ਪੰਜਾਬ ਸਰਕਾਰ ਮੁਲਾਜ਼ਮ ਵਰਗ ਨਾਲ ਕੀਤੇ ਵਾਅਦੇ ਪੂਰੇ ਕਰੇ : ਗੁਰਦੇਵ ਸਿੰਘ ਸਿੱਧੂ/ ਬਲਵਿੰਦਰ ਸਿੰਘ ਭੁੱਟੋ ਭੁੱਟੋ
ਮੱਖੂ 15 ਦਸੰਬਰ ( ਵਰਿੰਦਰ ਮਨਚੰਦਾ ) ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406/22 ਬੀ ਚੰਡੀਗੜ੍ਹ ਜ਼ਿਲ੍ਹਾ ਇਕਾਈ ਫਿਰੋਜ਼ਪੁਰ ਦੀ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਪ੍ਰੈਸ ਸਕੱਤਰ ਪੀਡਬਲਿਊਡੀ ਫੀਲਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਤਿੰਨ ਕੌਣੀ ਪੁਰਾਣਾ ਮੱਖੂ ਵਿਖੇ ਹੋਈ। ਇਸ ਮੌਕੇ ਮੀਟਿੰਗ ਵਿੱਚ ਨਹਿਰ , ਡਰੇਨਜ ਅਤੇ ਲੋਕ ਸੜਕ ਨਿਰਮਾਣ ਵਿਭਾਗ ਦੇ ਫੀਲਡ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿੱਚ ਵੱਖ ਵੱਖ ਜਥੇਬੰਦੀਆਂ ਨੂੰ ਅਲਵਿਦਾ ਆਖ ਪ ਸ ਸ ਫ ਵਿੱਚ ਸ਼ਾਮਲ ਹੋ ਗਏ । ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਨੇ ਸ਼ਾਮਲ ਮੁਲਾਜ਼ਮਾਂ ਦਾ ਸਵਾਗਤ ਕੀਤਾ ਅਤੇ ਜੱਥੇਬੰਦੀ ਵੱਲੋਂ ਮੁਲਾਜ਼ਮ ਹੱਕਾਂ ਲਈ ਕੀਤੇ ਘੋਲਾਂ ਅਤੇ ਸੰਘਰਸ਼ਾਂ ਤੋਂ ਸ਼ਾਮਲ ਹੋਏ ਸਾਥੀਆਂ ਨੂੰ ਜਾਣੂ ਕਰਵਾਇਆ । ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਕਰੇ। ਇਸ ਦੌਰਾਨ ਬਲਵਿੰਦਰ ਸਿੰਘ ਭੁੱਟੋ ਜ਼ਿਲ੍ਹਾ ਪ੍ਰਧਾਨ ਜੀਟੀਯੂ, ਮੁਲਾਜ਼ਮ ਆਗੂ ਬਲਜਿੰਦਰ ਸਿੰਘ ਨੇ ਕਿਹਾ ਕਿ ਗੁਰਦੇਵ ਸਿੰਘ ਸਿੱਧੂ ਸਿਰੜੀ ਤੇ ਮਿਹਨਤੀ ਆਗੂ ਹਨ ਜਿਨ੍ਹਾਂ ਦੀ ਪ੍ਰੇਰਨਾ ਸਦਕਾ ਜੱਥੇਬੰਦੀ ਦਾ ਅਕਾਰ ਜ਼ਿਲ੍ਹਾ ਫਿਰੋਜ਼ਪੁਰ ਵਿਚ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਅਨੁਸ਼ਾਸ਼ਨ ਤੇ ਏਜੰਡੇ ਬਾਰੇ ਜਾਣਕਾਰੀ ਪ੍ਰਾਪਤ ਕਰਕੇ ਪ ਸ ਸ ਫ ਵਿੱਚ ਸ਼ਮੂਲੀਅਤ ਕਰਨ ਵਾਲੇ ਮੁਲਾਜ਼ਮਾਂ ਨਾਲ ਜੱਥੇਬੰਦੀ ਹਮੇਸ਼ਾ ਖੜੀ ਹੈ। ਇਸ ਮੌਕੇ ਸਰਬਸੰਮਤੀ ਨਾਲ ਪੀਡਬਲਿਊਡੀ ਫੀਲਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਚੋਣ ਕਰਦਿਆਂ ਜੋਗਿੰਦਰ ਸਿੰਘ ਬਲਾਕ ਪ੍ਰਧਾਨ,ਰਮੇਸ਼ ਕੁਮਾਰ ਜਰਨਲ ਸਕੱਤਰ,ਵਿੱਤ ਸਕੱਤਰ ਪ੍ਰਕਾਸ਼ ਚੰਦ ,ਪ੍ਰੈਸ ਸਕੱਤਰ ਰਾਜ ਕੁਮਾਰ ਭਰਤਵਾਜ, ਸੀਨੀਅਰ ਮੀਤ ਪ੍ਰਧਾਨ ਸਤਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ, ਮੀਤ ਪ੍ਰਧਾਨ ਰਾਜ ਕੁਮਾਰ ਵਰਕ ਮਿਸਤਰੀ, ਮੀਤ ਪ੍ਰਧਾਨ ਪਿਪੱਲ ਸਿੰਘ, ਜਥੇਬੰਦਕ ਸਕੱਤਰ ਇਕਬਾਲ ਮਸੀਹ, ਸਹਾਇਕ ਸਕੱਤਰ, ਜਸਵੰਤ ਸਿੰਘ ਆਦਿ ਤੋਂ ਇਲਾਵਾਂ ਕਾਰਜਕਾਰੀ ਮੈਂਬਰ ਚੁਣੇ ਗਏ।