ਫਿਰੋਜ਼ਪੁਰ 22 ਦਸੰਬਰ( ): ਸਿਹਤ ਵਿਭਾਗ ਫਿਰੋਜ਼ਪੁਰ ਵਿਖੇ ਡਾ. ਰਾਜਵਿੰਦਰ ਕੌਰ ਨੇ ਬਤੌਰ ਸਿਵਲ ਸਰਜਨ ਜੁਆਇੰਨ ਕਰ ਲਿਆ ਹੈ । ਇਸ ਮੌਕੇ ‘ਤੇ ਸਿਹਤ ਵਿਭਾਗ ਦੇ ਪ੍ਰੋਗਰਾਮ ਅਫ਼ਸਰਾਂ ਵੱਲੋਂ ਉਹਨਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰ ਕੇ ਸਵਾਗਤ ਕੀਤਾ ਗਿਆ। ਜੁਆਇਨਿੰਗ ਮੌਕੇ ਡਾ. ਰਾਜਵਿੰਦਰ ਕੌਰ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਹੈ ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਡਾ. ਰਾਜਵਿੰਦਰ ਕੌਰ ਵੱਖ ਵੱਖ ਜ਼ਿਲ੍ਹਿਆਂ ਵਿੱਚ ਬਤੌਰ ਸਿਵਲ ਸਰਜਨ ਸੇਵਾਵਾਂ ਪ੍ਰਦਾਨ ਕਰ ਚੁੱਕੇ ਹਨ ਅਤੇ ਇਸ ਤੋਂ ਪਹਿਲਾਂ ਉਹ ਬਤੌਰ ਸਿਵਲ ਸਰਜਨ ਕਪੂਰਥਲਾ ਵਿਖੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।
ਡਾ. ਰਾਜਵਿੰਦਰ ਕੌਰ ਨੇ ਕਿਹਾ ਕਿ ਸਿਹਤ ਸਹੂਲਤਾਂ ਨੂੰ ਜਨ ਜਨ ਤਕ ਪਹੁੰਚਾਉਣਾ ਉਨ੍ਹਾਂ ਦੀ ਪਹਿਲ ਰਹੇਗੀ ਅਤੇ ਕਿੱਸੇ ਨੂੰ ਵੀ ਸਿਹਤ ਸਹੂਲਤਾਂ ਦੇ ਸੰਬਧ ਵਿਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਪ੍ਰੋਗਰਾਮ ਅਫਸਰਾਂ ਦੀ ਮੀਟਿੰਗ ਵੀ ਲਈ ਅਤੇ ਉਨ੍ਹਾਂ ਨੂੰ ਜ਼ਿਲੇ ਦੇ ਪ੍ਰੋਗਰਾਮਾਂ ਨੂੰ ਉੱਚ ਢੰਗ ਨਾਲ ਲਾਗੂ ਕਰਨ ਲਈ ਕਿਹਾ।
ਇਸ ਮੌਕੇ ਡਾ. ਸੁਸ਼ਮਾ ਠੱਕਰ ਅਸੀਸਟੈੰਟ ਸਿਵਲ ਸਰਜਨ , ਡਾ. ਮੀਨਾਕਸ਼ੀ ਜ਼ਿਲ੍ਹਾ ਟੀਕਾਕਰਨ ਅਫਸਰ , ਡਾ ਮਨਦੀਪ ਕੌਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ , ਸੁਪਰਡੈਂਟ ਪਰਮਵੀਰ ਮੋਂਗਾ, ਪੀ.ਏ ਵਿਕਾਸ ਕਾਲੜਾ, ਅਕਾਊਂਟ ਅਫਸਰ ਹਰਜਸਦੀਪ, ਡਿਪਟੀ ਮਾਸ ਮੀਡੀਆ ਅਫਸਰ ਸੰਦੀਪ, ਮੁੱਖਾ ਸਿੰਘ ਅਤੇ ਚਰਨਜੀਤ ਸਿੰਘ ਹਾਜ਼ਰ ਸਨ।