Home » ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਸੂਬਾ ਪੱਧਰੀ ਰੈਲੀ ਚ ਸ਼ਮੂਲੀਅਤ ਕਰਨ ਸਬੰਧੀ ਅਹਿਮ ਮੀਟਿਗ

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਸੂਬਾ ਪੱਧਰੀ ਰੈਲੀ ਚ ਸ਼ਮੂਲੀਅਤ ਕਰਨ ਸਬੰਧੀ ਅਹਿਮ ਮੀਟਿਗ

by Rakha Prabh
86 views

 

ਫਿਰੋਜ਼ਪੁਰ 1 ਮਾਰਚ ( ਗੁਰਪ੍ਰੀਤ ਸਿੰਘ ਸਿੱਧੂ )

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਜ਼ਿਲਾ ਫਿਰੋਜ਼ਪੁਰ ਦੀ ਇੱਕ ਮੀਟਿੰਗ ਕਾਮਰੇਡ ਜਰਨੈਲ ਸਿੰਘ ਭਵਨ ਬੱਸ ਸਟੈਂਡ ਫਿਰੋਜਪੁਰ ਵਿਖੇ ਸ਼ੁਬੇਗ ਸਿੰਘ ਜਿਲਾ ਕੋਆਰਡੀਨੇਟਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ 4 ਮਾਰਚ 2024 ਨੂੰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਸੈਕਟਰ 39 ਦਾਣਾ ਮੰਡੀ ਚੰਡੀਗੜ੍ਹ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਬਾਰੇ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਸੁਬੇਗ ਸਿੰਘ ਜਿਲਾ ਕੋਆਰਡੀਨੇਟਰ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਸਰਕਾਰ ਨਾਲ ਕਈ ਮੀਟਿੰਗਾਂ ਕਰ ਚੁੱਕਿਆ ਹੈ , ਪਰ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਂਨਸ਼ਨਰਾ ਦੀਆਂ ਮੰਗਾਂ ਨੂੰ ਅਣਦੇਖਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੋਸ ਵਜੋਂ ਪੂਰੇ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ 4 ਮਾਰਚ 2024 ਨੂੰ ਦਾਣਾ ਮੰਡੀ ਸੈਕਟਰ 39 ਚੰਡੀਗੜ੍ਹ ਵਿਖੇ ਇਕੱਤਰ ਹੋ ਕੇ ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦੇ ਖਿਲਾਫ ਮਹਾ ਰੈਲੀ ਕਰਨਗੇ। ਇਸ ਉਪਰੰਤ ਮੀਟਿੰਗ ਵਿੱਚ ਸਰਬ ਸੰਮਤੀ ਨਾਲ ਮਤਾ ਪਾਸ ਕਰ ਕੇ ਕ੍ਰਿਸ਼ਨ ਚੰਦ ਜਾਗੋਵਾਲੀਆਂ ਦੀ ਲਗਾਤਾਰ ਗੈਰ ਹਾਜਰੀ ਨੂੰ ਮੁਖ ਰੱਖਦਿਆਂ ਪ੍ਰੈਸ ਸਕੱਤਰ ਦੇ ਅਹੁਦੇ ਤੋਂ ਫਾਰਗ ਕਰਦਿਆਂ ਗੁਰਦੇਵ ਸਿੰਘ ਸਿੱਧੂ ਤੇ ਨਰਿੰਦਰ ਸ਼ਰਮਾ ਨੂੰ ਸਾਂਝੇ ਤੌਰ ਤੇ ਪ੍ਰੈੱਸ ਸਕੱਤਰ ਦੀ ਜ਼ਿੰਮੇਵਾਰੀ ਜਥੇਬੰਦੀ ਵੱਲੋਂ ਸੌਂਪੀ ਗਈ। ਇਸ ਮੌਕੇ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪੰਜਾਬ ਪੈਨਸ਼ਨਰ ਯੂਨੀਅਨ ਦੇ ਓਮ ਪ੍ਰਕਾਸ਼, ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਖਜਾਨ ਸਿੰਘ , ਡੀ ਐਸ ਪੀ ਜਸਪਾਲ ਸਿੰਘ ਸਹਾਇਕ ਕੋਆਰਡੀਨੇਸ਼ਨ ਪੁਲਿਸ ਵੈਲਫੇਅਰ ਐਸੋਸੀਏਸ਼ਨ, ਪੰਜਾਬ ਪੈਨਸ਼ਨਰ ਯੂਨੀਅਨ ਜਨਰਲ ਸਕੱਤਰ ਅਜੀਤ ਸਿੰਘ ਸੋਢੀ ,ਪੈਰਾ ਮੈਡੀਕਲ ਯੂਨੀਅਨ ਦੇ ਪ੍ਰਧਾਨ ਰਾਮ ਪ੍ਰਸਾਦ, ਮਨਜੀਤ ਸਿੰਘ ਜੇਲ ਪੈਨਸ਼ਨਰ , ਗੁਰਤੇਜ ਸਿੰਘ, ਮਾਨਾ ਭੱਟੀ ਪਨਸਪ ਮੁਲਾਜ਼ਮ ਯੂਨੀਅਨ, ਮਲਕੀਤ ਚੰਦ ਪਾਸੀ , ਮਹਿੰਦਰ ਸਿੰਘ ਧਾਲੀਵਾਲ ਸੂਬਾ ਜਨਰਲ ਸਕੱਤਰ ਫਾਰੇਸਟ ਪੈਂਨਸ਼ਨਰਜ ਵੈਲਫੇਅਰ ਐਸੋਸੀਏਸ਼ਨ, ਜਗਦੀਪ ਸਿੰਘ ਮਾਂਗਟ ਜ਼ਿਲ੍ਹਾ ਜਨਰਲ ਸਕੱਤਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਆਦਿ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ ।

Related Articles

Leave a Comment