ਰਾਜਪੁਰਾ, 14 ਫਰਵਰੀ (ਦਿਲਸ਼ੈਨਜੋਤ ਕੌਰ)
16 ਫਰਵਰੀ 2024 ਨੂੰ ਭਾਰਤ ਬੰਦ ਸੱਦੇ ਲਾਗੂ ਕਰਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਅੱਜ ਸੰਯੁਕਤ ਕਿਸਾਨ ਮੋਰਚਾ (ਸਿਆਸੀ) ਵੱਲੋਂ ਰਾਜਪੁਰਾ ਸ਼ਹਿਰ ਵਿਚ ਝੰਡਾ ਮਾਰਚ ਕੀਤਾ ਗਿਆ।ਝੰਡਾ ਮਾਰਚ ਵਿਚ ਸ਼ਹੀਦ ਭਗਤ ਸਿੰਘ ਲੋਕ ਹਿੱਤ ਕਮੇਟੀ ਵੱਲੋਂ ਹਰਿੰਦਰ ਸਿੰਘ ਲਾਖਾ,ਕੁਲ ਹਿੰਦ ਕਿਸਾਨ ਸਭਾ ਵੱਲੋਂ ਗੁਰਬਿੰਦਰ ਸਿੰਘ ਧੁੰਮਾ,ਸੀਟੂ ਤੋਂ ਨੈਬ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਕਰਮ ਸਿੰਘ,ਉਜਾੜਾ ਰੋਕੂ ਸੰਘਰਸ਼ ਕਮੇਟੀ ਵੱਲੋਂ ਬਲਜੀਤ ਸਿੰਘ,ਇੰਡੀਅਨ ਫਾਰਮਰ (ਬਹਿਰੂ) ਵੱਲੋਂ ਗੋਬਿੰਦਰ ਸਿੰਘ,ਇੰਪਲਾਈਜ਼ ਪੈਨਸ਼ਨ ਯੂਨੀਅਨ ਵੱਲੋਂ ਜੀਵਨ ਸਿੰਘ, ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ 1406 ਤੋਂ ਲਖਵਿੰਦਰ ਸਿੰਘ ਖਾਨਪੁਰ,ਆਲ ਇੰਡੀਆ ਪੱਪੂ ਰਾਮ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਕੁਦਰਤੀ ਖੇਤੀ ਮਿਸ਼ਨ ਤੇ ਹੋਰ ਜਥੇਬੰਦੀਆਂ ਦੇ ਨੁਮਾਇੰਦੇ ਆਪਣੇ ਸਾਥੀਆਂ ਸਮੇਤ ਸ਼ਾਮਲ ਹੋਏ।ਇਸ ਤੋਂ ਪਹਿਲਾਂ ਉਕਤ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਬਿਜਲੀ ਬੋਰਡ ਦਫ਼ਤਰ ਵਿਖੇ ਮੀਟਿੰਗ ਕੀਤੀ ਅਤੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਉਪਰ ਬਰਸਾਈਆਂ ਪਲਾਸਟਿਕ ਦੀਆਂ ਗੋਲ਼ੀਆਂ, ਅੱਥਰੂ ਗੈਸ ਦੇ ਗੋਲ਼ੇ ਅਤੇ ਲਾਠੀਚਾਰਜ ਕਰਨ ਦੀ ਨਿਖੇਧੀ ਕੀਤੀ।ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕੇਂਦਰੀ ਸਰਕਾਰ ਦੀ ਲੋਕ ਵਿਰੋਧੀ ਅਤੇ ਫ਼ਿਰਕੂ ਨੀਤੀਆਂ ਦਾ ਵਿਰੋਧ ਕਰਨ ਲਈ ਭਾਰਤ ਬੰਦ ਕੀਤਾ ਜਾ ਰਿਹਾ ਹੈ।ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਭਾਰਤ ਬੰਦ ਨੂੰ ਕਾਮਯਾਬ ਬਣਾਉਣ ਵਿਚ ਕਿਸਾਨਾਂ ਦਾ ਸਹਿਯੋਗ ਕੀਤਾ ਜਾਵੇ।ਇਸ ਮੌਕੇ ਕਮਲਜੀਤ ਸਿੰਘ (ਜੇਈ ਰਿਟਾ:), ਰਾਜਿੰਦਰ ਸਿੰਘ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਮੌਜੂਦ ਸਨ।