ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਬੀਰ ਸਿੰਘ ਗੜੀ ਨੇ 24 ਫਰਵਰੀ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਗੁਰਪੁਰਬ ਦਿਹਾੜੇ ਮੌਕੇ ਸੀਬੀਐਸਈ ਬੋਰਡ ਵੱਲੋਂ ਦਸਵੀਂ ਅਤੇ ਬਾਰਵੀਂ ਦੇ ਪੇਪਰ ਰੱਖੇ ਜਾਣ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਮੰਦਭਾਗਾ ਕਰਾਰ ਦਿੱਤਾ ਹੈ। ਓਹਨਾ ਕਿਹਾ ਕਿ ਸਤਿਗੁਰੂ ਰਵਿਦਾਸ ਜੀ ਮਹਾਰਾਜ ਨੂੰ ਦੇਸ਼ ਦੇ ਸਾਰੇ ਸੂਬਿਆਂ ਵਿੱਚ ਮੰਨਣ ਵਾਲੇ ਲੋਕਾਂ ਦੀ ਗਿਣਤੀ ਕਰੋੜਾਂ ਵਿੱਚ ਹੈ, ਜੋਕਿ ਬਹੁ ਗਿਣਤੀ ਅਨੁਸੂਚਿਤ ਜਾਤੀ ਵਰਗਾਂ ਨਾਲ ਸੰਬੰਧਿਤ ਹਨ। ਸੀਬੀਐਸਈ ਬੋਰਡ ਦੇ ਅਧਿਕਾਰੀਆਂ ਨੇ ਜਾਤੀਵਾਦੀ ਨਜ਼ਰੀਏ ਦੇ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਪੇਪਰ ਲੈਣ ਦਾ ਦਿਨ ਰੱਖਿਆ ਹੈ। ਸੀਬੀਐਸਸੀ ਬੋਰਡ ਦੇ ਪੇਪਰਾਂ ਦੇ ਸਡਿਊਲ ਬਣਾਉਣ ਅਤੇ ਜਾਰੀ ਕਰਨ ਨਾਲ ਸੰਬੰਧਿਤ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ ਕੇਂਦਰ ਸਰਕਾਰ ਨੂੰ ਸਖਤ ਕਾਰਵਾਈ ਕਰਨ ਦੀ ਅਪੀਲ ਕਰਦੇ ਹੋਏ 24 ਫਰਵਰੀ ਦੇ ਦਿਨ ਰੱਖੇ ਹੋਏ ਦਸਵੀਂ ਅਤੇ ਬਾਰਵੀਂ ਸ੍ਰੇਣੀਆਂ ਦੇ ਪੇਪਰ ਰੱਦ ਕਰਦੇ ਹੋਏ ਅਗਲੀਆਂ ਤਰੀਕਾਂ ਪਾਉਣ ਦੀ ਅਪੀਲ ਹੈ।