Home » ਪਾਥਵੇਜ਼ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਵਿੱਚ ਮਾਰੀਆਂ ਮੱਲਾਂ

ਪਾਥਵੇਜ਼ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਵਿੱਚ ਮਾਰੀਆਂ ਮੱਲਾਂ

by Rakha Prabh
144 views

ਕੋਟ ਈਸੇ ਖਾਂ- 15 ਫਰਵਰੀ

ਪਾਥਵੇਅਜ ਗਲੋਬਲ ਸਕੂਲ ਕੋਟ ਈਸੇ ਖਾਂ ਜੋ ਇਲਾਕੇ ਦਾ ਨਾਮਵਾਰ ਆਈ ਸੀ ਐਸ ਈ ਦਿੱਲੀ ਬੋਰਡ ਤੋ ਮਾਨਤਾ ਪ੍ਰਾਪਤ ਸਕੂਲ ਹੈ ਅਤੇ ਆਪਣੇ ਬੱਚਿਆ ਨੂੰ ਵਰਲਡ ਕਲਾਸ ਦੀ ਐਜੂਕੇਸ਼ਨ ਦੇ ਰਿਹਾ ਹੈ ਵਿਖੇ ਬੱਚਿਆਂ ਦੇ ਨੈਤਿਕ ਵਿਕਾਸ ਨੂੰ ਮੁੱਖ ਰੱਖਦੇ ਹੋਏ ਸਕੂਲ ਦੀ ਸੰਸਥਾ ਵੱਲੋਂ “ਗੁਰੂ ਗੋਬਿੰਦ ਸਿੰਘ ਸਟਡੀ ਸਰਕਲ” ਦੇ ਸਹਿਯੋਗ ਨਾਲ ਨੈਤਿਕ ਸਿੱਖਿਆ ਇਮਤਿਹਾਨ ਮਿਤੀ 4 ਨਵੰਬਰ 2023 ਨੂੰ ਕਰਵਾਇਆ ਗਿਆ ਸੀ। ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ। ਸਾਰੇ ਹੀ ਵਿਦਿਆਰਥੀਆਂ ਨੇ ਇਸ ਇਮਤਿਹਾਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਹੱਤਵਪੂਰਨ ਸਥਾਨ ਹਾਸਿਲ ਕੀਤੇ। ਪਹਿਲੇ ਦਰਜੇ ਵਿੱਚੋਂ ਉਤਸ਼ਾਹ ਵਧਾਊ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਕਰਮਵਾਰ ਸਹਿਜਲੀਨ ਕੌਰ, ਗੁਰਕੀਰਤ ਸਿੰਘ, ਅਮਰਜੋਤ ਕੌਰ ਮਨ ਸਿਮਰਨ ਕੌਰ,ਨਵਪ੍ਰੀਤ ਕੌਰ, ਏਕਨੂਰਵੀਰ ਕੌਰ, ਦੂਜਾ ਦਰਜਾ ਤੇ ਤੀਜਾ ਦਰਜਾ ਵਿੱਚੋਂ ਉਤਸ਼ਾਹ ਵਧਾਊ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਕਰਮਵਾਰ ਉਮੀਦ ਕੌਰ, ਗੁਰਮਿਹਰ ਸਿੰਘ, ਏਕਮਜੋਤ ਕੌਰ ਆਦਿ ਸਨ। ਇਸ ਤੋਂ ਇਲਾਵਾ ਅਨੁਰੀਤ ਕੌਰ ਦਸਵੀਂ ਜਮਾਤ ਦੀ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਸ਼ੇਸ਼ ਸਥਾਨ ਹਾਸਿਲ ਕੀਤਾ।
ਇਸ ਮੌਕੇ ਸਕੂਲ ਦੇ ਕਮੇਟੀ ਮੈਂਬਰ ਮਾਨਯੋਗ ਚੇਅਰਮੈਨ ਸੁਰਜੀਤ ਸਿੰਘ ਸਿੱਧੂ ਪ੍ਰਧਾਨ ਡਾ ਅਨਿਲਜੀਤ ਕੰਬੋਜ ਵਾਈਸ ਚੇਅਰਮੈਨ ਅਵਤਾਰ ਸਿੰਘ ਸੌਂਦ, ਚਾਹਤ ਕੰਬੋਜ, ਸਤਨਾਮ ਸਿੰਘ ਸੌਂਦ, ਗੁਰਪ੍ਰੀਤ ਸਿੰਘ ਸਿੱਧੂ ਕੌਸਲਰ , ਜੋਗਿੰਦਰ ਸਿੰਘ ਸਰਪੰਚ, ਜਸਵਿੰਦਰ ਸਿੰਘ ਸਿੱਧੂ, ਸਿਮਰਨਜੀਤ ਸਿੰਘ ਸਿੱਧੂ ਅਤੇ ਮਾਨਯੋਗ ਪ੍ਰਿੰਸੀਪਲ ਡਾਕਟਰ ਪੰਕਜ ਧਮੀਜਾ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ।

Related Articles

Leave a Comment