ਫਿਰੋਜ਼ਪੁਰ (ਗੁਰਪ੍ਰੀਤ ਸਿੰਘ ਸਿੱਧੂ)
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406/22/ ਬੀ ਚੰਡੀਗੜ੍ਹ ਦੀ ਜਿਲਾ ਬਾਡੀ ਫਿਰੋਜ਼ਪੁਰ ਦੀ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਨਗਰ ਕੌਂਸਲ ਪਾਰਕ ਫਿਰੋਜਪੁਰ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜ਼ਿਲ੍ਹਾ ਜਨਰਲ ਸਕੱਤਰ ਇੰਜ਼ ਜਗਦੀਪ ਸਿੰਘ ਮਾਂਗਟ ਨੇ ਏਜੰਡੇ ਪੜ ਕੇ ਸੁਣਾਇਆ ਅਤੇ ਕਾਰਵਾਈ ਨੂੰ ਅੱਗੇ ਤੋਰਦਿਆਂ ਦੱਸਿਆ ਕਿ ਸਾਂਝੇ ਫਰੰਟ ਵੱਲੋਂ ਮਿਤੀ 30 ਜਨਵਰੀ 2024 ਨੂੰ ਫਿਰੋਜ਼ਪੁਰ ਦੇ ਹਲਕਾ ਦਿਹਾਤੀ ਅਤੇ ਸ਼ਹਿਰੀ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ ਅਤੇ 31 ਜਨਵਰੀ ਨੂੰ ਹਲਕਾ ਵਿਧਾਇਕ ਜ਼ੀਰਾ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਇਸ ਮੌਕੇ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਆਗੂ ਅਜੀਤ ਸਿੰਘ ਸੋਢੀ, ਮਹਿੰਦਰ ਸਿੰਘ ਧਾਲੀਵਾਲ ਨੇ ਸ਼ਮੂਲੀਅਤ ਕੀਤੀ ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਦੇਵ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ ਪ ਸ ਸ ਫ,ਸਾਝਾ ਫ਼ਰੰਟ ਦੇ ਅਜੀਤ ਸਿੰਘ ਸੋਢੀ, ਮਹਿੰਦਰ ਸਿੰਘ ਧਾਲੀਵਾਲ, ਨਿਸ਼ਾਨ ਸਿੰਘ ਸਹਿਜਾਦੀ ਜ਼ਿਲ੍ਹਾ ਪ੍ਰਧਾਨ, ਗੁਰਬੀਰ ਸਿੰਘ ਸਹਿਜਾਦੀ ਸਰਕਲ ਸਕੱਤਰ, ਜਸਵਿੰਦਰ ਰਾਜ ਸਿੰਘ ਰੇਂਜ ਪ੍ਰਧਾਨ, ਬਲਵਿੰਦਰ ਕੁਮਾਰ ਜਨਰਲ ਸਕੱਤਰ ਜੰਗਲਾਤ ਵਰਕਰਜ਼ ਯੂਨੀਅਨ, ਬਲਵੰਤ ਸਿੰਘ ਪ੍ਰਧਾਨ,ਸੁਲੱਖਣ ਸਿੰਘ ਜਨਰਲ ਸਕੱਤਰ , ਪੰਮਾ ਸਿੰਘ ਸੀਨੀਅਰ ਮੀਤ ਪ੍ਰਧਾਨ ਪੀਡਬਲਿਊਡੀ ਫੀਲਡ ਵਰਕਸ਼ਾਪ ਵਰਕਰਜ਼ ਯੂਨੀਅਨ, ਸੰਜੀਵ ਕੁਮਾਰ ਵਿੱਤ ਸਕੱਤਰ ਮਕੈਨਿਕਲ ਫ਼ੀਲਡ ਵਰਕਸ਼ਾਪ ਵਰਕਰਜ਼ ਯੂਨੀਅਨ, ਮਾਂਨ ਸਿੰਘ ਭੱਟੀ ਪ੍ਰਧਾਨ ਪਨਸਪ ਵਰਕਰ ਯੂਨੀਅਨ, ਰਾਮੇਸ਼ ਕੁਮਾਰ ਫਾਇਰ ਬ੍ਰਿਗੇਡ ਯੂਨੀਅਨ, ਮਹਿਲ ਸਿੰਘ ਸੂਬਾ ਪ੍ਰਧਾਨ ਪੰਜਾਬ ਵਣ ਵਿਭਾਗ ਡਰਾਇਵਰ ਐਸੋਸੀਏਸ਼ਨ ਆਦਿ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾ ਅਤੇ ਪੈਨਸ਼ਨਰਾਂ ਦੇ ਪਿਛਲੇ ਬਕਾਇਆ , ਡੀ ਏ ਦੀਆਂ ਕਿਸ਼ਤਾਂ ਦਾ ਬਕਾਇਆ, ਬਿਨਾਂ ਸਰਤ ਨਵੀਂ ਭਰਤੀ , ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕੇ ਕਰਨ ਅਤੇ ਪੀਣ ਯੋਗ ਸਾਫ ਪਾਣੀ ਦੀ ਸਹੂਲਤ ਲੋਕਾਂ ਨੂੰ ਦੇਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਮੁਲਾਜ਼ਮ ਪੈਨਸ਼ਨਰਜ਼ ਅਤੇ ਕਿਰਤੀ ਲੋਕਾਂ ਦੀ ਹੁੰਦੀ ਲੁੱਟ ਕਸੁੱਟ ਦੇ ਸਬੰਧ ਵਿੱਚ ਮਿਤੀ 16, ਫਰਵਰੀ 2024 ਨੂੰ ਦੇਸ਼ ਵਿਆਪੀ ਹੜਤਾਲ ਵਿੱਚ ਫੈਡਰੇਸ਼ਨ ਦੇ ਵਰਕਰ ਵੱਧ ਚੜ੍ਹਕੇ ਹਿੱਸਾ ਲੈਣਗੇ ਅਤੇ ਵਿਧਾਇਕਾਂ ਮੰਤਰੀਆਂ ਨੂੰ ਮੰਗ ਪੱਤਰ ਅਤੇ ਰੋਸ ਰੈਲੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਮੀਟਿੰਗ ਵਿੱਚ ਵੱਖ ਵੱਖ ਵਿਭਾਗਾਂ ਦੀਆਂ ਜੱਥੇਬੰਦੀਆਂ ਦੇ ਆਗੂ ਹਰਬੰਸ ਸਿੰਘ ਫਾਰੇਸਟ ਪੈਂਨਸ਼ਨਰਜ ਵੈਲਫੇਅਰ ਐਸੋਸੀਏਸ਼ਨ,ਰਾਜੀਵ ਹਾਡਾ ਆਗੂ ਜੀਟੀਯੂ,ਬਲਵਿੰਦਰ ਸਿੰਘ, ਪਿੱਪਲ ਸਿੰਘ ਪੀਡਬਲਿਊਡੀ ਫੀਲਡ , ਅਮਰਜੀਤ ਸਿੰਘ, ਗੁਰਮੀਤ ਸਿੰਘ, ਹਰਬੰਸ ਸਿੰਘ, ਰਣਜੀਤ ਸਿੰਘ, ਗਿਆਨ ਸਿੰਘ, ਬਾਕੇ ਲਾਲ, ਸੁਲੱਖਣ ਸਿੰਘ, ਕਰਮਜੀਤ ਸਿੰਘ, ਪਰਮਜੀਤ ਸਿੰਘ ਜੰਗਲਾਤ ਵਰਕਰਜ਼ ਯੂਨੀਅਨ , ਜੋਗਿੰਦਰ ਸਿੰਘ ਮੱਖੂ ਬਲਾਕ ਪ੍ਰਧਾਨ ਪੀਡਬਲਿਊਡੀ ਫੀਲਡ ਵਰਕਰਜ਼ ਯੂਨੀਅਨ, ਪ੍ਰਕਾਸ਼ ਚੰਦ, ਰਾਜ ਕੁਮਾਰ, ਕੌਰ ਸਿੰਘ ਪਸਸਫ ਬਲਾਕ ਪ੍ਰਧਾਨ ਜ਼ੀਰਾ, ਦਰਸ਼ਨ ਸਿੰਘ ਭੁੱਲਰ ਬਲਾਕ ਗੁਰੂ ਹਰਸਹਾਇ, ਰਾਜ ਕੁਮਾਰ ਪਸਸਫ ਬਲਾਕ ਪ੍ਰਧਾਨ ਮੱਖੂ ਆਦਿ ਹਾਜ਼ਰ ਸਨ।