Home »  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 101 ਲੜੀਵਾਰ ਸ੍ਰੀ ਅਖੰਡ ਪਾਠ 8 ਮਾਰਚ ਨੂੰ ਹੋਣਗੇ ਅਰੰਭ

 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 101 ਲੜੀਵਾਰ ਸ੍ਰੀ ਅਖੰਡ ਪਾਠ 8 ਮਾਰਚ ਨੂੰ ਹੋਣਗੇ ਅਰੰਭ

ਸ਼ਹੀਦ ਬਾਬਾ ਤੇਗਾ ਸਿੰਘ ਜੀ ਦੀ ਪਵਿੱਤਰ ਯਾਦ,ਚ ਸਲਾਨਾ ਸ਼ਹੀਦੀ ਜੋੜ ਮੇਲਾ 17 ਮਾਰਚ ਨੂੰ ਹੋਵੇਗਾ: ਬਾਬਾ ਗੁਰਦੀਪ ਸਿੰਘ

by Rakha Prabh
55 views

ਮੋਗਾ/ਬਾਘਾਪੁਰਾਣਾ 3 ਮਾਰਚ ( ਗੁਰਪ੍ਰੀਤ ਸਿੰਘ ਸਿੱਧੂ/ ਕੇਵਲ ਅਹੂਜਾ/ ਅਜੀਤ ਸਿੰਘ)

ਮੋਗਾ ਬਾਘਾਪੁਰਾਣਾ ਰੋੜ ਤੇ ਸਥਿਤ ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜੀ ਚੰਦ ਪੁਰਾਣਾ ਮੋਗਾ ਵਿਖੇ ਹਰ ਸਾਲ ਦੀ ਤਰ੍ਹਾਂ ਮਨਾਏ ਜਾ ਰਹੇ ਸਲਾਨਾ ਸਮਾਗਮ ਸਬੰਧੀ ਸਥਾਨ ਦੇ ਮੁੱਖ ਸੇਵਾਦਾਰ ਸਮਾਜ ਸੇਵੀ ਸੰਤ ਬਾਬਾ ਗੁਰਦੀਪ ਸਿੰਘ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 17 ਮਾਰਚ ਦਿਨ ਐਤਵਾਰ ਨੂੰ ਸਲਾਨਾ ਸ਼ਹੀਦੀ ਜੋੜ ਮੇਲਾ ਅਤੇ ਇਸ ਸਥਾਨ ਦੇ ਬਾਨੀ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਸਲਾਨਾ ਸਮਾਗਮ ਬਹੁਤ ਹੀ ਵੱਡੇ ਪੱਧਰ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਨੇ ਦੱਸਿਆ ਕਿ 8 ਮਾਰਚ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 101 ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀ ਪਹਿਲੀ ਲੜੀ ਆਰੰਭ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਮਾਗਮ ਸਬੰਧੀ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਸੇਵਾਦਾਰਾਂ ਵੱਲੋਂ ਕੀਤੀਆਂ ਜਾ ਰਹੀਆਂ ਹਨ ਅਤੇ ਗੁਰੂ ਘਰ ਨੂੰ ਰੰਗ ਰੋਗਣ ਬਹੁਤ ਹੀ ਵਧੀਆ ਤਰੀਕੇ ਨਾਲ ਵੱਖ-ਵੱਖ ਰੰਗ ਦੀਆਂ ਲੜੀਆਂ ਲਗਾ ਕੇ ਸਜਾਇਆ ਜਾ ਰਹੀਆਂ ਹੈ। ਬਾਬਾ ਜੀ ਨੇ ਦੱਸਿਆ ਕਿ ਇਸ ਪਵਿੱਤਰ ਅਸਥਾਨ ਤੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਦੇਸ਼ਾਂ ਵਿਦੇਸ਼ਾਂ ਤੋਂ ਆਪ ਮੁਹਾਰੀਆਂ ਪਹੁੰਚ ਰਹੀਆਂ ਹਨ ਅਤੇ ਸੇਵਾ ਕਰਨ ਵਾਲੇ ਸੇਵਾਦਾਰ ਵੀ ਵੱਖ-ਵੱਖ ਪਿੰਡਾਂ ਤੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਦਰਸ਼ਨ ਦੀਦਾਰੇ ਕਰਨ ਲਈ ਆਈਆਂ ਸੰਗਤਾਂ ਦੀਆਂ ਵਾਹਨਾ ਲਈ ਲਗਭਗ ਏਕੜ ਦੀ ਪਾਰਕ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਮੌਕੇ ਸੰਤ ਬਾਬਾ ਨਛੱਤਰ ਸਿੰਘ ਜੀ ਨੇ ਸਮੂਹ ਸੰਗਤਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ 17 ਮਾਰਚ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਦੀਵਾਨ ਸਜਣਗੇ ਅਤੇ ਪੰਥ ਪ੍ਰਚਾਰਕ ਸੰਤ ਬਾਬਾ ਗੁਰਦਿਆਲ ਸਿੰਘ ਜੀ ਟਾਂਡੇ ਵਾਲੇ, ਪ੍ਰਸਿੱਧ ਕਥਾ ਵਾਚਕ ਬਾਬਾ ਬੰਤਾ ਸਿੰਘ ਮੁੰਡਾ ਪਿੰਡ ਵਾਲੇ ਅਤੇ ਭਾਈ ਇਕਬਾਲ ਸਿੰਘ ਲੰਗੇਆਣੇ ਨਕੋਦਰ ਵਾਲੀਆਂ ਬੀਬੀਆਂ ਦਾ ਢਾਡੀ ਜੱਥਾ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਸੰਤ ਮਹਾਂਪੁਰਸ਼ ਵਿਦਵਾਨ ਆਈਆਂ ਸੰਗਤਾਂ ਨੂੰ ਨਿਹਾਲ ਕਰਨਗੇ। ਬਾਬਾ ਜੀ ਨੇ ਸਮੂਹ ਸੰਗਤਾਂ ਨੂੰ ਸਮੇਂ ਸਿਰ ਪਹੁੰਚ ਇਹ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ।

Related Articles

Leave a Comment