Home » ਸੰਤ ਬਾਬਾ ਸੰਤੋਖ ਸਿੰਘ ਅਤੇ ਸਮੂਹ ਮਹਾਂਪੁਰਖਾਂ ਦੀ ਯਾਦ ਵਿੱਚ ਮਨੁੱਖਤਾ ਦੇ ਭਲੇ ਲਈ ਖ਼ੂਨਦਾਨ ਕੈਂਪ ਲਗਾਇਆ

ਸੰਤ ਬਾਬਾ ਸੰਤੋਖ ਸਿੰਘ ਅਤੇ ਸਮੂਹ ਮਹਾਂਪੁਰਖਾਂ ਦੀ ਯਾਦ ਵਿੱਚ ਮਨੁੱਖਤਾ ਦੇ ਭਲੇ ਲਈ ਖ਼ੂਨਦਾਨ ਕੈਂਪ ਲਗਾਇਆ

by Rakha Prabh
23 views
ਲੁਧਿਆਣਾ (ਕਰਨੈਲ ਸਿੰਘ ਐੱਮ.ਏ.)
ਸੰਤ ਬਾਬਾ ਕਿਸ਼ਨ ਸਿੰਘ ਜੀ, ਸੰਤ ਬਾਬਾ ਸੰਤੋਖ ਸਿੰਘ ਜੀ, ਸੰਤ ਬਾਬਾ ਦਰਸ਼ਨ ਸਿੰਘ ਜੀ ਡੇਰਾ ਜਿਉਤੀ ਸਰੂਪ ਸਾਹਿਬ ਵਾਲਿਆਂ ਦੀ ਮਿੱਠੀ ਯਾਦ ਵਿੱਚ ਉਨ੍ਹਾਂ ਦੀ ਸਲਾਨਾ ਬਰਸੀ ਤੇ ਬਾਬਾ ਬਲਜਿੰਦਰ ਸਿੰਘ ਜੀ ਦੀ ਸਰਪ੍ਰਸਤੀ ਹੇਠ ਮਨੁੱਖਤਾ ਦੇ ਭਲੇ ਲਈ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 711ਵਾਂ ਮਹਾਨ ਖੂਨਦਾਨ ਕੈਂਪ ਗੁਰਦੁਆਰਾ ਡੇਰਾ ਜਿਉਤੀ ਸਰੂਪ, ਫ਼ਤਹਿਗੜ੍ਹ ਸਾਹਿਬ ਵਿਖੇ ਲਗਾਇਆ ਗਿਆ। ਇਸ ਮਹਾਨ ਖ਼ੂਨਦਾਨ ਕੈਂਪ ਦਾ ਉਦਘਾਟਨ ਬਾਬਾ ਹਰਪ੍ਰੀਤ ਸਿੰਘ ਨੇ ਕੀਤਾ ਅਤੇ ਖ਼ੂਨਦਾਨ ਕਰਨ ਵਾਲੇ ਨੌਜਵਾਨਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਤੇ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਅਤਰ ਸਿੰਘ ਦਲੇਰ ਗੁਰਦੁਆਰਾ ਜਿਉਤੀ ਸਰੂਪ ਵਾਲਿਆਂ ਨੇ ਖ਼ੂਨਦਾਨ ਕਰਨ ਵਾਲੀਆਂ ਸੰਗਤਾਂ ਨੂੰ ਪ੍ਰਮਾਣ ਪੱਤਰ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇ: ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ ਖੂਨਦਾਨ ਕੈਂਪ ਦੌਰਾਨ ਬਲੱਡ ਦੀਪਕ ਹਸਪਤਾਲ ਦੇ ਨਿੱਘੇ ਸਹਿਯੋਗ ਨਾਲ ਇਕੱਤਰ ਕੀਤਾ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਦਿੱਤਾ ਜਾਵੇਗਾ। ਇਸ ਮੌਕੇ ਤੇ ਡਰਾਈਵਰ ਬਾਬਾ ਗੁਰਮੇਲ ਸਿੰਘ, ਹਰਜਿੰਦਰ ਸਿੰਘ ਪਿੱਪਲੀ, ਬਾਬਾ ਕੁਲਵਿੰਦਰ ਸਿੰਘ, ਤੇਜਾ ਸਿੰਘ ਸਾਹੀ, ਗੁਰਪ੍ਰੀਤ ਸਿੰਘ ਪਟਿਆਲਾ, ਗੁ. ਜਯੋਤੀ ਸਰੂਪ, ਡਾਕਟਰ ਅਰੋੜਾ, ਆਦਿ ਹਾਜ਼ਰ ਸਨ ।

Related Articles

Leave a Comment