ਜ਼ੀਰਾ ਫਿਰੋਜ਼ਪੁਰ 10 ਫਰਵਰੀ (ਲਵਪ੍ਰੀਤ ਸਿੰਘ ਸਿੱਧੂ ) ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਭੱਟੀ ਦੇ ਸ਼ਹਿਰ ਸ਼ੇਰੋਂ ਵਿਖੇ ਹੋ ਰਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋ ਰਹੀ ਰੈਲੀ ਵਿੱਚ ਹਲਕਾ ਜ਼ੀਰਾ ਤੋਂ ਨੌਜਵਾਨ ਵਰਗ ਹਲਕਾ ਵਿਧਾਇਕ ਨਰੇਸ਼ ਕਟਾਰੀਆ ਅਤੇ ਯੂਥ ਆਗੂ ਸ਼ੰਕਰ ਕਟਾਰੀਆ ਦੀ ਰਹਿਨੁਮਾਈ ਹੇਠ ਵੱਡੀ ਪੱਧਰ ਤੇ ਸ਼ਾਮਿਲ ਹੋਣਗੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਆਗੂ ਲਲਿਤ ਕੁਮਾਰ ਲੱਕੀ ਸ਼ਰਮਾ ਬਲਾਕ ਪ੍ਰਧਾਨ ਟਰੇਡ ਵਿੰਗ ਆਮ ਆਦਮੀ ਪਾਰਟੀ ਅਤੇ ਵਾਰਡ ਪ੍ਰਧਾਨ ਸਰਬਜੀਤ ਸ਼ਰਮਾ ਜ਼ੀਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਬਾਅਦ ਨੌਜਵਾਨ ਵਰਗ ਨੂੰ ਕਾਰੋਬਾਰ ਅਤੇ ਨੌਕਰੀਆਂ ਮਿਲ ਰਹੀਆਂ ਹਨ ਉਥੇ ਹਰ ਵਰਗ ਲਈ ਘਰ ਘਰ ਜਾ ਕੇ ਲੋੜਵੰਦਾਂ ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਰ ਇੱਕ ਨਾਗਰਿਕ ਦਾ ਧਿਆਨ ਰੱਖਦਿਆਂ ਸਰਕਾਰੀ ਸਹੂਲਤਾਂ ਦੇਣ ਦਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਪੱਟੀ ਦੇ ਸ਼ਹਿਰ ਸ਼ੇਰੋਂ ਵਿਖੇ ਹੋ ਰਹੀ ਰੈਲੀ ਸਬੰਧੀ ਨੌਜਵਾਨ ਵਰਗ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਅਤੇ ਹਲਕਾ ਵਿਧਾਇਕ ਨਰੇਸ਼ ਕਟਾਰੀਆ,ਯੂਥ ਆਗੂ ਸ਼ੰਕਰ ਕਟਾਰੀਆ ਦੀ ਅਗਵਾਈ ਹੇਠ ਰਵਾਨਾ ਹੋਣਗੇ।