿਕ ਸੇਵਾ ਯਾਤਰਾ ਚਲਾਉਣਾ ਸ਼ਲਾਘਾਯੋਗ ਉਪਰਾਲਾ : ਬਾਬਾ ਸੋਨੂੰ ਸਾਹ ਹਰੀਕੇ

by Rakha Prabh
88 views

ਜ਼ੀਰਾ/ਫਿਰੋਜ਼ਪੁਰ 6 ਨਵੰਬਰ (ਗੁਰਪ੍ਰੀਤ ਸਿੰਘ ਸਿੱਧੂ )

ਪੰਜਾਬ ਸਰਕਾਰ ਜਲਦ ” ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ,, ਨੂੰ ਜਲਦ ਮਨਜੂਰੀ ਦੇਵੇਗੀ ਜੋ ਸੂਬੇ ਦੇ ਲੋਕਾਂ ਲਈ ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਸਾਰਥਿਕ ਸਾਬਤ ਹੋਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਮੰਤਰੀ ਪੰਜਾਬ ਨੇ ਬਾਬਾ ਸੋਨੂੰ ਸ਼ਾਹ ਸੂਬਾ ਪ੍ਰਧਾਨ ਸੂਫੀ ਸੰਤ ਸਮਾਜ ਪੰਜਾਬ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੈਬਨਿਟ ਮੀਟਿੰਗ ਦੌਰਾਨ 27 ਨਵੰਬਰ 2023 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ”ਮੁੱਖ ਮੰਤਰੀ ਧਾਰਮਿਕ ਯਾਤਰਾ ” ਨੂੰ ਹਰੀ ਝੰਡੀ ਦਿੱਤੀ ਜਾਵੇਗੀ। ਇਸ ਯਾਤਰਾ ਤੇ ਬੋਲਦਿਆਂ ਬਾਬਾ ਸੋਨੂੰ ਸਾਹ ਸੂਬਾ ਪ੍ਰਧਾਨ ਸੂਫੀ ਸੰਤ ਸਮਾਜ ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ “ਮੁੱਖ ਮੰਤਰੀ ਧਾਰਮਿਕ ਯਾਤਰਾ,, ਸਕੀਮ ਚਲਾਉਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਆਮ ਆਦਮੀ ਪਾਰਟੀ ਦੇ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ 27 ਨਵੰਬਰ 2023 ਨੂੰ ਵਿਸ਼ੇਸ਼ ਟ੍ਰੇਨ ਤੇ ਬੱਸ ਸੇਵਾ ਸ਼ੁਰੂ ਕਰਨ ਨਾਲ ਲੋਕਾਂ ਨੂੰ ਬਹੁਤ ਲਾਭ ਮਿਲੇਗਾ ਅਤੇ ਉਹ ਆਪਣੀਆਂ ਧਾਰਮਿਕ ਯਾਤਰਾ ਦੀਆਂ ਇੱਛਾਵਾਂ ਪੂਰੀਆਂ ਕਰ ਪਾਉਣਗੇ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਗੁਰਮੀਤ ਸਿੰਘ ਸੰਧੂ, ਭਾਈ ਬੂਟਾ ਸਿੰਘ ਮੱਖੂ, ਭੋਲਾ ਅਰੋੜਾ ਹਰੀਕੇ, ਦਿਲਬਾਗ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਹਰੀਕੇ,ਗਗਨ ਅਰੋੜਾ, ਵਰਸੀਰਤ ਅਰੋੜਾ, ਸ਼ਿੰਗਾਰ ਸਿੰਘ, ਬਿੱਲਾ ਸੇਠੀ,ਸੰਚਿਨ ਅਰੋੜਾ ਆਦਿ ਹਾਜ਼ਰ ਸਨ।

Related Articles

Leave a Comment