Home » ਹੇਮਕੁੰਟ ਸਕੂਲ ਵਿਖੇ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ

ਹੇਮਕੁੰਟ ਸਕੂਲ ਵਿਖੇ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ

by Rakha Prabh
23 views

ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂੁਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ।ਸਾਡਾ ਭਾਰਤ ਦੇਸ਼ ਰੁੱਤਾਂ ਦਾ ਦੇਸ਼ ਹੈ ਅਤੇ ਵਾਰੋ-ਵਾਰੀ ਆਉਦੀਆ ਸਾਲ ਦੀਆਂ ਛੇ ਰੁੱਤਾਂ ‘ਚੋ ਸਭਨਾਂ ‘ਚੋ ਪਿਆਰੀ ਰੁੱਤ ਬਸੰਤ ਨੂੰ ਮੰਨਿਆ ਗਿਆ ਹੈ ।ਮਾਂ ਸਰਸਵਤੀ ਦੀ ਪੂਜਾ ਕੀਤੀ ਗਈ ਇਹ ਪੂਜਾ ਵਿਦਿਆਰਥੀਆਂ ਲਈ ਬਹੁਤ ਹੀ ਮਹੱਤਵ ਰੱਖਦੀ ਹੈ ਕਿਉਕਿ ਮਾਤਾ ਸਰਸਵਤੀ ਨੂੰ ਵਿੱਦਿਆ –ਬੁੱਧੀ , ਕਲਾ ਅਤੇ ਸੰਗੀਤ ਦੀ ਦੇਵੀ ਮੰਨਿਆਂ ਜਾਂਦਾ ਹੈ ।ਬੱਚੇ ਬਹੁਤ ਖੁਸ਼ ਦਿਖਾਈ ਦੇ ਰਹੇ ਸਨ।ਇਸ ਦਿਨ ਪੀਲਾ ਰੰਗ ਖਿੱਚ ਦਾ ਕੇਂਦਰ ਹੁੰਦਾ ਹੈ ।ਬੱਚੇ ਪਤੰਗ ਲੈ ਕੇ ਆਏ ਬਾਕੀ ਬੱਚਿਆ ਨੇ ਅਧਿਆਪਕਾ ਦੀ ਨਿਗਰਾਨੀ ਹੇਠ ਆਪਣੇ ਹੱਥੀ ਪਤੰਗ ਬਣਾਏ। ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਵੱਲੋਂ ਨੀਲੇ ਅਕਾਸ਼ ‘ਚ ਪਤੰਗ ਉਡਾ ਕੇ ਆਪਣੀ ਖੁਸ਼ੀ ਦਾ ਪ੍ਰਦਰਸ਼ਣ ਕੀਤਾ ।ਇਸ ਮੌਕੇ ਵਿਦਿਆਰਥੀਆਂ ਨੂੰ ਚਾਇਨਾ ਡੋਰ ਨਾ ਵਰਤਣ ਦੀ ਹਦਾਇਤ ਕੀਤੀ ਗਈ ।ਇਸ ਸਮੇਂ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ , ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਅਤੇੇ ਪ੍ਰਿੰਸੀਪਲ ਨੇ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਦੱਸਿਆ ਕਿ ਬਸੰਤ ਰੁੱਤ ਨੂੰ ਰੁੱਤਾਂ ਦੀ ਰਾਣੀ ਕਿਹਾ ਜਾਂਦਾ ਹੈ । ਇਸ ਰੁੱਤ ਦੇ ਆਉਣ ਨਾਲ ਠੰਡ ਦਾ ਅਸਰ ਘਟਨਾ ਸ਼ੁਰੂ ਹੋ ਜਾਂਦਾ ਹੈ ਇਸ ਲਈ ਕਿਹਾ ਜਾਂਦਾ ਹੈ ਕਿ “ਆਈ ਬਸੰਤ ਪਾਲਾ ਉੱਡਤ” ਅਤੇ ਚਾਰੇ ਪਾਸੇ ਫੁੱਲਾਂ ਦੀ ਬਹਾਰ ਆਉਣੀ ਸ਼ੁਰੂ ਹੋ ਜਾਂਦੀ ਹੈ । ਇਸ ਦਿਨ ਲੋਕ ਪੀਲੇ ਰੰਗ ਦੇ ਕੱਪੜੇ ਪਾਉਂਦੇ ਹਨ ਅਤੇ ਪੀਲੇ ਰੰਗ ਦੀ ਮਿਠਾਈ ਬਣਾਈ ਜਾਂਦੀ ਹੈ ।

Related Articles

Leave a Comment