ਜ਼ੀਰਾ/ਫਿਰੋਜ਼ਪੁਰ, 19 ਦਸੰਬਰ ( ਗੁਰਪ੍ਰੀਤ ਸਿੰਘ ਸਿੱਧੂ) ਆਉਣ ਵਾਲੀਆਂ ਪੰਚਾਇਤੀ ਅਤੇ ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਪਾਰਟੀ ਜਨਤਕ ਮੁਹਿੰਮ ਵਿੱਢ ਕੇ ਆਮ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਮੰਤਰੀ ਅਤੇ ਹਲਕਾ ਜ਼ੀਰਾ ਦੇ ਇੰਚਾਰਜ਼ ਜਨਮੇਜਾ ਸਿੰਘ ਸੇਖੋਂ ਨੇ ਪ੍ਰਤੀਨਿਧਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸੁਚੱਜੀ ਰਹਿਨੁਮਾਈ ਹੇਠ ਪਾਰਟੀ ਵਲੋਂ ਪੂਰੀ ਵਿਉਂਤਬੰਦੀ ਕੀਤੀ ਗਈ ਹੈ ਕਿ ਕਿਸ ਤਰ੍ਹਾਂ ਲੋਕਾਂ ਵਿਚ ਪਾਰਟੀ ਪ੍ਰਤੀ ਮੁੜ ਵਿਸ਼ਵਾਸ ਬਹਾਲ ਕੀਤਾ ਜਾ ਸਕੇ। ਇਸ ਮੌਕੇ ਪ੍ਰਤੀਨਿਧਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਤੀਜੀ ਧਿਰ ਵਜੋਂ ਉਭਰੀ ਪਾਰਟੀ –ਦੋ ਲੋਕ ਲੁਭਾਉਣੇ ਵਾਅਦੇ ਅਤੇ ਲਾਰਿਆਂ ਵਿਚ ਆ ਕੇ ਲੋਕਾਂ ਨੇ ਉਨ੍ਹਾਂ ਨੂੰ ਭਾਰੀ ਬਹੁਮਤ ਤਾਂ ਦਿੱਤਾ ਪਰ ਅਫਸੋਸ ਕਿ ਆਮ ਆਦਮੀ ਪਾਰਟੀ ਦੇ ਆਗੂ ਲੋਕਾਂ ਦੀਆਂ ਉਮੀਦਾਂ ਤੇ ਖਰੇ ਨਹੀਂ ਉਤਰੇ, ਜਿਸ ਕਰ ਕੇ ਲੋਕ ਉਨ੍ਹਾਂ ਤੋਂ ਡਾਢੇ ਪ੍ਰੇਸ਼ਾਨ ਹਨ ਅਤੇ ਚੋਣਾਂ ਦੌਰਾਨ ਉਨ੍ਹਾਂ ਨੂੰ ਸਬਕ ਸਿਖਾਉਣ ਲਈ ਤਿਆਰ ਹਨ । ਇਸ ਮੌਕੇ ਡਾਕਟਰ ਨਿਰਵੈਰ ਸਿੰਘ ਉੱਪਲ, ਨਵੀਨ ਚੋਪੜਾ, ਸੁਖਦੇਵ ਸਿੰਘ ਲੋਹਕਾ ਸਾਬਕਾ ਚੇਅਰਮੈਨ, ਕੁਲਦੀਪ ਸਿੰਘ ਵਿਰਕ ਸਾਬਕਾ ਚੇਅਰਮੈਨ, ਸਤਨਾਮ ਸਿੰਘ ਗੋਲਡੀ ਸਰਪੰਚ ਵਿਰਕਾ ਵਾਲੀ, ਲਖਵਿੰਦਰ ਲੱਖਾ ਪੀ. ਏ., ਅਮਰਜੀਤ ਸਿੰਘ ਘੁੰਮਣ, ਪਿਆਰਾ ਸਿੰਘ ਢਿੱਲੋਂ ਸਾਬਕਾ ਪ੍ਰਧਾਨ ਨਗਰ ਕੌਂਸਲ ਜ਼ੀਰਾ, ਮਨਪ੍ਰੀਤ ਸਿੰਘ ਜ਼ੀਰਾ, ਜਗੀਰ ਸਿੰਘ ਜ਼ੀਰਾ, ਪ੍ਰਿੰਸ ਮੋਗਾ, ਰੀਤ ਮਹਿੰਦਰ ਸਿੰਘ, ਸੁਖਦੇਵ ਬਿੱਟੂ ਵਿਜ, ਜਸਵੰਤ ਸਿੰਘ ਆੜਤੀ, ਜਗੀਰ ਸਿੰਘ ਭੁੱਲਰ ਆਦਿ ਹਾਜ਼ਰ ਸਨ।