Home » ਸਿਵਲ ਹਸਪਤਾਲ ਫਿਰੋਜ਼ਪੁਰ ਅੱਗੇ ਆਸ਼ਾ ਵਰਕਰਜ਼ ਯੂਨੀਅਨ ਵੱਲੋਂ ਮੰਗਾਂ ਸਬੰਧੀ ਦਿੱਤਾਂ ਧਰਨਾ

ਸਿਵਲ ਹਸਪਤਾਲ ਫਿਰੋਜ਼ਪੁਰ ਅੱਗੇ ਆਸ਼ਾ ਵਰਕਰਜ਼ ਯੂਨੀਅਨ ਵੱਲੋਂ ਮੰਗਾਂ ਸਬੰਧੀ ਦਿੱਤਾਂ ਧਰਨਾ

ਆਸ਼ਾ ਵਰਕਰਜ਼ ਨੂੰ ਡੀ ਸੀ ਰੇਟਾਂ ਤੇ 21000 ਰੁਪਏ ਤਨਖਾਹ ਤੇ ਪੈਨਸ਼ਨਰਜ਼ ਭੱਤੇ ਦਿੱਤੇ ਜਾਣ: ਆਗੂ

by Rakha Prabh
39 views

ਫਿਰੋਜ਼ਪੁਰ ( ਗੁਰਪ੍ਰੀਤ ਸਿੰਘ ਸਿੱਧੂ)

ਆਸ਼ਾ ਵਰਕਰ ਯੂਨੀਅਨ ਬਲਾਕ ਫਿਰੋਜਪੁਰ ਵੱਲੋਂ ਆਸ਼ਾ ਵਰਕਰਾਂ ਦੀਆਂ ਮੰਗਾਂ ਸਬੰਧੀ ਸਿਵਲ ਹਸਪਤਾਲ ਫਿਰੋਜ਼ਪੁਰ ਅੱਗੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਧਰਨਾ ਲਾਇਆ ਗਿਆ ਅਤੇ ਐਸ ਐਮ ਓ ਫਿਰੋਜਪੁਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਧਰਨੇ ਦੀ ਅਗਵਾਈ ਆਸ਼ਾ ਵਰਕਰਜ਼ ਯੂਨੀਅਨ ਪੰਜਾਬ ਦੀ ਸੀਨੀਅਰ ਮੀਤ ਪ੍ਰਧਾਨ ਸ੍ਰੀ ਮਤੀ ਸੰਤੋਸ਼ ਰਾਣੀ , ਜਿਲਾ ਪ੍ਰਧਾਨ ਰਜਵੰਤ ਕੌਰ ਅਤੇ ਬਲਾਕ ਪ੍ਰਧਾਨ ਕੈਂਡੀ ਦੀ ਅਗਵਾਈ ਹੇਠ ਲਗਾਇਆ ਗਿਆ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਮਹਿਲਾ ਮੁਲਾਜ਼ਮ ਆਗੂਆਂ ਇੰਦੂ ਬਾਲਾ, ਸੁਨੀਤਾ ਰਾਣੀ, ਕੈਂਡੀ, ਬਲਜੀਤ ਕੌਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਆਸ਼ਾ ਵਰਕਰਾਂ ਅਤੇ ਆਸ਼ਾ ਫਲਸੀਟ ਨੂੰ ਡੀ ਸੀ ਰੇਟ ਤੇ 21000 ਮਹੀਨਾ ਤਨਖਾਹ ਦਿੱਤਾ ਜਾਵੇ ਅਤੇ ਉਨ੍ਹਾਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ, ਆਸ਼ਾ ਵਰਕਰ ਨੂੰ ਸੇਵਾ ਮੁਕਤੀ ਤੇ ਪੁਰਾਣੀ ਪੈਨਸ਼ਨ ਅਧੀਨ ਸਹੂਲਤ ਦਿੱਤੀ ਜਾਵੇ ਅਤੇ ਰੈਗੂਲਰ ਮੁਲਾਜ਼ਮਾਂ ਦੀ ਤਰਜ਼ ਤੇ ਸਮੁੱਚੀਆਂ ਆਰਥਿਕ ਸਹਾਇਤਾ ਦੇਣ ਦਾ ਪ੍ਰਬੰਧ ਕੀਤਾ ਜਾਵੇ। ਆਗੂਆਂ ਨੇ ਚੇਤਾਵਨੀ ਦਿਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 16 ਫਰਵਰੀ ਨੂੰ ਜਿਲ੍ਹਾ ਪੱਧਰੀ ਵੱਡੇ ਐਕਸ਼ਨ ਕੀਤੇ ਜਾਣਗੇ। ਇਸ ਮੌਕੇ ਧਰਨੇ ਦਾ ਸਮਰਥਨ ਦਿੰਦਿਆਂ ਪੈਰਾਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਆਗੂ ਨਰਿੰਦਰ ਸ਼ਰਮਾ ਨੇ ਕਿਹਾ ਕਿ ਆਸ਼ਾ ਵਰਕਰਜ਼ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਨਾ ਪੂਰਾ ਕੀਤਾ ਗਿਆ ਤੇ ਪੈਰਾਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਆਸ਼ਾ ਵਰਕਰਜ਼ ਯੂਨੀਅਨ ਦਾ ਪੂਰਾ ਸਹਿਯੋਗ ਦੇਣਗੇ।

Related Articles

Leave a Comment