… ਪੱਤਰਕਾਰ ਲਵਪ੍ਰੀਤ ਸਿੰਘ ਖੁਸ਼ੀ ਪੁਰ….
ਗੁਰਦਾਸਪੁਰ 21 ਫਰਵਰੀ
ਸ੍ਰੀ ਰਾਮ ਮੰਦਰ ਦੀ ਪ੍ਰਾਣ ਪ੍ਰਤੀਸ਼ਥਾ ਦੇ ਬਾਅਦ ਲਗਾਤਾਰ ਪ੍ਰਭੂ ਸ਼੍ਰੀ ਰਾਮ ਦੇ ਭਗਤ ਵੱਡੀ ਗਿਣਤੀ ਵਿੱਚ ਅਯੋਧਿਆ ਪੁਰੀ ਨਵੇਂ ਬਣੇ ਸ਼੍ਰੀ ਰਾਮ ਮੰਦਿਰ ਦੇ ਦਰਸ਼ਨ ਕਰਨ ਜਾ ਰਹੇ ਹਨ।ਇਸ ਨੂੰ ਲੈ ਕੇ ਭਾਰਤ ਸਰਕਾਰ ਦੇ ਰੇਲਵੇ ਮੰਤਰਾਲੇ ਵੱਲੋਂ ਵਿਸ਼ੇਸ਼ ਟ੍ਰੇਨਾਂ ਚਲਾਈਆਂ ਜਾ ਰਹੀਆਂ ਹਨ ਜਿੰਨਾਂ ਦੇ ਵਿੱਚ ਸ਼ਰਧਾਲੂਆਂ ਦੀ ਸੁਵਿਧਾਵਾਂ ਦਾ ਵਿਸ਼ੇਸ਼ ਖਿਆਲ ਰੱਖਿਆ ਜਾ ਰਿਹਾ ਹੈ ।ਗੁਰਦਾਸਪੁਰ ਰੇਲਵੇ ਸਟੇਸ਼ਨ ਤੋਂ ਵੱਡੀ ਗਿਣਤੀ ਦੇ ਵਿੱਚ ਸ਼ਰਧਾਲੂਆਂ ਨੂੰ ਲੈ ਕੇ ਵਿਸ਼ੇਸ਼ ਆਸਥਾ ਟ੍ਰੇਨ ਸ਼੍ਰੀ ਅਯੋਧਿਆ ਧਾਮ ਲਈ ਰਵਾਨਾ ਹੋਈ। ਇਸ ਮੌਕੇ ਤੇ ਗੁਰਦਾਸਪੁਰ ਦੇ ਰੇਲਵੇ ਸਟੇਸ਼ਨ ਦਾ ਮਾਹੌਲ ਬਹੁਤ ਹੀ ਅਲੌਕਿਕ ਅਤੇ ਰਾਮਮਈ ਬਣਿਆ ਹੋਇਆ ਸੀ। ਜੈ ਸ਼੍ਰੀ ਰਾਮ ਦੇ ਨਾਅਰਿਆਂ ਨਾਲ ਰੇਲਵੇ ਸਟੇਸ਼ਨ ਗੂੰਜ ਰਿਹਾ ਸੀ ਅਤੇ ਵੱਡੀ ਗਿਣਤੀ ਵਿੱਚ ਆਏ ਹੋਏ ਰਾਮ ਭਗਤ ਤੇ ਉਨਾਂ ਦੇ ਪਰਿਵਾਰਿਕ ਮੈਂਬਰਾਂ ਵਿੱਚ ਇੱਕ ਵੱਖਰਾ ਹੀ ਜੋਸ਼ ਅਤੇ ਉਤਸਾਹ ਦੇਖਣ ਨੂੰ ਮਿਲ ਰਿਹਾ ਸੀ।
ਗੱਲਬਾਤ ਦੌਰਾਨ ਵੱਖ-ਵੱਖ ਸ਼ਰਧਾਲੂਆਂ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੋ ਰਹੀ ਹੈ ਕਿ ਉਹ ਪ੍ਰਭੂ ਸ੍ਰੀ ਰਾਮ ਜੀ ਦੇ ਦਰਸ਼ਨ ਕਰਨ ਆਸਥਾ ਟਰੇਨ ਰਾਹੀਂ ਸ਼੍ਰੀ ਅੋਧਿਆ ਧਾਮ ਜਾ ਰਹੇ ਹਨ। ਉੱਥੇ ਹੀ ਸ਼ਰਧਾਲੂਆਂ ਨੇ ਆਸਥਾ ਟਰੇਨ ਚਲਾਉਣ ਲਈ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਇਹ ਟਰੇਨ ਹਮੇਸ਼ਾ ਚਲਦੀ ਰਹਿਣੀ ਚਾਹੀਦੀ ਹੈ।
ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਨਹੀਂ ਕਿਹਾ ਕਿ ਲੰਬੇ ਇੰਤਜ਼ਾਰ ਤੋਂ ਬਾਅਦ ਭਾਰਤ ਵਾਸੀਆਂ ਦੀ ਅਯੋਧਿਆਪੁਰੀ ਵਿਖੇ ਸ਼੍ਰੀ ਰਾਮ ਮੰਦਰ ਦੀ ਇੱਛਾ ਪੂਰੀ ਹੋਈ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਅਯੋਧਿਆ ਸ੍ਰੀ ਰਾਮ ਮੰਦਰ ਦੇ ਦਰਸ਼ਨ ਕਰਨ ਜਾ ਰਹੇ ਹਨ। ਸ਼ਰਧਾਲੂਆਂ ਵਿੱਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ ਅਤੇ ਸ਼ਰਧਾਲੂ ਆਸਥਾ ਟਰੇਨ ਚਲਾਉ ਦੇ ਲਈ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕਰ ਰਹੇ ਹਨ।