Home » ਭਾਜਪਾ ਵੱਲੋਂ ਪੰਜਾਬ ਲੋਕ ਸਭਾ ਚੋਣਾਂ ਲਈ ਚੋਣ ਕਮੇਟੀ ਦਾ ਕੀਤਾ ਗਠਨ

ਭਾਜਪਾ ਵੱਲੋਂ ਪੰਜਾਬ ਲੋਕ ਸਭਾ ਚੋਣਾਂ ਲਈ ਚੋਣ ਕਮੇਟੀ ਦਾ ਕੀਤਾ ਗਠਨ

ਅੱਜ ਭਾਜਪਾ ਪੰਜਾਬ ਕੌਰ ਕਮੇਟੀ ਦੀ ਸੱਦੀ ਮੀਟਿੰਗ

by Rakha Prabh
72 views

ਚੰਡੀਗੜ੍ਹ  (ਜੇ ਐਸ ਸੋਢੀ/ਰਾਖਾ ਪ੍ਰਭ ਬਿਉਰੋ )

ਭਾਰਤੀ ਜਨਤਾ ਪਾਰਟੀ ਵੱਲੋਂ ਆਉਂਦੀਆਂ ਲੋਕ ਸਭਾ ਚੋਣਾਂ ਨੂੰ ਮੱਦੇ ਰੱਖਦਿਆਂ ਪੰਜਾਬ ਰਾਜ ਚੋਣ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖਰ ਨੇ ਸੂਚੀ ਜਾਰੀ ਕਰਦਿਆਂ ਸਪਸ਼ਟ ਕੀਤਾ ਕਿ ਇਹ ਸੁੱਚੀ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਜੇ ਪੀ ਨੱਡਾ ਵੱਲੋਂ ਪ੍ਰਵਾਨਗੀ ਦੇਣ ਉਪਰੰਤ ਬਣਾਈ ਗਈ ਹੈ । ਇਸ ਸੂਚੀ ਵਿੱਚ ਪੰਜਾਬ ਪ੍ਰਧਾਨ ਸੁਨੀਲ ਜਾਖੜ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਗ, ਸਾਬਕਾ ਭਾਜਪਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਮੰਤਰੀ ਮਨੋਰੰਜਨ ਕਾਲੀਆ ਤੋਂ ਇਲਾਵਾ ਅਵਿਨਾਸ਼ ਰਾਏ ਖੰਨਾ , ਹਰਜੀਤ ਸਿੰਘ ਗਰੇਵਾਲ, ਮੰਤਰੀ ਸ੍ਰੀਨਿਵਾਸੁਲੂ, ਰਾਕੇਸ਼ ਰਠੌਰ ,ਦਿਆਲ ਸਿੰਘ ਸੋਢੀ , ਅਨਿਲ ਸਰੇਨ, ਜਗਮੋਹਨ ਸਿੰਘ ਰਾਜੂ ਰਿਟਾਇਰ ਆਈ ਏ ਐਸ ਪਰਮਿੰਦਰ ਸਿੰਘ ਬਰਾੜ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਚੀ ਚ ਜੈਇੰਦਰ ਕੌਰ ਤੋਂ ਇਲਾਵਾ ਸੌਦਾਨ ਸਿੰਘ , ਵਿਜੈ ਰੁਪਾਣੀ, ਨਰਿੰਦਰ ਰਾਣਾ ਨੂੰ ਵਿਸ਼ੇਸ਼ ਤੌਰ ਤੇ ਇਨਵਾਇਟੀ ਵਜੋਂ ਸ਼ਾਮਿਲ ਕੀਤਾ ਗਿਆ ਹੈ। ਇਸ ਸਬੰਧੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ ਭਾਜਪਾ ਵੱਲੋਂ ਕੌਰ ਕਮੇਟੀ ਦੀ ਮੀਟਿੰਗ 1 ਮਾਰਚ ਨੂੰ ਸੱਦ ਲਈ ਗਈ ਹੈ।ਇਹ ਮੀਟਿੰਗ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ ਹੋਵਗੀ। ਜਿਸ ਵਿੱਚ ਲੋਕ ਸਭਾ ਚੋਣਾਂ ਦੇ ਸੰਭਾਵਿਕ ਉਮੀਦਵਾਰਾਂ ਦੇ ਨਾਵਾਂ ਦੀ ਵੀ ਚਰਚਾ ਕੀਤੀ ਜਾ ਸਕਦੀ ਹੈ। ਜਾਣਕਾਰੀ ਅਨੁਸਾਰ “ਘਰ ਘਰ ਭਾਜਪਾ ਹਰ ਘਰ ਭਾਜਪਾ,, ਮਹਿਮ ਨੂੰ ਸਫਲ ਬਣਾਉਣ ਲਈ ਰਣਨੀਤੀ ਉੱਤੇ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਸਬੰਧੀ ਭਾਜਪਾ ਆਗੂ ਇਕਬਾਲ ਸਿੰਘ ਚੰਨੀ ਨੇ ਕਿਹਾ ਕਿ ਭਾਜਪਾ ਪੰਜਾਬ ਬਲਾਕ ਪੱਧਰ ਤੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਦੀਆਂ ਉਪਲਬਧੀਆਂ ਅਤੇ ਦੇਸ਼ ਵਿੱਚ ਕੀਤੇ ਵਿਕਾਸ ਨੂੰ ਲੈ ਕੇ ਲੋਕਾਂ ਵਿੱਚ ਜਾਵੇਗੀ ।

Related Articles

Leave a Comment