Home » ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਿਰੋਜ਼ਪੁ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਿਰੋਜ਼ਪੁ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ੀਰਾ ਦੇ ਵੱਖ-ਵੱਖ ਸਕੂਲ ਵਾਹਨਾਂ ਦੀ ਅਚਨਚੇਤ ਚੈਕਿੰਗ ਕਰਕੇ ਕੱਟੇ 7 ਚਲਾਨ

by Rakha Prabh
21 views

ਫਿਰੋਜ਼ਪੁਰ/ਜ਼ੀਰਾ 22 ਦਸੰਬਰ 2023.

           ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਵੱਲੋਂ ਟਾਸਕ ਫੋਰਸ ਮੈਂਬਰਾਂ ਦੀ ਟੀਮ ਦੇ ਸਹਿਯੋਗ ਨਾਲ ਸਾਂਝੇ ਤੌਰ ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ੀਰਾ ਵਿਖੇ ਵੱਖ-ਵੱਖ ਸਕੂਲੀ ਵਾਹਨਾਂ ਦੀ ਅਚਨਚੇਤ ਚੈਕਿੰਗ ਕਰਕੇ 7 ਸਕੂਲ ਵਾਹਨਾਂ ਦੇ ਚਲਾਨ ਕੱਟੇ ਗਏ।

       ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 7 ਸਕੂਲ ਵਾਹਨਾਂ ਦੇ ਚਲਾਨ ਕੀਤੇ ਗਏ। ਇਸ ਮੌਕੇ ਟ੍ਰੈਫਿਕ ਇੰਚਾਰਜ  ਵੱਲੋਂ ਸਕੂਲੀ ਵਾਹਨਾਂ ਦੇ ਡਰਾਇਵਰਾ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆ ਨਾ ਕਰਨ ਵਾਲੇ ਵਾਹਨਾਂ ਨੂੰ ਬਖਸਿ਼ਆ ਨਹੀਂ ਜਾਵੇਗਾ ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ। ਇਸ ਤੋਂ ਇਲਾਵਾ ਸਕੂਲ ਵਾਹਨ ਦੇ ਡਰਾਇਵਰਾਂ ਕੋਲ ਵਾਹਨ ਦੇ ਕਾਗਜ਼ਾਤ ਵੀ ਪੂਰੇ ਹੋਣੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ।

       ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਦੇ ਅਧਿਕਾਰੀਆਂ ਵੱਲੋਂ ਸਮੇਂ-ਸਮੇਂ ਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਵਾਹਨਾਂ ਦੇ ਡਰਾਇਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾ ਜਿਵੇ ਸੀ.ਸੀ.ਟੀ.ਵੀ ਕੈਮਰਾ, ਖਿੜਕੀ ਤੇ ਲੋਹੇ ਦੀ ਗਰਿੱਲ, ਫਸਟ ਐਂਡ ਬਾਕਸ, ਲੇਡੀ ਕਡੰਕਟਰ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਸ੍ਰੀ ਸਤਨਾਮ ਸਿੰਘ, ਰਿਜ਼ਨਲ ਟਰਾਂਸਪੋਰਟ ਅਥਾਰਟੀ ਦਫਤਰ ਤੋਂ ਸੁਰਿੰਦਰ ਸਿੰਘ, ਸਿੱਖਿਆ ਵਿਭਾਗ ਤੋਂ ਅਵਤਾਰ ਸਿੰਘ, ਪੁਲਿਸ ਵਿਭਾਗ ਤੋਂ ਹਰਪਿੰਦਰ ਜੀਤ ਸਿੰਘ ਆਦਿ ਮੌਜੂਦ ਸਨ।

Related Articles

Leave a Comment