ਫਿਰੋਜ਼ਪੁਰ, 30 ਜਨਵਰੀ ( ਗੁਰਪ੍ਰੀਤ ਸਿੰਘ ਸਿੱਧੂ) ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406/22 /ਬੀ ਚੰਡੀਗੜ੍ਹ ਦੀ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਮੰਗ ਪੱਤਰ ਦੇਣ ਸਬੰਧੀ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਫਿਰੋਜ਼ਪੁਰ ਵਿਖੇ ਹੋਈ। ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਦੇਵ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ, ਇੰਜ਼ ਜਗਦੀਪ ਸਿੰਘ ਮਾਂਗਟ ਜ਼ਿਲ੍ਹਾ ਜਨਰਲ ਸਕੱਤਰ ਪ ਸ ਸ ਫ , ਨਿਸ਼ਾਨ ਸਿੰਘ ਸਹਿਜਾਦੀ ਜ਼ਿਲ੍ਹਾ ਪ੍ਰਧਾਨ, ਮਿਹਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ, ਸੁਲੱਖਣ ਸਿੰਘ ਜਨਰਲ ਸਕੱਤਰ ਪੀਡਬਲਿਊਡੀ ਫੀਲਡ ਵਰਕਸ਼ਾਪ ਵਰਕਰਜ਼ ਯੂਨੀਅਨ, ਬਲਵਿੰਦਰ ਸਿੰਘ ਭੁੱਟੋ ਜ਼ਿਲ੍ਹਾ ਪ੍ਰਧਾਨ ਜੀਟੀਯੂ ਨੇ ਦੱਸਿਆ ਕਿ ਫੈਡਰੇਸ਼ਨ ਨਾਲ ਸਬੰਧਤ ਸਾਰੀਆਂ ਜਥੇਬੰਦੀਆਂ ਹਲਕਾ ਦਿਹਾਤੀ ਫਿਰੋਜ਼ਪੁਰ ਦੇ ਵਿਧਾਇਕ ਰਜਨੀਸ਼ ਦਹੀਆ ਨੂੰ ਮੰਗ ਪੱਤਰ ਦੇਣ ਮੌਕੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਨਾਲ ਵੱਡੀ ਗਿਣਤੀ ਵਿੱਚ ਸ਼ਾਮਲ ਹੋਈਆ । ਉਨ੍ਹਾਂ ਦੱਸਿਆ ਕਿ ਮਿਤੀ 31 ਜਨਵਰੀ ਨੂੰ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਨੂੰ ਦੁਪਹਿਰੋਂ ਬਾਅਦ ਸਾਢੇ ਤਿੰਨ ਵਜੇ ਮੰਗ ਪੱਤਰ ਰੋਸ ਰੈਲੀ ਦੇ ਰੂਪ ਵਿੱਚ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ ਸ ਸ ਫ ਤੇ ਸਮੂਹ ਸਬੰਧਤ ਜੱਥੇਬੰਦੀਆਂ 16 ਫਰਵਰੀ 2024 ਭਾਰਤ ਪੱਧਰ ਤੇ ਕੀਤੀ ਜਾਣ ਵਾਲੀ ਹੜਤਾਲ ਵਿੱਚ ਸ਼ਾਮਲ ਹੋਣ ਲਈ ਮੁਲਾਜ਼ਮਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਮੌਕੇ ਮੀਟਿੰਗ ਵਿੱਚ ਰੇਂਜ ਪ੍ਰਧਾਨ ਜਸਵਿੰਦਰ ਰਾਜ ਸਿੰਘ, ਗੁਰਬੀਰ ਸਿੰਘ ਸਹਿਜਾਦੀ ਸਰਕਲ ਸਕੱਤਰ, ਲਖਵੀਰ ਸਿੰਘ ਸੀਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਰੇਂਜ ਵਿੱਤ, ਜਸਵਿੰਦਰ ਸਿੰਘ ਬਲਾਕ ਪ੍ਰਧਾਨ , ਬਲਵਿੰਦਰ ਕੁਮਾਰ ਜਨਰਲ ਸਕੱਤਰ, ਪ੍ਰੀਤਮ ਸਿੰਘ ਸੀਨੀਅਰ ਮੀਤ ਪ੍ਰਧਾਨ, ਬਲਕਾਰ ਸਿੰਘ, ਅਜੀਤ ਸਿੰਘ, ਸੂਬਾ ਸਿੰਘ ਤਿੰਨੋਂ ਮੀਤ ਪ੍ਰਧਾਨ, ਸੁਰਜੀਤ ਸਿੰਘ ਵਿੱਤ ਸਕੱਤਰ, ਹਰਮੇਸ਼ ਸਿੰਘ ਪ੍ਰੈਸ ਸਕੱਤਰ, ਬਲਵੰਤ ਸਿੰਘ ਪ੍ਰਧਾਨ,ਪਿਪੱਲ ਸਿੰਘ ਮੀਤ ਪ੍ਰਧਾਨ ਪੀਡਬਲਿਊਡੀ ਫੀਲਡ ਵਰਕਸ਼ਾਪ ਵਰਕਰਜ਼ ਯੂਨੀਅਨ,ਜੀਟੀਯੂ ਆਗੂ ਹਰਪਾਲ ਸਿੰਘ ਸੰਧੂ, ਭੁਪਿੰਦਰ ਸਿੰਘ ਢਿੱਲੋਂ, ਮਹਿਲ ਸਿੰਘ ਸੂਬਾ ਪ੍ਰਧਾਨ ਪੰਜਾਬ ਵਣ ਵਿਭਾਗ ਡਰਾਇਵਰ ਐਸੋਸੀਏਸ਼ਨ, ਬਲਵੀਰ ਸਿੰਘ ਫੂਡ ਸੇਫਟੀ ਵਿਭਾਗ, ਰਮੇਸ਼ ਕੁਮਾਰ ਫਾਇਰ ਬ੍ਰਿਗੇਡ ਯੂਨੀਅਨ ਆਦਿ ਹਾਜ਼ਰ ਸਨ ।