ਜ਼ੀਰਾ/ ਫਿਰੋਜ਼ਪੁਰ 1 ਮਾਰਚ (ਗੁਰਪ੍ਰੀਤ ਸਿੰਘ ਸਿੱਧੂ )
ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਬਠਿੰਡਾ ਵਿਖੇ 4 ਮਾਰਚ 2024 ਨੂੰ ਸੂਬਾ ਪੱਧਰੀ ਰੈਲੀ ਨੂੰ ਸਫ਼ਲ ਬਣਾਉਣ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਰਾਣਾ) ਦੇ ਵਰਕਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਦੇਵ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ ਪ ਸ ਸ ਫ ਫਿਰੋਜ਼ਪੁਰ, ਇੰਜ਼ ਜਗਦੀਪ ਸਿੰਘ ਮਾਂਗਟ ਜ਼ਿਲ੍ਹਾ ਜਨਰਲ ਸਕੱਤਰ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਜਨਤਕ ਜਥੇਬੰਦੀਆਂ ਦਾ ਸਾਂਝਾ ਮੋਰਚਾ ਫਿਰੋਜ਼ਪੁਰ ਦੀ ਸਾਂਝੀ ਮੀਟਿੰਗ ਨੌਰਦਰਨ ਰੇਲਵੇ ਯੂਨੀਅਨ ਦਫਤਰ ਫਿਰੋਜਪੁਰ ਵਿਖੇ ਸੁਰਿੰਦਰ ਸਿੰਘ ਕਨਵੀਨਰ, ਕਿਸ਼ਨ ਚੰਦ ਜਾਗੋਵਾਲੀਆ ਕਨਵੀਨਰ, ਮਹਿੰਦਰ ਸਿੰਘ ਧਾਲੀਵਾਲ ਸਕੱਤਰ , ਚੇਅਰਮੈਨ ਸੁਭਾਸ਼ ਸ਼ਰਮਾ ਕੋਆਰਡੀਨੇਸ਼ਨ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ,ਪੈਨਸ਼ਨਰ, ਕਿਰਤੀ, ਕਿਸਾਨ ਅਤੇ ਨੌਜਵਾਨ ਸਾਥੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਸਿੱਧੂ ਅਤੇ ਮਾਂਗਟ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਟੈਕਨੀਕਲ ਯੂਨੀਵਰਸਿਟੀ ਫਿਰੋਜ਼ਪੁਰ ਦੇ ਮੁਲਾਜ਼ਮਾਂ , ਪ੍ਰੋਫੈਸਰ ਦੀਆਂ ਰਹਿੰਦੀਆਂ ਤਨਖਾਵਾਂ ਤੁਰੰਤ ਰਿਲੀਜ਼ ਕੀਤੀਆਂ ਜਾਣ, ਮਜ਼ਦੂਰ ਮੁਲਾਜ਼ਮ ਮਾਰੂ ਨੀਤੀਆਂ ਬੰਦ ਕੀਤੀਆਂ ਜਾਣ, ਡੀ ਏ ਦੀਆਂ ਕਿਸਤਾਂ ਜਾਰੀ ਕੀਤੀਆਂ ਜਾਣ, ਸੱਤਵਾਂ ਪੇ ਕਮਿਸ਼ਨ ਲਾਗੂ ਕਰਨ ਤੋਂ ਇਲਾਵਾਂ ਮਹਿੰਗਾਈ, ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ ਲਈ ਨਵੇਂ ਰੋਜ਼ਗਾਰ ਦੇ ਮੌਕੇ ਦਿੱਤੇ ਜਾਣ ਸਰਕਾਰੀ ਵਿਭਾਗਾਂ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਉਪਰ ਰੈਗੂਲਰ ਭਰਤੀ ਕੀਤੀ ਜਾਵੇ । ਇਸ ਮੌਕੇ ਗੁਰਦੇਵ ਸਿੰਘ ਸਿੱਧੂ, ਜਗਦੀਸ਼ ਸਿੰਘ ਮਾਂਗਟ, ਜਗਤਾਰ ਸਿੰਘ ਪੱਲੇਦਾਰ ਯੂਨੀਅਨ, ਬਲਕਾਰ ਸਿੰਘ ਬਾੜੀਮੇਗਾ , ਮਹਿੰਦਰ ਸਿੰਘ ਧਾਲੀਵਾਲ ਪ੍ਰਦੀਪ ਸਿੰਘ ਰਾਣਾ, ਪ੍ਰਮੋਦ ਗੋਗਾ , ਨਿਸ਼ਾਨ ਸਿੰਘ ਸਹਿਜਾਦੀ, ਗੁਰਬੀਰ ਸਿੰਘ ਸਹਿਜਾਦੀ, ਜਸਵਿੰਦਰ ਰਾਜ, ਆਦਿ ਆਗੂਆਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਵਿਸ਼ਵਾਸ ਦਵਾਇਆ ਕਿ 3 ਮਾਰਚ 2024 ਦੀ ਬਠਿੰਡਾ ਵਿਖੇ ਜਨਤਕ ਜਥੇਬੰਦੀਆਂ ਦੀ ਸੂਬਾ ਪੱਧਰੀ ਰੈਲੀ ਨੂੰ ਕਾਮਯਾਬ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।