ਜ਼ੀਰਾ/ਫਿਰੋਜ਼ਪੁਰ13 ਫਰਵਰੀ ( ਲਵਪ੍ਰੀਤ ਸਿੰਘ ਸਿੱਧੂ) ਦੂਨ ਵੈਲੀ ਕੈਂਬ੍ਰਿਜ ਸਕੂਲ ਜ਼ੀਰਾ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸਬੋਧਨ ਕਰਦਿਆਂ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਰਜਨੀ ਸ਼ਰਮਾ ਨੇ ਬਸੰਤ ਪੰਚਮੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਿੰਦੂ ਧਰਮ ਵਿੱਚ, ਮਾਘ ਮਹੀਨੇ ਦੇ ਸ਼ੁਕਲ ਪੱਖ ਦੀ ਪੰਚਮੀਂ ਤਰੀਕ ਨੂੰ ਬਸੰਤ ਪੰਚਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਇਹ ਧਾਰਮਿਕ ਮਾਨਤਾ ਹੈ ਕਿ ਇਸ ਦਿਨ ਗਿਆਨ ਦੀ ਦੇਵੀ ਮਾਤਾ ਸਰਸਵਤੀ ਜੀ ਦਾ ਅਵਤਾਰ ਹੋਇਆ ,ਉਥੇ ਬਸੰਤ ਰੁੱਤ ਦੀ ਸ਼ੁਰੂਆਤ ਹੁੰਦੀ ਹੈ। ਇਸ ਦਿਨ ਬਸੰਤ ਪੰਚਮੀ ਦੇ ਦਿਨ ਮਾਤਾ ਸਰਸਵਤੀ ਜੀ ਦੀ ਪੂਜ਼ਾ ਕਰਨ ਦੀ ਪਰੰਪਰਾ ਹੈ। ਬਸੰਤ ਪੰਚਮੀ ਦੇ ਦਿਨ ਸਰਸਵਤੀ ਦੇਵੀ ਦੀ ਵਿਸ਼ੇਸ਼ ਪੂਜਾ ਕੀਤੀ ਜਾਂਦੀ ਹੈ। ਵਿਦਿਆਰਥੀਆਂ ਅਤੇ ਸੰਗੀਤ ਪ੍ਰੇਮੀਆਂ ਲਈ ਇਹ ਦਿਨ ਬਹੁਤ ਮਹੱਤਵ ਰੱਖਦਾ ਹੈ। ਇਸ ਸਾਲ ਬਸੰਤ ਪੰਚਮੀ ਦਾ ਤਿਉਹਾਰ 14 ਫਰਵਰੀ 2024 ਬੁੱਧਵਾਰ ਨੂੰ ਮਨਾਇਆ ਜਾ ਰਿਹਾ ਹੈ। ਪੰਜਾਬ ਵਿੱਚ ਇਹ ਤਿਉਹਾਰ ਨੂੰ ਪਤੰਗ ਉਡਾ ਕੇ ਮਨਾਉਂਦੇ ਹਨ ਅਤੇ ਕਈ ਲੋਕ ਧਾਰਮਿਕ ਅਸਥਾਨਾ ਦੇ ਦਰਸ਼ਨ ਕਰਦੇ ਹਨ। ਉਨ੍ਹਾਂ ਵਿਦਿਆਰਥੀਆ ਨੂੰ ਚਾਇਨਾ ਡੋਰ ਦੀ ਵਰਤੋ ਨਾ ਕਰਨ ਬਾਰੇ ਦੱਸਿਆ ਗਿਆ ਚਾਇਨਾ ਡੋਰ ਨਾਲ ਕਈ ਲੋਕਾਂ ਅਤੇ ਪੰਛੀਆਂ ਨੂੰ ਜਾਨ ਤੋਂ ਹੱਥ ਧੋਣੇ ਪਏ। ਇਸ ਮੌਕੇ ਵਿਦਿਆਰਥੀਆਂ ਵੱਲੋ ਸਕੂਲ ਵਿੱਚ ਪਤੰਗ ਉਡਾ ਕੇ ਬਸੰਤ ਪੰਚਮੀਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਚੇਅਰਮੈਨ ਡਾ ਸੁਭਾਸ਼ ਉੱਪਲ ਅਤੇ ਸਕੂਲ ਦੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
ਦੂਨ ਵੈਲੀ ਕੈਂਬਰਿਜ਼ ਸਕੂਲ ਚ ਵਿਦਿਆਰਥੀਆਂ ਨੇ ਪਤੰਗ ਉਡਾ ਕੇ ਮਨਾਇਆ ਬਸੰਤ ਪੰਚਮੀਂ ਦਾ ਤਿਉਹਾਰ
previous post