Home » ਜ਼ੀਰਾ ਵਿਖੇ ਪ ਸ ਸ ਫ ਦੇ ਸਾਥੀ 16 ਫਰਵਰੀ ਨੂੰ ਦੇਸ਼ ਵਿਆਪੀ ਹੜਤਾਲ ,ਚ ਸ਼ਾਮਲ ਹੋਣਗੇ : ਸਿੱਧੂ,ਭੱਟੂ, ਮਾਂਗਟ ,ਸਹਿਜਾਦੀ

ਜ਼ੀਰਾ ਵਿਖੇ ਪ ਸ ਸ ਫ ਦੇ ਸਾਥੀ 16 ਫਰਵਰੀ ਨੂੰ ਦੇਸ਼ ਵਿਆਪੀ ਹੜਤਾਲ ,ਚ ਸ਼ਾਮਲ ਹੋਣਗੇ : ਸਿੱਧੂ,ਭੱਟੂ, ਮਾਂਗਟ ,ਸਹਿਜਾਦੀ

by Rakha Prabh
62 views

ਫਿਰੋਜ਼ਪੁਰ 15 ਫਰਵਰੀ ( ਗੁਰਪ੍ਰੀਤ ਸਿੰਘ ਸਿੱਧੂ)

ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406/22 /ਬੀ ਚੰਡੀਗੜ੍ਹ ਦੀ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਜੰਗਲਾਤ ਨਰਸਰੀ ਕੋਟ ਈਸੇ ਖਾਂ ਰੋਡ ਜ਼ੀਰਾ ਵਿਖੇ ਹੋਈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਦੇਵ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ, ਇੰਜ਼ ਜਗਦੀਪ ਸਿੰਘ ਮਾਂਗਟ ਜ਼ਿਲ੍ਹਾ ਜਨਰਲ ਸਕੱਤਰ ਪ ਸ ਸ ਫ , ਨਿਸ਼ਾਨ ਸਿੰਘ ਸਹਿਜਾਦੀ ਜ਼ਿਲ੍ਹਾ ਪ੍ਰਧਾਨ, ਮਿਹਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ, ਬਲਵੰਤ ਸਿੰਘ ਪ੍ਰਧਾਨ, ਸੁਲੱਖਣ ਸਿੰਘ ਜਨਰਲ ਸਕੱਤਰ , ਪੰਮਾ ਸਿੰਘ ਸੀਨੀਅਰ ਮੀਤ ਪ੍ਰਧਾਨ ਪੀਡਬਲਿਊਡੀ ਫੀਲਡ ਵਰਕਸ਼ਾਪ ਵਰਕਰਜ਼ ਯੂਨੀਅਨ, ਬਲਵਿੰਦਰ ਸਿੰਘ ਭੁੱਟੋ ਜ਼ਿਲ੍ਹਾ ਪ੍ਰਧਾਨ ਜੀਟੀਯੂ ਨੇ ਦੱਸਿਆ ਕਿ ਫੈਡਰੇਸ਼ਨ ਨਾਲ ਸਬੰਧਤ ਸਾਰੀਆਂ ਜੱਥੇਬੰਦੀਆਂ ਵੱਲੋਂ ਹਲਕਾ ਵਿਧਾਇਕਾ ਅਤੇ ਮੰਤਰੀਆਂ ਨੂੰ ਮੰਗ ਪੱਤਰ ਦੇ ਚੁਕੀਆਂ ਹਨ ਅਤੇ ਹੁਣ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਨਾਲ ਮਿਲਕੇ ਸਾਂਝੇ ਤੌਰ ਤੇ ਦੇਸ਼ ਵਿਆਪੀ ਹੜਤਾਲ ਵਿੱਚ 16 ਫਰਵਰੀ ਨੂੰ ਸ਼ਾਮਲ ਹੋਣਗੀਆ । ਉਨ੍ਹਾਂ ਕਿਹਾ ਕਿ ਪ ਸ ਸ ਫ ਤੇ ਸਮੂਹ ਸਬੰਧਤ ਜੱਥੇਬੰਦੀਆਂ 16 ਫਰਵਰੀ 2024 ਨੂੰ ਭਾਰਤ ਬੰਦ ਵਿੱਚ ਜ਼ੀਰਾ ਦੇ ਮੁੱਖ ਚੌਕ ਵਿਖੇ 10 ਵਜੇ ਹੜਤਾਲ ਧਰਨੇ ਤੇ ਬੈਠਣਗੇ। ਇਸ ਮੌਕੇ ਮੀਟਿੰਗ ਵਿੱਚ ਰੇਂਜ ਪ੍ਰਧਾਨ ਜਸਵਿੰਦਰ ਰਾਜ ਸਿੰਘ, ਗੁਰਬੀਰ ਸਿੰਘ ਸਹਿਜਾਦੀ ਸਰਕਲ ਸਕੱਤਰ, ਲਖਵੀਰ ਸਿੰਘ ਸੀਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਰੇਂਜ ਵਿੱਤ, ਜਸਵਿੰਦਰ ਸਿੰਘ ਬਲਾਕ ਪ੍ਰਧਾਨ , ਬਲਵਿੰਦਰ ਕੁਮਾਰ ਜਨਰਲ ਸਕੱਤਰ, ਪ੍ਰੀਤਮ ਸਿੰਘ ਸੀਨੀਅਰ ਮੀਤ ਪ੍ਰਧਾਨ, ਬਲਕਾਰ ਸਿੰਘ, ਪੀਡਬਲਿਊਡੀ ਫੀਲਡ ਵਰਕਸ਼ਾਪ ਵਰਕਰਜ਼ ਯੂਨੀਅਨ,ਜੀਟੀਯੂ ਆਗੂ ਹਰਪਾਲ ਸਿੰਘ ਸੰਧੂ, ਭੁਪਿੰਦਰ ਸਿੰਘ ਢਿੱਲੋਂ , ਜੋਗਿੰਦਰ ਸਿੰਘ ਬਲਾਕ ਪ੍ਰਧਾਨ ਮੱਖੂ,ਰਾਜ ਕੁਮਾਰ ਬਲਾਕ ਪ੍ਰਧਾਨ ਪ ਸ ਸ ਫ ਮੱਖੂ, ਕੌਰ ਸਿੰਘ ਬਲਾਕ ਪ ਸ ਸ ਫ ਪ੍ਰਧਾਨ ਆਦਿ ਹਾਜ਼ਰ ਸਨ ।

Related Articles

Leave a Comment