ਗੁਰਪ੍ਰੀਤ ਸਿੰਘ ਸਿੱਧੂ
ਜ਼ੀਰਾ, 31 ਜਨਵਰੀ : ਪੰਜਾਬ ਮੁਲਾਜ਼ਮ ’ਤੇ ਪੈਨਸ਼ਨਰਜ਼ ਸਾਂਝਾ ਫਰੰਟ ਸੂਬਾ ਕਮੇਟੀ ਦੇ ਦਿੱਤੇ ਪ੍ਰੋਗਰਾਮ ਅਧੀਨ ਪੰਜਾਬ ਸੁਬਾਰਡੀਨੇਟ ਸਰਵਿਸ਼ਿਜ ਫੈਡਰੇਸ਼ਨ ਦੇ ਜ਼ਿਲਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਫੈਡਰੇਸ਼ਨ ਦੀਆਂ ਵੱਖ-ਵੱਖ ਧਿਰਾਂ ਵੱਲੋਂ ਰੋਸ ਮਾਰਚ ਦੇ ਰੂਪ ਵਿੱਚ ਹਲਕਾ ਵਿਧਾਇਕ ਨਰੇਸ਼ ਕਟਾਰੀਆਂ ਜ਼ੀਰਾ ਨੂੰ ਉਹਨਾਂ ਦੇ ਦਫ਼ਤਰ ਫਿਰੋਜ਼ਪੁਰ ਰੋਡ ਜ਼ੀਰਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ਼੍ਰ ਭਗਵੰਤ ਸਿੰਘ ਮਾਨ ਦੀ ਨਾਮ ਹੇਠ ਸੌਂਪਿਆ ਗਿਆ। ਇਸ ਮੌਕੇ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮੇਨ ਚੌਂਕ ਜ਼ੀਰਾ ਤੋਂ ਰੋਸ ਮਾਰਚ ਹਲਕਾ ਵਿਧਾਇਕ ਦੇ ਦਫ਼ਤਰ ਤੱਕ ਕੱਢਿਆ ਗਿਆ। ਇਸ ਮੌਕੇ ਇੱਕਤਰ ਇੱਕਠ ਨੂੰ ਸੰਬੋਧਨ ਕਰਦਿਆਂ ਜ਼ਿਲਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਪਸਸਫ਼, ਬਲਵਿੰਦਰ ਸਿੰਘ ਭੁੱਟੋ ਜ਼ਿਲਾ ਪ੍ਰਧਾਨ, ਬਲਵਿੰਦਰ ਸਿੰਘ ਸੰਧੂ ਸੀਨੀ: ਮੀਤ ਪ੍ਰਧਾਨ, ਹਰਪਾਲ ਸਿੰਘ ਸੀਨੀ: ਮੀਤ ਪ੍ਰਧਾਨ ਜੀਟੀਯੂ, ਜੋਗਿੰਦਰ ਸਿੰਘ ਕੰਡਿਆਲ, ਗੁਰਮੀਤ ਸਿੰਘ ਜੰਮੂ ਜ਼ਿਲਾ ਪ੍ਰਧਾਨ ਮਕੈਨੀਕਲ ਫੀਲਡ ਵਰਕਰਜ਼ ਯੂਨੀਅਨ, ਜੋਗਿੰਦਰ ਸਿੰਘ ਬਲਾਕ ਪ੍ਰਧਾਨ, ਰਾਮੇਸ਼ ਕੁਮਾਰ ਜਨਰਲ ਸਕੱਤਰ ਪੀਡਲਯੂਡੀ ਵਰਕਰ ਯੂਨੀਅਨ, ਨਿਸ਼ਾਨ ਸਿੰਘ ਸਹਿਜਾਦੀ ਜ਼ਿਲਾ ਪ੍ਰਧਾਨ, ਜਸਵਿੰਦਰ ਰਾਜ ਰੇਂਜ ਪ੍ਰਧਾਨ, ਗੁਰਬੀਰ ਸਿੰਘ ਸਰਕਲ ਸਕੱਤਰ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਕਿਹਾ ਕਿ ਸੰਘਰਸ਼ਾਂ ਵਿੱਚੋਂ ਪੈਦਾ ਹੋਈ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਚੋਣਾਂ ਮੌਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਪੁਰਾਣੀ ਪੈਨਸ਼ਨ ਬਹਾਲ ਕਰਨ, ਕੱਟੇ ਗਏ ਭੱਤੇ ਲਾਗੂ ਕਰਨ, ਨਿਗੁਣੀਆਂ ਤਨਖਾਹਾਂ ਦੇ ਕੰਮ ਕਰ ਰਹੇ ਆਂਗਣਵਾੜੀ/ਮਿਡ-ਡੇ-ਮੀਲ ਵਰਕਰਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਨ ਅਤੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਕਾਮਿਆਂ ਨੂੰ ਬਿੰਨਾਂ ਸ਼ਰਤ ਰੈਗਲੂਰ ਕਰਨ ਦੇ ਵਾਅਦੇ ਕੀਤੇ ਸਨ, ਪਰ ਹੁਣ 92 ਸੀਟਾਂ ਜਿਤਾਉਣ ਅਤੇ ਦੋ ਸਾਲ ਸਰਕਾਰ ਬਣ ਜਾਣ ਦੇ ਬਾਵਜੂਦ ਵੀ ਅਜੇ ਤੱਕ ਮੁਲਾਜ਼ਮਾਂ ਨਾਲ ਇਨਸਾਫ਼ ਨਹੀ ਕੀਤਾ ਗਿਆ। ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਸਮੁੱਚੇ ਪੰਜਾਬ ਅੰਦਰ ਪੰਜਾਬ ਮੁਲਾਜ਼ਮ ਤੇ ਪੈਨਸ਼ਰਜ਼ ਸਾਂਝਾ ਫਰੰਟ ਵੱਲੋਂ ਯਾਦ ਕਰਵਾਉਣ ਲਈ ਮੰਤਰੀਆਂ ਅਤੇ ਵਿਧਾਇਕਾਂ ਰਾਹੀਂ ਮੰਗ ਪੱਤਰ ਦਿੱਤੇ ਜਾ ਰਹੇ ਹਨ, ਉਨਾਂ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਜਲਦ ਪ੍ਰਵਾਨ ਨਾ ਕੀਤੀਆਂ ਗਈਆਂ ਤਾਂ ਲੋਕ ਸਭਾ ਚੋਣਾਂ ’ਚ ਇਸ ਦੇ ਨਤੀਜ਼ੇ ਭੁਗਤਣੇ ਪੈ ਸਕਦੇ ਹਨ। ਇਸ ਮੌਕੇ ਹਲਕਾ ਵਿਧਾਇਕ ਨਰੇਸ਼ ਕਟਾਰੀਆਂ ਜ਼ੀਰਾ ਨੂੰ ਮੰਗ ਪੱਤਰ ਸੋਂਪਿਆ ਗਿਆ ਅਤੇ ਵਿਧਾਇਕ ਨਰੇਸ਼ ਕਟਾਰੀਆਂ ਨੇ ਜੱਥੇਬੰਦੀ ਨੂੰ ਵਿਸ਼ਵਾਸ਼ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੱਕ ਮੰਗ ਪੱਤਰ ਪਹੁੰਚਾ ਦਿੱਤਾ ਜਾਵੇਗਾ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਮੰਗ ਵੀ ਉਠਾਉਣਗੇ। ਇਸ ਮੌਕੇ ਸ਼ਾਮਿਲ ਜੱਥੇਬੰਦੀਆਂ ਦੇ ਆਗੂਆਂ ’ਚ ਯੁਮੇਸ਼ ਸਚਦੇਵਾ, ਪ੍ਰੇਮ ਸਿੰਘ, ਨਿਸ਼ਾਨ ਸਿੰਘ, ਭੁਪਿੰਦਰ ਸਿੰਘ, ਗੁਰਲਾਭ ਸਿੰਘ, ਜਸਬੀਰ ਸਿੰਘ, ਪਾਰਸ ਸ਼ਰਮਾ, ਰਾਜ ਕੁਮਾਰ, ਸੁਲੱਖਣ ਸਿੰਘ, ਪ੍ਰਮਜੀਤ ਸਿੰਘ, ਦਿਆਲ ਸਿੰਘ, ਮੇਹਰ ਸਿੰਘ, ਬਲਜੀਤ ਸਿੰਘ, ਬਲਕਾਰ ਸਿੰਘ, ਜਸਵਿੰਦਰ ਸਿੰਘ ਬਲਾਕ ਪ੍ਰਧਾਨ ਜ਼ੀਰਾ, ਕੌਰ ਸਿੰਘ ਬਲਾਕ ਪ੍ਰਧਾਨ, ਚੇਅਰਮੈਨ ਦਰਸ਼ਨ ਸਿੰਘ, ਪ੍ਰਧਾਨ ਅਮਰੀਕ ਸਿੰਘ ਪੈਨਸ਼ਨਰਜ਼ ਐਸੋਸੀਏਸ਼ਨ ਆਦਿ ਹਾਜ਼ਰ ਸਨ।