ਗੁਰਪ੍ਰੀਤ ਸਿੰਘ ਸਿੱਧੂ
ਜ਼ੀਰਾ, 10 ਜਨਵਰੀ : ਬੀਤੀ ਕੱਲ ਐਸਟੀਐਫ ਵੱਲੋਂ ਨਸ਼ਾ ਤਸਕਰਾਂ ਨਾਲ ਹੋਏ ਐਨਕਾਊਂਟਰ ਵਿੱਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਕ ਮੈਬਰਾਂ ਨੇ ਹਾਈਵੇ ਤੇ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਖਿਲਾਫ਼ ਨਾਅਰੇਬਾਜ਼ੀ ਕੀਤੀ।ਪਰ ਬਾਅਦ ਵਿੱਚ ਪੁਲਿਸ ਵੱਲੋਂ ਮੌਕੇ ਦੀ ਵੀਡਿਉ ਦਿਖਾਉਣ ਤੇ ਪਰਿਵਾਰਕ ਮੈਂਬਰਾਂ ਵੱਲੋਂ ਧਰਨਾ ਚੁੱਕ ਲਿਆ ਗਿਆ।