ਸੰਗਰੂਰ
ਮਨੁੱਖੀ ਅਧਿਕਾਰ ਮੰਚ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਸੰਗਰੂਰ ਦੇ ਸ਼ਿਵਮ ਕਲੋਨੀ ਵਿਖੇ ਮਹਿਲਾ ਵਿੰਗ ਦੇ ਦਫ਼ਤਰ ਵਿਚ ਕੌਮੀ ਚੇਅਰਪਰਸਨ ਇਸਤਰੀ ਵਿੰਗ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਜਿਸ ਵਿੱਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਰੋਹਿਤ ਤੁਲੀ ਨੂੰ ਕੌਮੀ ਮੁੱਖ ਸਲਾਹਕਾਰ, ਰਵੀ ਕੁਮਾਰ ਅਰੋੜਾ, ਯੋਗੇਸ਼ ਕੁਮਾਰ, ਹਰਵਿੰਦਰ ਸਿੰਘ ਨੂੰ ਮੈਂਬਰ ਬਣਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਆਉਂਣ ਵਾਲੀ ਪੀੜ੍ਹੀ ਨੂੰ ਤੰਦਰੁਸਤ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਜ਼ਰੂਰਤ ਹੈ ਜਿਸ ਨਾਲ ਆਕਸੀਜ਼ਨ ਦੀ ਹੋ ਰਹੀ ਘਾਟ ਨੂੰ ਵੀ ਪੂਰਾ ਕੀਤਾ ਜਾ ਸਕਦਾ ਹੈ। ਵਾਤਾਵਰਨ ਦੀ ਸ਼ੁੱਧਤਾ ਲਈ ਆਏ ਹੋਏ ਵਿਅਕਤੀਆਂ ਨੇ ਵਿਸਥਾਰ ਪੂਰਵਕ ਚਰਚਾ ਕੀਤੀ। ਨਵੇਂ ਨਿਯੁਕਤ ਮੈਂਬਰ ਅਤੇ ਅਹੁਦੇਦਾਰਾਂ ਨੇ ਕਿਹਾ ਕਿ ਜੋ ਸਾਨੂੰ ਸੰਸਥਾ ਵੱਲੋਂ ਜ਼ੁਮੇਵਾਰੀ ਦਿੱਤੀ ਗਈ ਹੈ ਅਸੀਂ ਉਸ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਵਾਭਾਂਗੇ। ਹੋਰਨਾਂ ਤੋਂ ਇਲਾਵਾ ਰਾਕੇਸ਼ ਕੁਮਾਰ, ਰਣਜੀਤ ਸਿੰਘ ਹੈਪੀ, ਵਿਸਾਲੀ, ਸੰਜੀਵ ਸਿੰਗਲਾ ਸੈਂਪੀ, ਅਵਤਾਰ ਸਿੰਘ, ਜਸਵੀਰ ਸਿੰਘ ਅਤੇ ਬਲਜੀਤ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।e