Home » ਫਿਰੋਜ਼ਪੁਰ ਵਿਖੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦਾ ਗਠਨ

ਫਿਰੋਜ਼ਪੁਰ ਵਿਖੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦਾ ਗਠਨ

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਮਨਵਾਉਣ ਲਈ ਸਾਂਝਾ ਫਰੰਟ ਕੰਮ ਕਰੇਗਾ : ਆਗੂ

by Rakha Prabh
100 views

ਫਿਰੋਜ਼ਪੁਰ, 25 ਦਸੰਬਰ (ਗੁਰਪ੍ਰੀਤ ਸਿੰਘ ਸਿੱਧੂ) ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ ਅਹਿਮ ਮੀਟਿੰਗ ਸੁਬੇਗ ਸਿੰਘ ਦੀ ਪ੍ਰਧਾਨਗੀ ਹੇਠ ਕਾਮਰੇਡ ਜਰਨੈਲ ਸਿੰਘ ਭਵਨ ਫਿਰੋਜ਼ਪੁਰ ਵਿਖੇ ਹੋਈ। ਜਿਸ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਕੰਮ ਕਰਦੀਆਂ ਵੱਖ ਵੱਖ ਜਥੇਬੰਦੀਆਂ ਦੇ ਜ਼ਿਲ੍ਹਾ ਆਗੂਆਂ ਨੇ ਵੱਡੀ ਪੱਧਰ ਤੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਆਗੂਆਂ ਨੇ ਸੰਬੋਧਨ ਕਰਦਿਆਂ ਮੁਲਾਜ਼ਮਾਂ ਅਤੇ ਪੈਨਸ਼ਨਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਤੇ ਖੁੱਲ ਕੇ ਵਿਚਾਰ ਚਰਚਾ ਕੀਤੀ ਅਤੇ ਸਰਕਾਰ ਦੀ ਨੀਤੀ ਦਾ ਵਿਰੋਧ ਕੀਤਾ। ਉਹਨਾਂ ਕਿਹਾ ਕਿ ਮੁਲਾਜ਼ਮਾ ਅਤੇ ਪੈਨਸ਼ਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਜਗ੍ਹਾ ਮੁਲਾਜ਼ਮ ਵੱਲੋਂ ਸੰਘਰਸ਼ਾਂ ਨਾਲ ਪ੍ਰਾਪਤ ਕੀਤੀਆਂ ਪ੍ਰਾਪਤੀਆਂ ਨੂੰ ਜਬਰਨ ਸਰਕਾਰ ਵੱਲੋਂ ਖੋਹਿਆ ਜਾ ਰਿਹਾ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਵਾਧਾ ਖਿਲਾਫੀ ਦੇ ਵਿਰੁੱਧ ਜ਼ਿਲ੍ਹਾ ਫਿਰੋਜਪੁਰ ਵਿਖੇ ਵੱਖ-ਵੱਖ ਜਥੇਬੰਦੀਆਂ ਵੱਲੋਂ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਗਠਤ ਕੀਤਾ ਗਿਆ ਹੈ ਜੋ ਜੋ ਮੁਲਾਜ਼ਮਾ ਅਤੇ ਪੈਨਸ਼ਨਾਂ ਦੀਆਂ ਮੰਗਾਂ ਦੇ ਹੱਲ ਕਰਾਉਣ ਲਈ ਸੰਘਰਸ਼ ਵਿਢੇਗਾ। ਇਸ ਮੌਕੇ ਸਰਬ ਸੰਮਤੀ ਨਾਲ ਮੁਲਾਜ਼ਮ ਤੇ ਪੈਂਚਾਂ ਸਾਂਝਾ ਫਰੰਟ ਦਾ ਗਠਨ ਕਰਦਿਆਂ ਸੁਬੇਕ ਸਿੰਘ ਨੂੰ ਜ਼ਿਲ੍ਹਾ ਕੋਆਰਡੀਨੇਟਰ ਚੁਣਿਆ ਗਿਆ ਅਤੇ ਨਰੇਸ਼ ਸੈਣੀ ਜਨਰਲ ਸਕੱਤਰ, ਮਹਿੰਦਰ ਸਿੰਘ ਧਾਲੀਵਾਲ ਵਿੱਤ ਸਕੱਤਰ, ਕਿਸ਼ਨ ਚੰਦ ਜਾਗੋਵਾਲੀਆ ਪ੍ਰੈਸ ਸਕੱਤਰ ਆਦਿ ਚੁਣੇ ਗਏ। ਇਸ ਮੌਕੇ ਮੀਟਿੰਗ ਵਿੱਚ ਗੁਰਦੇਵ ਸਿੰਘ ਸਿੱਧੂ, ਜਗਦੀਪ ਸਿੰਘ ਮਾਂਗਟ, ਰਾਮ ਪ੍ਰਸਾਦ, ਬਲਕਾਰ ਸਿੰਘ ਮਾੜੀ ਮੇਘਾ, ਪ੍ਰਵੀਨ ਕੁਮਾਰ, ਅਜੀਤ ਸਿੰਘ ਸੋਢੀ, ਬਲਵੀਰ ਸਿੰਘ ,ਜੋਗਿੰਦਰ ਸਿੰਘ, ਲਤੀਫ ਮੁਹੰਮਦ, ਪਰਵੀਨ ਕੁਮਾਰ, ਕਸ਼ਮੀਰ ਸਿੰਘ, ਓਮ ਪ੍ਰਕਾਸ਼ ,ਬਲਵੰਤ ਸਿੰਘ, ਖਜਾਨ ਸਿੰਘ , ਤਰਸੇਮ ਸਿੰਘ ਬੰਟੀ, ਨਰਿੰਦਰ ਸ਼ਰਮਾ ਆਦਿ ਵੱਖ-ਵੱਖ ਜਥੇਬੰਦੀਆਂ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਕੱਤਰਾਂ ਨੇ ਸ਼ਮੂਲੀਅਤ ਕੀਤੀ।

Related Articles

Leave a Comment