Home » ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ 13 ਫਰਵਰੀ ਦਿੱਲੀ ਕੂਚ ਦੀਆਂ ਤਿਆਰੀਆਂ ਨੂੰ ਲੈਕੇ ਜੋਨ ਤਲਵੰਡੀ ਭਾਈ ਦੇ ਪਿੰਡਾਂ ਚ ਮੀਟਿੰਗਾਂ ਕੀਤੀਆਂ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ 13 ਫਰਵਰੀ ਦਿੱਲੀ ਕੂਚ ਦੀਆਂ ਤਿਆਰੀਆਂ ਨੂੰ ਲੈਕੇ ਜੋਨ ਤਲਵੰਡੀ ਭਾਈ ਦੇ ਪਿੰਡਾਂ ਚ ਮੀਟਿੰਗਾਂ ਕੀਤੀਆਂ

by Rakha Prabh
40 views

ਤਲਵੰਡੀ ਭਾਈ 28 ਜਨਵਰੀ ( ਗੁਰਪ੍ਰੀਤ ਸਿੰਘ ਸਿੱਧੂ)

ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਫਿਰੋਜ਼ਪੁਰ ਦੇ ਜੋਨ ਤਲਵੰਡੀ ਭਾਈ ਦੇ ਪਿੰਡ ਵਿੱਚ 13 ਫਰਵਰੀ ਦਿੱਲੀ ਕੂਚ ਦੀਆਂ ਤਿਆਰੀਆਂ ਨੂੰ ਲੈਕੇ ਮੀਟਿੰਗਾ ਅਰੰਭੀਆਂ ਹੋਈਆਂ ਹਨ। ਜਿਸ ਤਹਿਤ ਜੋਨ ਪ੍ਰਧਾਨ ਮੱਖਣ ਸਿੰਘ ਵਾੜਾ ਜਵਾਹਰ ਸਿੰਘ ਵਾਲਾ ਦੀ ਅਗਵਾਈ ਹੇਠ ਤਲਵੰਡੀ ਭਾਈ ਦੇ ਪਿੰਡ ਹਰਾਜ, ਭੰਬਾ ਲੰਡਾ,ਪੀਹੇ ਵਾਲਾ, ਗੋਗੋਆਣੀ, ਧੰਨਾ ਸਹੀਦ,ਵਕੀਲਾ ਵਾਲਾ,ਬਰਨਾਲਾ,ਮਹੀਆ ਵਾਲਾ ਆਦਿ ਦਰਜਨਾਂ ਪਿੰਡਾਂ ਵਿੱਚ ਮੀਟਿੰਗਾਂ ਕਰਵਾਈਆਂ ਗਈਆਂ। ਇਸ ਮੌਕੇ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਸਕੱਤਰ ਗੁਰਮੇਲ ਸਿੰਘ ਫੱਤੇ ਵਾਲਾ ਅਤੇ ਜਿਲ੍ਹਾ ਆਗੂ ਸੁਰਜੀਤ ਸਿੰਘ ਫੌਜੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪੂਰੇ ਦੇਸ਼ ਨੂੰ ਵਿਦੇਸ਼ੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖੇਤੀ ਸੈਕਟਰ ਨੂੰ ਕਾਰਪੋਰੇਟ ਦੇ ਹਵਾਲੇ ਕਰਨ ਵਾਸਤੇ ਅੰਦਰ ਖਾਤੇ ਵਿਸ਼ਵ ਵਪਾਰ ਸੰਸਥਾ ਦੀਆਂ ਨੀਤੀਆਂ ਕਿਸਾਨਾਂ ਅਤੇ ਮਜ਼ਦੂਰਾਂ ਤੇ ਲਾਗੂ ਕਰਨ ਦੀਆਂ ਮੁਕਮਲ ਤਿਆਰੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀ ਕਿਸਾਨ ਤੇ ਮਜ਼ਦੂਰ ਮਾਰੂ ਨੀਤੀਆਂ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ 13 ਫਰਵਰੀ 2021 ਨੂੰ ਉਤਰ ਭਾਰਤ ਦੀਆਂ 18 ਜਥੇਬੰਦੀਆਂ ਤੇ ਸੰਯੁਕਤ ਮੋਰਚਾ (ਗੈਰ ਰਾਜਨੀਤਕ) ਵੱਲੋਂ ਦਿੱਲੀ ਅੰਦੋਲਨ ਦਾ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ , ਮਜ਼ਦੂਰਾਂ ਨਾਲ ਵਾਧਾ ਖਿਲਾਫੀ ਕਰਨ ਦਾ ਭਾਰੀ ਰੋਸ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲੇ ਦਿੱਲੀ ਅੰਦੋਲਨ ਦੌਰਾਨ ਖੇਤੀ ਕਾਨੂੰਨ ਰੱਦ ਕਰਨ ਦੇ ਨਾਲ ਸਾਰੀਆਂ ਫਸਲਾਂ ਤੇ ਐਮ ਐਸ ਪੀ ਕਾਨੂੰਨ ਬਨਾਉਣ, ਬਿਜਲੀ ਸੋਧ ਬਿਜਲੀ ਰੱਦ ਕਰਨ, ਪ੍ਰਦੂਸ਼ਣ ਐਕਟ ਵਿੱਚੋਂ ਕਿਸਾਨਾਂ ਨੂੰ ਬਾਹਰ ਕੱਢਣ, ਲਖੀਮਪੁਰ ਖੀਰੀ ਘਟਨਾ ਦੇ ਸ਼ਹੀਦਾਂ ਨੂੰ ਇਨਸਾਫ਼ ਦੇਣ, ਕਿਸਾਨਾਂ ਮਜਦੂਰਾਂ ਤੇ ਪਾਏ ਪਰਚੇ ਰੱਦ ਕਰਨ ਤੇ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਨੌਕਰੀ ਦੇਣ ਤੇ ਸਹਿਮਤ ਲਿਖਤੀ ਚਿੱਠੀ ਤੋਂ ਮੋਦੀ ਸਰਕਾਰ ਮੁਨਕਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾ ਨੂੰ ਲੁਕਵੇਂ ਢੰਗ ਨਾਲ ਲਾਗੂ ਕਰਨ ਵਾਸਤੇ ਵਿਸ਼ਵ ਵਪਾਰ ਸੰਸਥਾ ਦੇ ਦਬਾਅ ਹੇਠ ਜੀ 20 ਸੰਮੇਲਨ ਕਰਕੇ ਅੰਦਰ ਖਾਤੇ ਮੋਦੀ ਸਰਕਾਰ ਨੇ ਕਰ ਮੁਕਤ ਵਪਾਰ ਸਮਝੋਤਾ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਵਾਸਤੇ ਕਰ ਲਿਆ ਹੈ। ਜਿਸ ਨਾਲ ਬਾਹਰਲੇ ਦੇਸ਼ਾਂ ਤੋਂ ਭਾਰਤ ਵਿੱਚ ਆਉਣ ਵਾਲੀਆਂ ਵਸਤਾਂ ਤੋਂ 40 ਪ੍ਰਤੀਸ਼ਤ ਇੰਮਪੋਰਟ ਡਿਊਟੀ ਹਟਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਦੇਸ਼ ਵਿੱਚ ਪੈਦਾ ਹੋਣ ਵਾਲੀਆਂ ਵਸਤਾਂ ਦੀ ਬੇਕਦਰੀ ਹੋਵਗੀ ਅਤੇ ਆਉਣ ਵਾਲੇ ਸਮੇਂ ਵਿੱਚ ਕਣਕ ਦਾ ਭਾਅ 800 ਰੁਪਏ ਘਟੇਗਾ।
ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਕੂਚ ਤੋਂ ਪਹਿਲਾਂ 26 ਜਨਵਰੀ ਨੂੰ ਦਿੱਲੀ ਅੰਦੋਲਨ ਦੇ ਸਹੀਦਾਂ ਦੀ ਯਾਦ ਵਿੱਚ ਪਿੰਡਾਂ ਵਿੱਚ ਸ਼ਾਮ ਨੂੰ ਕੈਡਲ ਮਾਰਚ ਕੱਢੇ ਗਏ । ਉਨ੍ਹਾਂ ਕਿਹਾ ਕਿ ਫਰਵਰੀ ਦੇ ਪਹਿਲੇ ਹਫਤੇ ਜੋਨ ਪੱਧਰੀ ਟਰੈਕਟਰ ਮਾਰਚ ਵੀ ਕੀਤੇ ਜਾਣਗੇ।
ਕਿਸਾਨ ਆਗੂਆਂ ਨੇ ਮੀਟਿੰਗਾਂ ਵਿੱਚ ਇਕੱਤਰ ਹੋਏ ਕਿਸਾਨਾਂ ਮਜਦੂਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉ ਆਪਣੇ ਗੁਰੂਆਂ, ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਆਪਣੀ ਕਿਸਾਨੀ, ਜਵਾਨੀ, ਫਸਲਾਂ ਤੇ ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ 13 ਫਰਵਰੀ 2024 ਨੂੰ ਟਰੈਕਟਰ ਟਰਾਲੀਆਂ , ਰਸਤਾ ਬਸਤਾ, ਝੰਡੇ ਲੈ ਕੇ ਦਿੱਲੀ ਕੂਚ ਕਰੀਏ। ਇਨ੍ਹਾਂ ਮੀਟਿੰਗਾਂ ਦੌਰਾਨ ਕਿਸਾਨਾਂ ਮਜਦੂਰਾਂ ਨੇ ਜੱਥੇਬੰਦੀ ਦੇ ਆਗੂਆਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਵੱਡੀ ਗਿਣਤੀ ਵਿੱਚ ਦਿੱਲੀ ਅੰਦੋਲਨ ਵਿੱਚ ਸ਼ਾਮਿਲ ਹੋਣਗੇ। ਇਸ ਮੌਕੇ ਗੁਲਜ਼ਾਰ ਸਿੰਘ ਗੋਗੋਆਣੀ,ਗੁਰਜੰਟ ਸਿੰਘ, ਜੋਨ ਬਾਬਾ ਰਾਮ ਲਾਲ ਦੇ ਆਗੂ ਅਵਤਾਰ ਸਿੰਘ,ਸਰਵਨ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।

Related Articles

Leave a Comment