ਗੁਰਪ੍ਰੀਤ ਸਿੰਘ ਸਿੱਧੂ
ਜ਼ੀਰਾ, 31 ਜਨਵਰੀ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਹੀ 43 ਸਰਕਾਰੀ ਸੇਵਾਵਾਂ ਮੁਹਈਆਂ ਕਰਵਾਈਆਂ ਜਾ ਰਹੀਆ ਹਨ। ਇੰਨਾ ਸ਼ਬਦਾ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ’ਤੇ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਗਿੱਲ ਟਰੱਕ ਯੂਨੀਅਨ ਜ਼ੀਰਾ, ਮੇਜਰ ਸਿੰਘ ਭੁੱਲਰ ਪੀ.ਏ ਵਿਧਾਇਕ ਨਰੇਸ਼ ਕਟਾਰੀਆਂ ਜ਼ੀਰਾ, ਪ੍ਰਧਾਨ ਇੰਦਰਜੀਤ ਸਿੰਘ ਬੁੱਟਰ ਪੈਸਟੀਸਾਈਡ ਐਂਡ ਫਰਟੀਲਾਈਜ਼ਰ ਯੂਨੀਅਨ ਜ਼ੀਰਾ, ਵਾਇਸ ਪ੍ਰਧਾਨ ਮਨਦੀਪ ਸਿੰਘਸ ਸਰਾਂ, ਸੀਨੀਅਰ ਆਗੂ ਰਾਮ ਸਿੰਘ ਲੋਗੋਦੇਵਾ, ਆਪ ਆਗੂ ਸੁੱਖ ਜ਼ੀਰਾ ਨੇ ਜ਼ੀਰਾ ਵਿਖੇ ‘‘ਦੇਸ਼ ਸੇਵਕ‘‘ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਾਰੇ ਹੀ ਵਰਗਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਸ਼੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੁਣ ਲੋਕਾਂ ਨੂੰ ਘਰਾਂ ਵਿੱਚ ਹੀ 43 ਸਰਕਾਰੀ ਸੇਵਾਵਾਂ ਮੁਹਈਆਂ ਕਰਵਾਈਆਂ ਜਾ ਰਹੀਆਂ ਹਨ। ਜਿਸ ਦਾ ਲੋਕਾਂ ਨੂੰ ਭਾਰੀ ਲਾਭ ਹੋ ਰਿਹਾ ਹੈ ਅਤੇ ਲੋਕਾਂ ਦੀ ਸਮੇਂ ਦੀ ਬਚਤ ਵੀ ਹੋ ਰਹੀ ਹੈ। ਇਸਦੇ ਨਾਲ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਦੇ ਸੁਝਾਵ ਵੀ ਸਰਕਾਰ ਵੱਲੋਂ ਲਏ ਜਾ ਰਹੇ ਹਨ। ਅਜਿਹਾ ਹੋਣ ਨਾਲ ਕਾਰੋਬਾਰੀਆਂ ਨੂੰ ਅਨੇਕਾਂ ਮੁਸ਼ਕਿਲਾਂ ਤੋਂ ਛੁਟਕਾਰਾ ਮਿਲੇਗਾ। ਉਨਾਂ ਕਿਹਾ ਕਿ ਜੇ ਸੂਬੇ ਵਿੱਚ ਉਦਯੋਗ ਪ੍ਰਫੂਲਿਤ ਹੋਵੇਗਾ ਤਾਂ ਸੂਬਾ ਖੁਸ਼ਹਾਲ ਹੋਵੇਗਾ, ਅਜਿਹਾ ਹੋਣ ਨਾਲ ਬੇ-ਰੋਜ਼ਗਾਰੀ ਵੀ ਘੱਟੇਗੀ। ਉਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵੱਖ-ਵੱਖ ਵਰਗਾਂ ਦੇ ਹਿੱਤਾਂ ਦਾ ਧਿਆਨ ਰੱਖਣ ਦੇ ਨਾਲ-ਨਾਲ ਲੋਕਾਂ ਦੇ ਹਿੱਤ ਵਿੱਚ ਅਨੇਕਾਂ ਸਕੀਮਾਂ ਵੀ ਲਾਗੂ ਕੀਤੀਆਂ ਜਾ ਰਹੀਆਂ ਹਨ।