ਫਿਰੋਜ਼ਪੁਰ, 22 ਦਸੰਬਰ 2023.
ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਪਿੰਡ ਬੱਗੇਵਾਲਾ ਦੇ ਗਰੀਬ ਕਿਸਾਨ ਸੁਰਜੀਤ ਸਿੰਘ ਦੇ ਘਰ ਦੀ ਬਹੁਤ ਮਾੜੀ ਹਾਲਤ ਸੀ ਅਤੇ ਪਿਛਲੇ ਸਮੇਂ ਦੌਰਾਨ ਉਨ੍ਹਾਂ ਦੇ ਬੇਟੇ ਦੀ ਐਕਸੀਡੈਂਟ ਵਿੱਚ ਮੌਤ ਹੋ ਗਈ ਸੀ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਫਿਰੋਜ਼ਪੁਰ ਦੌਰੇ ਦੌਰਾਨ ਗਰੀਬ ਕਿਸਾਨ ਨੇ ਆਪਣੀ ਸਮੱਸਿਆ ਦੱਸੀ ਤਾਂ ਉਨ੍ਹਾਂ ਨੇ ਉਸ ਸਮੇਂ ਵਿੱਤੀ ਸਹਾਇਤਾ ਦਾ ਵਾਅਦਾ ਕੀਤਾ ਸੀ ਜਿਸ ਤਹਿਤ ਅੱਜ ਗਰੀਬ ਕਿਸਾਨ ਸੁਰਜੀਤ ਸਿੰਘ ਨੂੰ 2 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ ਹੈ।
ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਲੋਕਾਂ ਦੇ ਨਾਲ ਹਰ ਸਮੇਂ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਪਰਿਵਾਰ ਨੂੰ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਈ ਹੈ ਉਦੋਂ ਤੋਂ ਹੀ ਲਗਾਤਾਰ ਲੋਕ ਹਿੱਤਾਂ ਲਈ ਕੰਮ ਕੀਤੇ ਜਾ ਰਹੇ ਹਨ।
ਇਸ ਮੌਕੇ ਨਾਇਬ ਤਹਿਸੀਲਦਾਰ ਫਿਰੋਜਪੁਰ ਸ੍ਰੀ ਨਵਜੀਵਨ ਛਾਬੜਾ, ਚੇਅਰਮੈਨ ਮਾਰਕਿਟ ਕਮੇਟੀ ਫਿਰੋਜ਼ਪੁਰ ਸ਼ਹਿਰ ਸ੍ਰੀ ਬਲਰਾਜ ਸਿੰਘ ਕਟੋਰਾ, ਸ੍ਰੀ ਬਲਦੇਵ ਸਿੰਘ ਮੱਲੀ, ਸ੍ਰੀ ਸੁਰਜੀਤ ਵਿਲਾਸਰਾ ਅਤੇ ਪਿੰਡ ਦੇ ਆਗੂ ਹਾਜ਼ਰ ਸਨ।