ਜ਼ੀਰਾ/ਫਿਰੋਜ਼ਪੁਰ ( ਗੁਰਪ੍ਰੀਤ ਸਿੰਘ ਸਿੱਧੂ )
ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਕੀਤੇ ਐਲਾਨ ਤਹਿਤ ਦੇਸ਼ ਭਰ ਵਿੱਚ “ਵੀਰ ਬਾਲ,, ਦਿਵਸ ਮਨਾਇਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਅਵਤਾਰ ਸਿੰਘ ਜ਼ੀਰਾ , ਜ਼ਿਲਾ ਜਨਰਲ ਸਕੱਤਰ ਕੈਪਟਨ ਸਵਰਨ ਸਿੰਘ ਸ਼ਾਹ ਵਾਲਾ ਅਤੇ ਵਿਕੀ ਸੂਦ ਭਾਜਪਾ ਮੰਡਲ ਪ੍ਰਧਾਨ ਜ਼ੀਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਭਾਜਪਾ ਆਗੂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੋਚ ਹਰ ਧਰਮ ਦੇ ਪ੍ਰਤੀ ਵਧੀਆ ਸੋਚ ਰਹੀ ਹੈ। ਉਨ੍ਹਾਂ ਕਿਹਾ ਕਿ ਜਿਥੇ ਸਾਡੇ ਧਾਰਮਿਕ ਅਸਥਾਨਾਂ ਦਾ ਨਵੀਨੀਕਰਨ ਕਰਨ ਲਈ ਉਪਰਾਲੇ ਕੀਤੇ ਉੱਥੇ ਸਾਡੇ ਪਵਿੱਤਰ ਦਿਹਾੜਿਆਂ ਨੂੰ ਵੀ ਬਣਾਉਣ ਦਾ ਐਲਾਨ ਕੀਤਾ ਹੈ। ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਨਰਿੰਦਰ ਮੋਦੀ ਸਿੱਖ ਧਰਮ ਨੂੰ ਉਨ੍ਹਾਂ ਸਤਿਕਾਰ ਦਿੰਦੇ ਹਨ ਜਿਨ੍ਹਾਂ ਹੋਰ ਧਰਮਾਂ ਨੂੰ ਸਤਿਕਾਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਕਰਵਾਉਣ ਲਈ ਕਰਤਾਰਪੁਰ ਸਾਹਿਬ ਲਾਂਘਾਂ ਖੁਲਵਾਇਆ ਅਤੇ 1984 ਸਿੱਖ ਦੰਗਿਆਂ ਦੇ ਕਾਤਲਾਂ ਨੂੰ ਸਜਾਵਾਂ ਦਵਾਉਣ ਦਾ ਉਪਰਾਲਾ ਕੀਤਾ। ਉਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਵੀ ਫਤਿਹਗੜ੍ਹ ਸਾਹਿਬ ਵਿਖੇ ਸਿਜਦਾ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੂੰ ਰਾਸ਼ਟਰੀ ਪੱਧਰ ਤੇ ਸ਼ਰਧਾਂਜਲੀ ਭੇਂਟ ਕਰਦਿਆਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ” ਵੀਰ ਬਾਲ ਦਿਵਸ ,, ਮਨਾਉਣ ਦਾ ਫ਼ੈਸਲਾ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਕੀਤਾ ਫੈਸਲਾ ਬਹੁਤ ਸਲਾਘਾਯੋਗ ਹੈ ਇਸ ਨਾਲ ਹਰ ਦੇਸ਼ ਵਾਸੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵੱਲੋਂ ਮਨੁੱਖਤਾ ਅਤੇ ਸਨਾਤਨ ਸੰਸਕ੍ਰਿਤੀ ਨੂੰ ਬਚਾਉਣ ਦੇ ਪਾਏ ਗਏ ਯੋਗਦਾਨ ਨੂੰ ਯਾਦ ਕਰ ਸਕੇ । ਆਗੂਆਂ ਨੇ ਕਿਹਾ ਕਿ 26 ਸਤੰਬਰ ਨੂੰ ਦੇਸ਼ ਦੇ ਸਮੂਹ ਵਾਸੀਆਂ ਨੂੰ ਅਪੀਲ ਹੈ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇ ਅਤੇ ਨਜ਼ਦੀਕੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਕੀਤਾ ਜਾਵੇ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਸਾਡੀ ਸੰਸਕ੍ਰਿਤੀ ਤੋਂ ਜਾਣੂ ਹੋ ਸਕੇ। ਫੋਟੋ ਕੈਪਸਨ : ਜ਼ਿਲ੍ਹਾ ਆਗੂ ਅਵਤਾਰ ਸਿੰਘ ਜ਼ੀਰਾ, ਕੈਪਟਨ ਸਵਰਨ ਸਿੰਘ ਸਾਹਵਾਲਾ,ਵਿਕੀ ਸੂਦ ਦੀਆਂ ਫਾਇਲ ਤਸਵੀਰਾਂ