ਜ਼ੀਰਾ/ਫਿਰੋਜ਼ਪੁਰ ਦਸੰਬਰ ( ਰਾਖਾ ਪ੍ਰਭ ਬਿਉਰੋ)
ਪੱਤਰਕਾਰ ਗੁਰਪ੍ਰੀਤ ਸਿੰਘ ਸਿੱਧੂ ਦੇ ਛੋਟੇ ਭਰਾ ਲਵਪ੍ਰੀਤ ਸਿੰਘ ਸਿੱਧੂ ਜੋ ਪੇਸ਼ੇ ਵਜੋਂ ਵਕੀਲ ਹੈ ਦੇ ਵਿਆਹ ਚ ਲੁਟੇਰਿਆਂ ਵੱਲੋਂ ਕੀਤੀ ਘਰ ਅੰਦਰ ਦਾਖਲ ਹੋ ਕੇ ਲੁੱਟ ਖੋਹ ਪੁਲਿਸ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਦਿੱਤੀ ਗਈ ਸੁਰੱਖਿਆ ਤੇ ਜਿਥੇ ਸਵਾਲੀਆ ਨਿਸ਼ਾਨ ਖੜ੍ਹਾ ਕਰਦੀ ਹੈ। ਉਥੇ ਅਜੇ ਤੱਕ ਲੁਟੇਰੇ ਕਾਬੂ ਨਾ ਕਰ ਪਾਉਣਾ ਸਵਾਲ ਖੜਾ ਕਰਦੀ ਹੈ।ਇਨ੍ਹਾਂ ਸ਼ਬਦਾਂ ਦਾ ਸੰਤ ਬਾਬਾ ਰੇਸ਼ਮ ਸਿੰਘ ਖੁਖਰਾਣਾ ਅਤੇ ਸੰਤ ਬਾਬਾ ਜੋਰਾ ਸਿੰਘ ਤਲਵੰਡੀ ਭਾਈ, ਬਾਬਾ ਅਮਰੀਕ ਸਿੰਘ ਕੰਚਰਭੰਨ ਨੇ ਸਿਵਲ ਹਸਪਤਾਲ ਜ਼ੀਰਾ ਵਿਖੇ ਜੇਰੇ ਇਲਾਜ ਪੱਤਰਕਾਰ ਗੁਰਪ੍ਰੀਤ ਸਿੰਘ ਸਿੱਧੂ ਦਾ ਹਾਲ ਚਾਲ ਪੁੱਛਦਿਆ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਅੰਦਰ ਵਾਪਰਦੀਆਂ ਘਟਨਾਵਾਂ ਦੇ ਮੱਦੇਨਜ਼ਰ ਹਰ ਇੱਕ ਨਾਗਰਿਕ ਦੀ ਸੁਰੱਖਿਆ ਯਕੀਨੀ ਬਣਾਵੇ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਸਖ਼ਤ ਕਦਮ ਚੁੱਕਦਿਆਂ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਜਾਣ । ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਸਥਾਨਕ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਜਾਵੇ ਕਿ ਸਬੰਧਤ ਲੁਟੇਰਿਆਂ ਨੂੰ ਜਲਦੀ ਗਿਰਫ਼ਤਾਰ ਕਰਕੇ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕਾਰਵਾਈ ਵਿਚ ਹੋਈ ਢਿਲ ਤੇ ਧਰਨਾ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਪੱਤਰਕਾਰ ਗੁਰਪ੍ਰੀਤ ਸਿੰਘ ਸਿੱਧੂ ਅਤੇ ਭਰਾ ਮਨਪ੍ਰੀਤ ਸਿੰਘ ਸਿੱਧੂ ਦੀ ਪਰਮਾਤਮਾ ਅੱਗੇ ਸਿਹਤਯਾਬੀ ਦੀ ਅਰਦਾਸ ਕੀਤੀ।