ਜ਼ੀਰਾ/14 ਦਸੰਬਰ (ਗੁਰਪ੍ਰੀਤ ਸਿੰਘ ਸਿੱਧੂ)
ਸਮਾਜ ਸੇਵੀ ਕੰਮਾਂ ਵਿੱਚ ਮੋਹਰੀ ਰਹਿੰਦੀ ਸੰਸਥਾ
ਭਾਰਤ ਵਿਕਾਸ ਪ੍ਰੀਸ਼ਦ ਬ੍ਰਾਂਚ ਜ਼ੀਰਾ ਵੱਲੋਂ 20 ਵਾਂ ਵਿਸ਼ਾਲ ਖੂਨਦਾਨ ਕੈਂਪ ਐਚ.ਡੀ.ਐਫ.ਸੀ ਬੈਂਕ ਬ੍ਰਾਂਚ ਜ਼ੀਰਾ ਦੇ ਸਹਿਯੋਗ ਨਾਲ ਸੂਬਾ ਸੀਨੀਅਰ ਮੀਤ ਪ੍ਰਧਾਨ ਸਤਿੰਦਰ ਸਚਦੇਵਾ ਅਤੇ ਸਟੇਟ ਕਨਵੀਰ ਜਗਦੇਵ ਸ਼ਰਮਾ ਦੀ ਅਗਵਾਈ ਹੇਠ ਸੁਆਮੀ ਸਤੇ ਪ੍ਰਕਾਸ ਸ਼ਿਵਾਲਾ ਮੰਦਰ ਜ਼ੀਰਾ ਵਿਖੇ ਲਗਾਇਆ ਗਿਆ। ਇਸ ਮੌਕੇ ਕੈਂਪ ਦਾ ਉਦਘਾਟਨ ਮਹਾ ਮਡਲੇਸ਼ਵਰ 1008 ਸੁਆਮੀ ਆਤਮਾ ਨੰਦ ਪੁਰੀ ਜੀ ਅਤੇ ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਚੰਦ ਸਿੰਘ ਗਿੱਲ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਆਮੀ ਆਤਮਾ ਨੰਦਪੁਰੀ ਜੀ ਨੇ ਕਿਹਾ ਕਿ ਮਨੁੱਖ ਦੁਨਿਆਵੀ ਪਦਾਰਥਾਂ ਦੀ ਵਧਦੀ ਭੁੱਖ ਕਾਰਨ ਆਪਣੇ ਜੀਵਨ ਮੂਲ ਨੂੰ ਭੁੱਲ ਕੇ ਗ਼ਲਤ ਰਾਹ ਪੈ ਗਿਆ ਹੈ ਨੂੰ ਸਮੂਹ ਸਮਾਜ ਸੇਵਕਾਂ ਨੂੰ ਅੱਗੇ ਆਉਣ ਦੀ ਲੋੜ ਹੈ। ਚੇਅਰਮੈਨ ਚੰਦ ਸਿੰਘ ਗਿੱਲ ਨੇ ਸੰਸਥਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਮਾਜ ਸੇਵੀ ਸੰਸਥਾਂ ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਬਹੁਤ ਹੀ ਸ਼ਲਾਘਾਯੋਗ ਉਪਰਾਲੇ ਕਰਦੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਸਮਾਜ ਸੇਵਾ ਦਾ ਸਮਾਂ ਕੱਢਣਾ ਬਹੁਤ ਔਖਾਂ ਹੈ। ਇਸ ਦੌਰਾਨ ਯੂਨਿਟ ਪ੍ਰਧਾਨ ਮਹਿੰਦਰ ਪਾਲ ਨੇ ਦੱਸਿਆ ਕਿ ਖੂਨ ਦਾਨ ਕੈਂਪ ਦੌਰਾਨ 50 ਖੂਨ ਦਾਨੀਆਂ ਵੱਲੋਂ 50 ਯੂਨਿਟ ਖੂਨ ਦਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਖੂਨਦਾਨੀਆਂ ਨੂੰ ਸਨਮਾਨ ਪੱਤਰ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਸਟੇਟ ਕਨਵਰ ਸ੍ਰੀ ਜਗਦੇਵ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਘਾਤਕ ਬਿਮਾਰੀਆਂ ਅਤੇ ਦੁਰਘਟਨਾਵਾਂ ਨੂੰ ਮੱਦੇ ਨਜ਼ਰ ਰੱਖਦਿਆਂ ਖੂਨ ਦਾਨ ਦੀ ਅਹਿਮੀਅਤ ਬਹੁਤ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਖੂਨ ਦਾਨ ਕਰਕੇ ਬਹੁਤ ਸਾਰੀਆਂ ਕੀਮਤੀ ਜਿੰਦਗੀਆਂ ਨੂੰ ਬਚਾ ਸਕਦੇ ਹਾਂ ਅਤੇ ਇਸ ਤੋਂ ਵੱਡਾ ਕੋਈ ਹੋਰ ਦਾਨ ਨਹੀਂਂ। ਇਸ ਮੌਕੇ ਡਾ ਅਯੂਸ਼ ਦੀ ਅਗਵਾਈ ਹੇਠ ਬਲੱਡ ਬੈਂਕ ਟੀਮ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਨੇ ਆਪਣੀ ਡਿਊਟੀ ਬਾਖੂਬੀ ਨਿਭਾਈ । ਇਸ ਮੌਕੇ ਐਚਡੀਐਫਸੀ ਬੈਂਕ ਬਰਾਂਚ ਜ਼ੀਰਾ ਦੇ ਮੈਨੇਜਰ ਸੰਦੀਪ ਮੌਂਗਾ,ਲੋਨ ਮੈਨੇਜਰ ਬ੍ਰਿਜ ਭੂਸ਼ਨ, ਉਘੇ ਸਮਾਜ ਸੇਵਕ ਸੁਖਦੇਵ ਸਿੰਘ ਬਿੱਟੂ ਵਿੱਜ ਸਾਬਕਾ ਉਪ ਪ੍ਰਧਾਨ ਨਗਰ ਕੌਂਸਲ ਜ਼ੀਰਾ, ਚਰਨਪ੍ਰੀਤ ਸਿੰਘ ਸੋਨੂ,ਸੁਖਦੇਵ ਸ਼ਰਮਾ ਪ੍ਰਧਾਨ ਕਲਾਥ ਹਾਉਸ ਮਰਚੈਂਟ ਐਸੋਸੀਏਸ਼ਨ, ਅਸ਼ੋਕ ਕੁਮਾਰ ਪਲਤਾ ਸਾਬਕਾ ਐਸਡੀਓ ,ਓਮ ਪ੍ਰਕਾਸ਼ ਪੁਰੀ, ਲੈਕਚਰਾਰ ਨਰਿੰਦਰ ਸਿੰਘ, ਰਿਟਾਇਰਡ ਇੰਸਪੈਕਟਰ ਹਰਜੀਤ ਸਿੰਘ ਵਧਵਾ, ਨਛੱਤਰ ਸਿੰਘ ਪ੍ਰਧਾਨ ਸਹਾਰਾ ਕਲੱਬ ਜ਼ੀਰਾ, ਮਾਸਟਰ ਹਰਭਜਨ ਸਿੰਘ,ਸੋਨੂ ਗੁਜਰਾਲ,ਜੁਗਲ ਕਸ਼ੋਰ ਕੈਸੀਅਰ ,ਸੁਭਾਸ਼ ਸ਼ਰਮਾ ਤੋਂ ਇਲਾਵਾ ਵੱਡੀ ਗਿੱਣਤੀ ਵਿਚ ਵੱਖ ਵੱਖ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।