ਜ਼ੀਰਾ/ ਫਿਰੋਜ਼ਪੁਰ 23 ਜਨਵਰੀ ( ਗੁਰਪ੍ਰੀਤ ਸਿੰਘ ਸਿੱਧੂ) ਜੰਗਲਾਤ ਵਰਕਰਜ਼ ਦੀ ਸਿਰਮੋਰ ਜਥੇਬੰਦੀ ਜੰਗਲਾਤ ਵਰਕਰ ਯੂਨੀਅਨ ਪੰਜਾਬ 14062 ਬੀ ਚੰਡੀਗੜ੍ਹ ਦੀ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਸਹਿਜਾਦੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਵਿਸ਼ੇਸ਼ ਤੌਰ ਤੇ ਗੁਰਦੇਵ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ ਪ੍ਰਧਾਨ ਪ ਸ ਸ ਫ, ਕੌਰ ਸਿੰਘ ਬਲਾਕ ਪ੍ਰਧਾਨ ਜ਼ੀਰਾ , ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਰੇਂਜ ਪ੍ਰਧਾਨ ਜਸਵਿੰਦਰ ਰਾਜ ਸਿੰਘ, ਗੁਰਬੀਰ ਸਿੰਘ ਸਹਿਜਾਦੀ ਸਰਕਲ ਸਕੱਤਰ, ਲਖਵੀਰ ਸਿੰਘ ਸੀਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਰੇਂਜ ਵਿੱਤ ਸਕੱਤਰ ਸ਼ਾਮਲ ਹੋਏ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਨਿਸ਼ਾਨ ਸਿੰਘ ਸਹਿਜਾਦੀ ਨੇ ਕਿਹਾ ਕਿ ਫੈਡਰੇਸ਼ਨ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਦੀ ਮਿਹਨਤ ਸਦਕਾ ਅੱਜ ਜੰਗਲਾਤ ਵਰਕਰਜ਼ ਯੂਨੀਅਨ ਦੀ ਚੌਣ ਸੰਭਵ ਹੋ ਸਕੀ ਹੈ। ਉਨ੍ਹਾਂ ਕਿਹਾ ਕਿ ਜੰਗਲਾਤ ਵਰਕਰਾਂ ਨੂੰ ਆਉਂਦੀਆਂ ਦਰਪੇਸ਼ ਮੁਸ਼ਕਲਾਂ ਵਰਦੀਆਂ ਅਤੇ ਤਨਖਾਹਾਂ ਦੇ ਬਕਾਇਆ ਨੂੰ ਲੈ ਕੇ ਵਿਭਾਗੀ ਅਧਿਕਾਰੀਆਂ ਨਾਲ ਜਲਦੀ ਮੀਟਿੰਗ ਕੀਤੀ ਜਾਵੇਗੀ। ਇਸ ਮੌਕੇ ਵੱਖ ਵੱਖ ਜਥੇਬੰਦੀਆਂ ਨੂੰ ਛੱਡ ਕੇ ਵਰਕਰਾਂ ਨੂੰ ਰੇਂਜ ਪ੍ਰਧਾਨ ਜਸਵਿੰਦਰ ਰਾਜ ਸਿੰਘ ਦੀ ਪ੍ਰਧਾਨਗੀ ਹੇਠ ਸ਼ਾਮਿਲ ਕੀਤਾ ਗਿਆ ਅਤੇ ਸਰਬਸੰਮਤੀ ਨਾਲ ਬਲਾਕ ਜ਼ੀਰਾ ਦੀ ਚੋਣ ਕੀਤੀ ਗਈ। ਜਿਸ ਦੌਰਾਨ ਸਰਬਸੰਮਤੀ ਨਾਲ ਜਸਵਿੰਦਰ ਸਿੰਘ ਬਲਾਕ ਪ੍ਰਧਾਨ , ਬਲਵਿੰਦਰ ਕੁਮਾਰ ਜਨਰਲ ਸਕੱਤਰ, ਪ੍ਰੀਤਮ ਸਿੰਘ ਸੀਨੀਅਰ ਮੀਤ ਪ੍ਰਧਾਨ, ਬਲਕਾਰ ਸਿੰਘ, ਅਜੀਤ ਸਿੰਘ, ਸੂਬਾ ਸਿੰਘ ਤਿੰਨੋਂ ਮੀਤ ਪ੍ਰਧਾਨ, ਸੁਰਜੀਤ ਸਿੰਘ ਵਿੱਤ ਸਕੱਤਰ, ਹਰਮੇਸ਼ ਸਿੰਘ ਪ੍ਰੈਸ ਸਕੱਤਰ, ਗੁਰਬਚਨ ਸਿੰਘ ,ਮੰਗਲ ਸਿੰਘ, ਰਣਜੀਤ ਸਿੰਘ ਤਿੰਨੋਂ ਕਾਰਜਕਾਰੀ ਮੈਂਬਰ ਚੁਣੇ ਗਏ। ਇਸ ਮੌਕੇ ਚੁਣੇ ਗਏ ਅਹੁਦੇਦਾਰਾ ਦਾ ਫੁੱਲਾ ਦੇ ਹਾਰ ਪਾਕੇ ਸੁਆਗਤ ਕੀਤਾ ਗਿਆ ਅਤੇ ਚੁਣੇ ਅਹੁਦੇਦਾਰਾਂ ਨੇ ਇਮਾਨਦਾਰੀ ਨਾਲ ਜੱਥੇਬੰਦੀ ਦੇ ਅਨੁਸ਼ਾਸ਼ਨ ਵਿੱਚ ਰਹਿ ਕੇ ਕੰਮ ਕਰਨ ਦਾ ਅਹਿਦ ਕੀਤਾ।