ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਫਿਰੋਜ਼ਪੁਰ ਦੀ ਅਹਿਮ ਜਰਨੈਲ ਸਿੰਘ ਭਵਨ ਫਿਰੋਜਪੁਰ ਵਿਖੇ ਨਵੇਂ ਸੰਘਰਸ਼ਾਂ ਦੀ ਤਿਆਰੀ ਨੂੰ ਲੈਕੇ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹਾ ਫਿਰੋਜਪੁਰ ਦੇ ਵੱਖ-ਵੱਖ ਵਿਭਾਗਾਂ ਦੀਆਂ ਮੁਲਾਜ਼ਮ ਜਥੇਬੰਦੀਆਂ ਅਤੇ ਪੈਂਨਸ਼ਨਰਜ ਜਥੇਬੰਦੀਆਂ ਦੇ ਆਗੂ ਵੱਡੀ ਪੱਧਰ ਤੇ ਸ਼ਾਮਿਲ ਹੋਏ। ਮੀਟਿੰਗ ਦੀ ਪ੍ਰਧਾਨਗੀ ਸਾਂਝਾ ਫਰੰਟ ਦੇ ਕੋਆਰਡੀਨੇਟਰ ਸ੍ਰੀ ਸ਼ਬੇਗ ਸਿੰਘ ਨੇ ਕੀਤੀ, ਜਿਸ ਵਿੱਚ ਵਿਸ਼ੇਸ਼ ਤੌਰ ਤੇ ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਂਨਸ਼ਨਰਜ ਸਾਂਝਾ ਫਰੰਟ ਦੇ ਸਟੇਟ ਬਾਡੀ ਆਗੂ ਭਜਨ ਸਿੰਘ ਗਿੱਲ ਅਤੇ ਸੁਖਮੰਦਰ ਸਿੰਘ ਸ਼ਾਮਲ ਹੋਏ। ਇਸ ਦੌਰਾਨ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਜਨ ਸਿੰਘ ਗਿੱਲ, ਸੁਖਮੰਦਰ ਸਿੰਘ, ਸੁਬੇਗ ਸਿੰਘ, ਪੈਨਸ਼ਨਰਜ਼ ਐਸੋਸੀਏਸ਼ਨ ਪ੍ਰਧਾਨ ਖਜਾਨ ਸਿੰਘ ,ਅਜੀਤ ਸਿੰਘ ਸੋਢੀ ਜਨਰਲ ਸਕੱਤਰ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ , ਗੁਰਦੇਵ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ ਪ ਸ ਸ ਫ, ਰਾਮ ਪ੍ਰਸਾਦ ਜ਼ਿਲ੍ਹਾ ਪ੍ਰਧਾਨ ਦਰਜਾ ਚਾਰ ਕਰਮਚਾਰੀ ਯੂਨੀਅਨ,ਉਮ ਪ੍ਰਕਾਸ਼ ,ਬਲਬੀਰ ਸਿੰਘ ਕੰਬੋਜ, , ਕਸ਼ਮੀਰ ਸਿੰਘ,ਕਿੱਕਰ ਸਿੰਘ ਬਲਾਕ ਪ੍ਰਧਾਨ ਪੈਨਸ਼ਨਰਜ਼ ਐਸੋਸੀਏਸ਼ਨ ਜ਼ੀਰਾ , ਜਸਪਾਲ ਸਿੰਘ, ਬਲਵੰਤ ਸਿੰਘ ਸੰਧੂ ਬਲਬੀਰ ਸਿੰਘ,ਕੇ .ਐਲ ਗਾਬਾ, ਤਰਸੇਮ ਸਿੰਘ ਬੇਦੀ ਹਰਬੰਸ ਸਿੰਘ, ਮਲਕੀਤ ਚੰਦ,ਬੂਟਾ ਸਿੰਘ,ਰਮੇਸ਼ ਭੱਟੀ , ਕਿਸ਼ਨ ਚੰਦ ਜਾਗੋਵਾਲੀਆ ਆਦਿ ਨੇ ਕਿਹਾ ਦੱਸਿਆ ਕਿ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਟਾਲ ਮਟੋਲ ਦੀ ਨੀਤੀ ਅਪਣਾਈ ਹੋਈ ਹੈ ,ਜਿਸ ਕਰਕੇ ਮੁਲਾਜ਼ਮਾਂ ਤੇ ਪੈਨਸ਼ਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ,ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਦਾ ਬਕਾਇਆ, ਡੀ, ਏ ਦੀਆਂ ਕਿਸ਼ਤਾਂਤੇ ਬਕਾਇਆ ,ਮੈਡੀਕਲ ਭੱਤੇ ਚ ਵਾਧਾ ,ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਾਉਣ ਅਤੇ ਮੁਲਾਜ਼ਮਾਂ ਤੇ ਪੈਨਸ਼ਨਾਂ ਦੀਆਂ ਹੋਰ ਮੰਗਾਂ ਮੰਨਾਉਣ ਲਈ ਤਕੜੇ ਸੰਘਰਸ਼ਾਂ ਦੀ ਲੋੜ ਹੈ।ਭਜਨ ਸਿੰਘ ਗਿੱਲ, ਸੁਖਮੰਦਰ ਸਿੰਘ ਸਟੇਟ ਕਵੀਨਰ ਨੇ ਦੱਸਿਆ ਕਿ ਸੰਘਰਸ਼ਾਂ ਨਾਲ ਪ੍ਰਾਪਤ ਕੀਤੀਆਂ ਮੰਗਾਂ ਨੂੰ ਇਕ – ਇਕ ਕਰਕੇ ਖੋਹਿਆ ਜਾ ਰਿਹਾ ਹੈ। ਮੁਲਾਜ਼ਮਾਂ ਤੇ ਪੈਨਸ਼ਨਾਂ ਦੀਆਂ ਮੰਗਾ ਨੂੰ ਪੂਰਾ ਕਰਾਉਣ ਲਈ ਮੁਲਾਜ਼ਮਾਂ ਤੇ ਪੈਨਸ਼ਨਾਂ ਦੀਆਂ ਸਾਰੀਆਂ ਜਥੇਬੰਦੀਆਂ ਨੂੰ ਇਕੱਠੇ ਹੋਣਾ ਪਵੇਗਾ ਤੇ ਸਾਂਝੇ ਫਰੰਟ ਦੇ ਅਗਲੇ ਸੰਘਰਸ਼ਾਂ ਲਈ ਤਿਆਰ ਰਹਿਣਾ ਪਵੇਗਾ। ਇਸ ਮੌਕੇ ਜਗਦੀਪ ਸਿੰਘ ਮਾਂਗਟ, ਸੰਜੀਵ ਕੁਮਾਰ ਆਦਿ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਵੱਖ ਵੱਖ ਜਥੇਬੰਦੀਆਂ ਦੇ ਆਗੂ ਹਾਜਰ ਸਨ।ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਅਜੀਤ ਸਿੰਘ ਸੋਢੀ ਨੇ ਬਹੁਤ ਹੀ ਵਧੀਆ ਢੰਗ ਨਾਲ ਨਿਭਾਈ।