ਜ਼ੀਰਾ, 4 ਫਰਵਰੀ ( ਗੁਰਪ੍ਰੀਤ ਸਿੰਘ ਸਿੱਧੂ ): ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਫਿਰੋਜ਼ਪੁਰ ਦੀ ਅਹਿਮ ਮੀਟਿੰਗ ਜਿ਼ਲ੍ਹਾ ਕੋਆਰਡੀਨੇਟਰ ਸੁਬੇਗ ਸਿੰਘ ਦੀ ਪ੍ਰਧਾਨਗੀ ਹੇਠ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਦੇ ਦਫ਼ਤਰ ਫ਼ਿਰੋਜ਼ਪੁਰ ਵਿਖੇ ਹੋਈ। ਮੀਟਿੰਗ ਵਿੱਚ ਮੁਲਾਜ਼ਮਾਂ ਅਤੇ ਪੈਂਨਸ਼ਨਰਾ ਦੀਆਂ ਦਸ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਅਗਵਾਈ ਕਰਦੀਆਂ ਜਥੇਬੰਦੀਆਂ ਦੇ ਪ੍ਰਧਾਨਾਂ ਅਤੇ ਜਨਰਲ ਸਕੱਤਰਾ ਨੇ ਵੱਡੀ ਪੱਧਰ ਤੇ ਸ਼ਮੂਲੀਅਤ ਕੀਤੀ । ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕੋਆਰਡੀਨੇਟਰ ਸੁਬੇਗ ਸਿੰਘ, ਵਾਇਸ ਕੋਆਰਡੀਨੇਟਰ ਸਾਬਕਾ ਡੀਐਸਪੀ ਜਸਪਾਲ ਸਿੰਘ ਪ੍ਰਧਾਨ ਪੁਲਿਸ ਪੈਂਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਫਿਰੋਜ਼ਪੁਰ , ਕਸ਼ਮੀਰ ਸਿੰਘ ਪ੍ਰਧਾਨ ਜੇਲ ਪੈਨਸ਼ਨਰ ਅਡੀਸ਼ਨਲ ਜਨਰਲ ਸਕੱਤਰ, ਅਜੀਤ ਸਿੰਘ ਸੋਢੀ ਜਨਰਲ ਸਕੱਤਰ ਪੈਂਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਫਿਰੋਜ਼ਪੁਰ, ਗੁਰਦੇਵ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ ਪ ਸ ਸ ਫ,ਖਜਾਨ ਸਿੰਘ ਪ੍ਰਧਾਨ ਪੈਂਨਸ਼ਨਰਜ ਐਸੋਸੀਏਸ਼ਨ , ਮਹਿੰਦਰ ਸਿੰਘ ਧਾਲੀਵਾਲ ਸੂਬਾ ਜਨਰਲ ਸਕੱਤਰ ਫਾਰੇਸਟ ਪੈਂਨਸ਼ਨਰਜ ਵੈਲਫੇਅਰ ਐਸੋਸੀਏਸ਼ਨ, ਸੁਰਿੰਦਰ ਸਿੰਘ ਪ੍ਰਧਾਨ ਰੇਲਵੇ ਯੂਨੀਅਨ, ਮਾਨਾਂ ਭੱਟੀ ਪ੍ਰਧਾਨ ਪਨਸਪ ਮੁਲਾਜ਼ਮ ਯੂਨੀਅਨ , ਪ੍ਰਤਾਪ ਸਿੰਘ ਪ੍ਰਧਾਨ,ਤਰਲੋਕ ਸਿੰਘ ਪ੍ਰਧਾਨ, ਕਸ਼ਮੀਰ ਸਿੰਘ ਪ੍ਰਧਾਨ ਆਦਿ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਂਨਸ਼ਨਰਜ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ ਸਾਂਝਾ ਸੰਘਰਸ਼ ਕਰਨ ਤੇ ਜ਼ੋਰ ਦਿੰਦਿਆਂ ਕਿਹਾ ਕਿ 16 ਫਰਵਰੀ 2024 ਨੂੰ ਹੋਣ ਵਾਲੀ ਦੇਸ਼ ਵਿਆਪੀ ਹੜਤਾਲ ਵਿੱਚ ਸਾਂਝੇ ਫਰੰਟ ਵੱਲੋਂ ਵੱਧ ਚੜ੍ਹਕੇ ਹਿੱਸਾ ਲਿਆ ਜਾਵੇਗਾ। ਉਨ੍ਹਾਂ ਸਮੂਹ ਵਿਭਾਗਾਂ ਦੇ ਮੁਲਾਜ਼ਮ ਵਰਗ ਅਤੇ ਪੈਂਨਸ਼ਨਰਾ ਨੂੰ ਹੜਤਾਲ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਅਤੇ ਮੁਲਾਜ਼ਮ ਪੈਂਨਸ਼ਨਰਜ ਮਾਰੂ ਨੀਤੀਆਂ ਅਤੇ ਝੂਠੀਆਂ ਭਰਤੀਆਂ ਦੇ ਛਲਾਵੇ ਜੱਗ ਜ਼ਾਹਿਰ ਕੀਤੇ ਕਰਨ ਲਈ 12 ਫਰਵਰੀ ਨੂੰ ਡੀਸੀ ਦਫ਼ਤਰ ਫਿਰੋਜ਼ਪੁਰ ਅੱਗੇ ਇਕੱਠੇ ਹੋ ਕੇ ਜ਼ਿਲ੍ਹਾ ਪੱਧਰੀ ਰੈਲੀ ਕੱਢੀ ਜਾਵੇਗੀ ਅਤੇ ਹਲਕਾ ਸਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ । ਉਨ੍ਹਾਂ ਕਿਹਾ ਕਿ ਪੰਜਾਬ ਮੁਲਾਜ਼ਮ ਅਤੇ ਪੈਂਨਸ਼ਨਰਜ ਸਾਂਝਾ ਫਰੰਟ ਨੂੰ ਮੀਟਿੰਗ ਦਾ ਸਮਾਂ ਦੇਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਮਕਦੀਆ ਮੰਗਾਂ ਨੂੰ ਜਲਦੀ ਲਾਗੂ ਕੀਤੇ ਜਾਣ ਦੀ ਮੰਗ ਕੀਤੀ।