ਫਿਰੋਜ਼ਪੁਰ, 16 ਫ਼ਰਵਰੀ ( ਜੀ.ਐਸ.ਸਿੱਧੂ ) :- ਅੱਜ ਪੰਜਾਬ ਮੁਲਾਜ਼ਮ ਅਤੇ ਪੈਨਸ਼ਨ ਸਾਂਝਾ ਫਰੰਟ ਵੱਲੋਂ ਕੇਂਦਰ ਸਰਕਾਰ ਦੀਆਂ ਮੁਲਾਜ਼ਮ, ਮਜ਼ਦੂਰ, ਕਿਸਾਨ ਵਿਰੋਧੀ ਨੀਤੀਆਂ ਦੇ ਖਿਲਾਫ ਦੇਸ਼ ਦੀਆਂ 10 ਕੇਂਦਰੀ ਟਰੇਡ ਯੂਨੀਅਨਾਂ, ਕੇਂਦਰ ਦੀਆਂ ਮੁਲਾਜ਼ਮ ਜਥੇਬੰਦੀਆਂ ,ਰਾਜ ਸਰਕਾਰ ਦੀਆਂ ਮੁਲਾਜਮ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਦੇਸ਼ ਵਿਆਪੀ ਹੜਤਾਲ ਦੇ ਸਮਰਥਨ ਵਿੱਚ ਡੀਸੀ ਦਫਤਰ ਤੋਂ ਲੈ ਕੇ ਸੱਤ ਨੰਬਰ ਚੁੰਗੀ ਵਿੱਚ ਲੱਗੇ ਹੋਏ ਧਰਨੇ ਵਿੱਚ ਰੈਲੀ ਕਰਦੇ ਹੋਏ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਜਿਸ ਦੀ ਪ੍ਰਧਾਨਗੀ ਸਾਥੀ ਬਲਵੰਤ ਸਿੰਘ ਸਿੱਧੂ ਪੈਨਸ਼ਨਰ ਯੂਨੀਅਨ ਦੇ ਪ੍ਰਧਾਨ ਓਮ ਪ੍ਰਕਾਸ਼ ਜਨਰਲ ਸਕੱਤਰ ਮਲਕੀਤ ਸਿੰਘ ਪਾਸੀ ਜਸਪਾਲ ਸਿੰਘ ਪੁਲਿਸ ਵਿਭਾਗ ਕਸ਼ਮੀਰ ਸਿੰਘ ਜੇਲ ਵਿਭਾਗ ਮਹਿੰਦਰ ਸਿੰਘ ਧਾਲੀਵਾਲ ਖਜਾਨ ਸਿੰਘ ਪ੍ਰਧਾਨ ਅਜੀਤ ਸਿੰਘ ਸੋਢੀ ਜਨਰਲ ਸਕੱਤਰ ਗੌਰਨਮੈਂਟ ਪੈਨਸ਼ਨ ਯੂਨੀਅਨਅਤੇ ਸੰਤ ਰਾਮ ਸੁਧੀਰ ਅਗਰਜੈਂਡਰ ਪੈਰਾ ਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਨੇ ਕੀਤੀ। ਰੈਲੀ ਨੂੰ ਸੰਬੋਧਨ ਵੱਖ ਵੱਖ ਬੁਲਾਰਿਆਂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਜਦੋਂ ਦੀ ਸੱਤਾ ਵਿੱਚ ਆਈ ਹੈ ਲਗਾਤਾਰ ਮੁਲਾਜ਼ਮ, ਮਜ਼ਦੂਰ ਅਤੇ ਕਿਸਾਨ ਵਿਰੋਧੀ ਫ਼ੈਸਲੇ ਕਰਦੀ ਆਈ ਹੈ ਜਿਸ ਕਰਕੇ ਹਰ ਵਰਗ ਦੇ ਲੋਕ ਕੇਂਦਰ ਸਰਕਾਰ ਤੋਂ ਦੁਖੀ ਹੋ ਕੇ ਸੜਕਾਂ ਤੇ ਉਤਰ ਆਏ ਹਨ ਅਤੇ ਨਰਿੰਦਰ ਸ਼ਰਮਾ ਪੈਰਾਮੈਡੀਕਲ ਯੂਨੀਅਨ ਨੇ ਦੱਸਿਆ ਕਿ ਅੱਜ ਮੁਲਾਜ਼ਮ ਮਜ਼ਦੂਰ ਅਤੇ ਕਿਸਾਨ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਮੁਲਾਜ਼ਮ, ਮਜ਼ਦੂਰ ਅਤੇ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਲਾਗੂ ਕੀਤਾ ਜਾਵੇ ਜਿਸ ਵਿੱਚ ਰੋਜ਼ਗਾਰ ਨੂੰ ਮੌਲਿਕ ਅਧਿਕਾਰਾਂ ਵਿੱਚ ਸ਼ਾਮਲ ਕੀਤਾ ਜਾਵੇ, ਕਿਸਾਨਾਂ ਦੀਆਂ ਸਾਰੀਆਂ ਫਸਲਾਂ ਉੱਪਰ ਸਵਾਮੀਨਾਥਨ ਕਮਿਸ਼ਨ ਮੁਤਾਬਕ ਐੱਮ ਐੱਸ ਪੀ ਦਾ ਕਾਨੂੰਨ ਬਣਾਇਆ ਜਾਵੇ,ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਲੇਬਰ ਕਾਨੂੰਨ ਦੇ ਰੱਦ ਕੀਤੇ 44 ਕਾਨੂੰਨ ਬਹਾਲ ਕੀਤੇ ਜਾਣ ਅਤੇ 12 ਘੰਟੇ ਦਿਹਾੜੀ ਦਾ ਕਾਨੂੰਨ ਵਾਪਸ ਲਿਆ ਜਾਵੇ, ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਬੰਦ ਕੀਤਾ ਜਾਵੇ, ਠੇਕੇ ਤੇ ਰੱਖੇ ਮੁਲਾਜ਼ਮ ਪੱਕੇ ਕੀਤੇ ਜਾਣ ਅਤੇ ਅੱਗੇ ਤੋਂ ਪਰਖ਼ ਕਾਲ ਸਮਾਂ ਖਤਮ ਰੈਗੂਲਰ ਭਰਤੀ ਕੀਤੀ ਜਾਵੇ, ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ, ਕਿਸਾਨੀ ਮੋਰਚੇ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ, ਡਰਾਈਵਰਾਂ ਵਿਰੋਧੀ ਬਣਾਇਆ ‘ਹਿੱਟ ਐਂਡ ਰਨ’ ਕਾਨੂੰਨ ਮੁਕੰਮਲ ਰੱਦ ਕੀਤਾ ਜਾਵੇ ਅਤੇ ਮਨਰੇਗਾ ਤਹਿਤ ਸਾਰਾ ਸਾਲ ਕੰਮ ਦੀ ਗਰੰਟੀ ਕੀਤੀ ਜਾਵੇ ਇੰਨਾ ਸਾਰੀਆਂ ਮੰਗਾਂ ਨੂੰ ਜਲਦੀ ਲਾਗੂ ਕੀਤਾ ਜਾਵੇ ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਟਰੇਡ ਯੂਨੀਅਨਾਂ, ਮੁਲਾਜ਼ਮ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਆਉਣ ਵਾਲੇ ਸਮੇਂ ਵਿੱਚ ਜੋ ਵੀ ਸਘੰਰਸ਼ ਉਲੀਕਿਆ ਜਾਵੇਗਾ ਉਸ ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇਗਾ ਅਤੇ ਇਸ ਦੌਰਾਨ ਨਿਕਲਣ ਵਾਲੇ ਚੰਗੇ ਜਾਂ ਮਾੜ੍ਹੇ ਨਤੀਜਿਆਂ ਦੀ ਜ਼ਿੰਮੇਵਾਰ ਕੇਂਦਰ ਦੀ ਮੋਦੀ ਸਰਕਾਰ ਦੀ ਹੋਵੇਗੀ। ਰੈਲੀ ਨੂੰ ਬੋਧਨ ਕਰਦੇ ਆ ਜਸਵਿੰਦਰ ਸਿੰਘ ਜਨਰਲ ਸਕੱਤਰ ਮਨਜਿੰਦਰਜੀਤ ਸਿੰਘ ਪ੍ਰਧਾਨ ਕਲਾਸ ਫੌਰ ਯੂਨੀਅਨ ਬਲਵੀਰ ਸਿੰਘ ਏਟਕ ਪ੍ਰਧਾਨ ਜਗਜੀਤ ਸਿੰਘ ਮਾਂਗਟ ਪੀਐਸਐਸਐਫ ਅਤੇ ਸੰਤ ਰਾਮ ਚੇਅਰਮੈਨ ਫਿਰੋਜ਼ਪੁਰ ਨੇ ਸੰਬੋਧਨ ਕਰਦਿਆਂ 13 ਫ਼ਰਵਰੀ ਤੋਂ ਹਰਿਆਣਾ ਦੇ ਬਾਰਡਰ ਤੇ ਕੇਂਦਰ ਦੀ ਮੋਦੀ ਸਰਕਾਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਕਿਸਾਨਾਂ ਤੇ ਕੀਤੇ ਜਾ ਰਹੇ ਤਸ਼ੱਦਦ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ । ਰੈਲੀ ਵਿੱਚ ਵੱਖ ਵੱਖ ਬੁਲਾਰਿਆਂ ਤੋਂ ਇਲਾਵਾ ਨਰਿੰਦਰ ਸਿੰਘ ਪ੍ਰੀਤ ਮੁਖੀਜਾ ਅਜੀਤ ਗਿੱਲ ਆਸ਼ਾ ਵਰਕਰ ਯੂਨੀਅਨ ਦੀ ਸਟੇਟ ਪ੍ਰਧਾਨ ਸੰਤੋਸ਼ ਕੁਮਾਰੀ ਜਿਲ੍ਾ ਪ੍ਰਧਾਨ ਰਾਜਵਿੰਦਰ ਕੌਰ ਕੈਂਡੀੇ ਆਰ ਬੀ ਐਸ ਕੇ ਤੋਂ ਨਿਰਭੈ ਸਿੰਘ ਪ੍ਰੀਤਮ ਸਿੰਘ ਕਰਨ ਸਿੰਘ ਰਾਜਵੀਰ ਸਿੰਘ ਆਦਿ ਬੁਲਾਰਿਆਂ ਨੇ ਸੰਬੋਧਨ ਕੀਤਾ ।