ਕਪੂਰਥਲਾ, 5 ਜਨਵਰੀ (ਅਮਰਜੀਤ )– ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਥਾਣਾ ਸੁਭਾਨਪੁਰ ਕਪੂਰਥਲਾ ਵਿਖੇ ਦਰਜ ਹੋਏ ਮਾਮਲੇ ਸੰਬੰਧੀ ਮਾਣਯੋਗ ਅਦਾਲਤ ਨੇ ਉਨ੍ਹਾਂ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਸੀ, ਜਿਨ੍ਹਾਂ ਦਾ ਅੱਜ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਉਨ੍ਹਾਂ ਦਾ ਮੈਡੀਕਲ ਕਰਵਾ ਕੇ ਦੁਪਹਿਰ ਦੇ ਸਮੇਂ ਉਨ੍ਹਾਂ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।