ਅੰਮ੍ਰਿਤਸਰ, 29 ਫ਼ਰਵਰੀ 2024 (ਰਣਜੀਤ ਸਿੰਘ ਮਸੌਣ/ ਕੁਸ਼ਾਲ ਸ਼ਰਮਾਂ)
ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲ੍ਹੇ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜ਼ਿਲ੍ਹੇ ਦੀਆਂ ਸਾਰੀਆਂ ਸਬ ਡਵੀਜਨਾਂ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਿਤੀ 6 ਫਰਵਰੀ ਤੋਂ 28 ਫਰਵਰੀ ਤੱਕ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ ਕੈਂਪ ਲਗਾਏ ਗਏ ਹਨ, ਅਤੇ ਆਉਣ ਵਾਲੇ ਵਿਅਕਤੀਆਂ ਵੱਲੋਂ ਵੱਖ-ਵੱਖ ਸੇਵਾਵਾਂ ਹਾਸਲ ਕਰਨ ਲਈ ਅਪਲਾਈ ਕੀਤਾ ਜਾ ਰਿਹਾ ਅਤੇ ਮੌਕੇ ਤੇ ਹੀ ਸਰਟੀਫ਼ਿਕੇਟ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਥਾਂ ਹੀ ਮਿੱਲ ਰਹੀਆਂ ਹਨ। ਜਿਸ ਨਾਲ ਉਨਾਂ ਦੇ ਪੈਸੇ ਅਤੇ ਸਮੇਂ ਦੀ ਬਚਤ ਵੀ ਹੋ ਰਹੀ ਹੈ।
ਸ੍ਰੀ ਥੋਰੀ ਨੇ ਦੱਸਿਆਂ ਕਿ ਸਰਕਾਰ ਵੱਲੋਂ ਇਨ੍ਹਾਂ ਕੈਂਪਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਤਿਆਰ ਕਰਵਾਈਆਂ ਗਈਆਂ ਪ੍ਰਚਾਰ ਵੈਨਾਂ ਦਾ ਵੀ ਲੋਕਾਂ ਨੂੰ ਕਾਫ਼ੀ ਲਾਭ ਮਿਲ ਰਿਹਾ ਹੈ। ਕਿਉਂਕਿ ਇਨ੍ਹਾਂ ਵੈਨਾਂ ਰਾਹੀਂ ਜਿਥੇ ਲੋਕਾਂ ਨੂੰ ਕੈਂਪ ਲੱਗਣ ਤੋਂ ਇੱਕ ਦਿਨ ਪਹਿਲਾਂ ਪੂਰੀ ਜਾਣਕਾਰੀ ਦਿੱਤੀ ਜਾਂਦੀ ਹੈ। ਉੱਥੇ ਹੀ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵੀ ਦੱਸਿਆ ਜਾਂਦਾ ਹੈ ਤਾਂ ਜੋ ਸਾਰੇ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਤੋਂ ਲਾਭ ਉਠਾ ਸਕਣ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਰੋਜ਼ਾਨਾਂ ਕੈਂਪ ਲਗਾਏ ਜਾਣਗੇ ਤਾਂ ਜੋ ਜ਼ਿਲ੍ਹੇ ਦੇ ਸਾਰੇ ਨਾਗਰਿਕ ਆਪਣੀ ਲੋੜ ਦੀਆਂ ਸੇਵਾਵਾਂ ਹਾਸਲ ਕਰ ਸਕਣ। ਇਸ ਲਈ ਸਮੂਹ ਨਾਗਰਿਕ ਆਪੋ ਆਪਣੇ ਪਿੰਡਾਂ ਤੇ ਸ਼ਹਿਰਾਂ ਵਿੱਚ ਲੱਗਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕੈਂਪਾਂ ਵਿੱਚ ਪਹੁੰਚਣ ਤਾਂ ਜੋ ਉਹ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰ ਸਕਣ।
1 ਮਾਰਚ ਨੂੰ ਜਿਲ੍ਹੇ ਦੇ ਵੱਖ-ਵੱਖ ਸਬ-ਡਵੀਜਨਾਂ ਤੇ ਲੱਗਣ ਵਾਲੇ ਕੈਂਪਾਂ ਦਾ ਵੇਰਵਾ :
ਸਬ ਡਵੀਜਨ ਅਜਨਾਲਾ : ਵਾਰਡ ਨੰਬਰ 11 ਤੋਂ 15 ਦੇ ਲਈ ਕੈਂਪ ਨਗਰ ਪੰਚਾਇਤ ਆਫ਼ਿਸ ਅਜਨਾਲਾ ਵਿਖੇ, ਪਿੰਡ ਦਰਿਆ ਮੂਸਾ ਸਰਕਾਰੀ ਐਲੀਮੈਂਟਰੀ ਸਕੂਲ, ਪਿੰਡ ਰੂੜੇਵਾਲ ਸਰਕਾਰੀ ਐਲੀਮੈਂਟਰੀ ਸਕੂਲ; ਸਬ ਡਵੀਜਨ ਅੰਮ੍ਰਿਤਸਰ-1 : ਪਿੰਡ ਸੁਲਤਾਨਵਿੰਡ ਅਰਬਨ ਪੀਰਾਂ ਵਾਲਾ ਬਾਜ਼ਾਰ ਗੁਰਨਾਮ ਨਗਰ, ਪਿੰਡ ਜੰਡ ਅਤੇ ਛਾਪਾ ਰਾਮ ਸਿੰਘ ਲਈ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਛਾਪਾ ਰਾਮ ਸਿੰਘ; ਸਬ ਡਵੀਜਨ ਅੰਮ੍ਰਿਤਸਰ-2 : ਵਾਰਡ ਨੰਬਰ 13 ਲਈ ਗੁਰੂਕੁਲ ਸਕੂਲ 88 ਫੁੱਟ ਰੋਡ, ਸਰਕਾਰੀ ਐਲੀਮੈਂਟਰੀ ਸਕੂਲ ਵਡਾਲਾ ਭਿੱਟੇਵੱਡ, ਪ੍ਰਾਇਮਰੀ ਸਕੂਲ ਖਾਪੜ ਖੇੜੀ, ਸਰਕਾਰੀ ਸੈਕੰਡਰੀ ਸਕੂਲ ਥਾਂਦਾ, ਸਰਕਾਰੀ ਐਲੀਮੈਂਟਰੀ ਸਕੂਲ ਖੈਰਾਬਾਦ; ਸਬ ਡਵੀਜਨ ਬਾਬਾ ਬਕਾਲਾ: ਨਾਨਕਸਰ ਸਠਿਆਲਾ ਲਈ ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਲੜਕੀਆਂ), ਪਿੰਡ ਤਿੰਮੋਵਾਲ ਅਤੇ ਭੈਣੀ ਬਦੇਸ਼ਾ ਲਈ ਗੁਰੂਦਵਾਰਾ ਸਾਧਾਂ ਵਾਲੀ ਤਿਮੋਵਾਲ, ਛੱਜਲਵੱਡੀ, ਬਾਬਾ ਬੁਧ ਸਿੰਘ ਨਗਰ ਅਤੇ ਗੁਰੂ ਤੇਗ ਬਹਾਦਰ ਨਗਰ ਲਈ ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਲੜਕੇ), ਸਰਕਾਰੀ ਐਲੀਮੈਂਟਰੀ ਸਕੂਲ ਗੱਗੜਭਾਣਾ; ਸਬ ਡਵੀਜਨ ਲੋਪੋਕੇ : ਸਰਕਾਰੀ ਐਲੀਮੈਂਟਰੀ ਸਕੂਲ ਮੰਜ, ਸਰਕਾਰੀ ਐਲੀਮੈਂਟਰੀ ਸਕੂਲ ਚੁਚਕਵਾਲ, ਸਰਕਾਰੀ ਐਲੀਮੈਂਟਰੀ ਸਕੂਲ ਬੁਰਜ, ਸਰਕਾਰੀ ਐਲੀਮੈਂਟਰੀ ਸਕੂਲ ਵੇਹਰਾ ਅਤੇ ਸਬ ਡਵੀਜਨ ਮਜੀਠਾ : ਪਿੰਡ ਗੋਪਾਲਪੁਰਾ ਅਤੇ ਮੱਜਵਿੰਡ ਲਈ ਸਰਕਾਰੀ ਹਾਈ ਸਕੂਲ ਗੋਪਾਲਪੁਰਾ, ਸਰਕਾਰੀ ਐਲੀਮੈਂਟਰੀ ਸਕੂਲ ਨਾਗ ਨਵੇਂ, ਸਰਕਾਰੀ ਐਲੀਮੈਂਟਰੀ ਸਕੂਲ ਕਲੇਰ ਮਾਂਗਟ, ਸਰਕਾਰੀ ਐਲੀਮੈਂਟਰੀ ਸਕੂਲ ਡਡੀਆਂ ਵਿਖੇ ਕੈਂਪ ਲਗਾਏ ਜਾ ਰਹੇ ਹਨ।