Home » ਰੇਲ ਰੋਕੋ ਅੰਦੋਲਨ ਦੇ ਮੱਦੇਨਜ਼ਰ ਐੱਮਪੀ ਸਿਮਰਨਜੀਤ ਸਿੰਘ ਮਾਨ ਘਰ ’ਚ ਨਜ਼ਰਬੰਦ

ਰੇਲ ਰੋਕੋ ਅੰਦੋਲਨ ਦੇ ਮੱਦੇਨਜ਼ਰ ਐੱਮਪੀ ਸਿਮਰਨਜੀਤ ਸਿੰਘ ਮਾਨ ਘਰ ’ਚ ਨਜ਼ਰਬੰਦ

by Rakha Prabh
17 views

ਸੰਗਰੂਰ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਅੱਜ ਕਿਸਾਨਾਂ ਤੇ ਬੰਦੀ ਸਿੰਘਾਂ ਸਮੇਤ ਪੰਜਾਬ ਦੇ ਹੋਰ ਵੱਖ-ਵੱਖ ਭਖਦੇ ਮਸਲਿਆਂ ਦੇ ਹੱਲ ਲਈ ਦਿੱਤੇ ਗਏ ਰੇਲ ਰੋਕੋ ਅੰਦੋਲਨ ਦੇ ਸੱਦੇ ਦੇ ਮੱਦੇਨਜ਼ਰ ਉਨ੍ਹਾਂ ਦੀ ਬੱਗੂਆਣਾ (ਸੰਗਰੂਰ) ਸਥਿਤ ਰਿਹਾਇਸ਼ ’ਤੇ ਨਜ਼ਰਬੰਦ ਕੀਤਾ ਗਿਆ ਹੈ। ਅੱਜ ਦੇ ਅੰਦੋਲਨ ਦੇ ਉਦੇਸ਼ ਤੇ ਮੰਗਾਂ ਬਾਰੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਦੇਸ਼ ਦੇ ਅੰਨਦਾਤਾ ਕਿਸਾਨਾਂ ਨਾਲ ਸਾਡੇ ਦੇਸ਼ ਤੇ ਸੂਬੇ ਦੀ ਸਰਕਾਰ ਵੱਲੋਂ ਬਹੁਤ ਹੀ ਮਾੜਾ ਸਲੂਕ ਕੀਤਾ ਜਾ ਰਿਹਾ ਹੈ। ਕਿਸਾਨਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ। ਜੇਕਰ ਅਸੀਂ ਆਪਣੇ ਹੱਕਾਂ ਲਈ ਆਵਾਜ਼ ਉਠਾਉਂਦੇ ਹਾਂ ਤਾਂ, ਸਾਡੇ ਉੱਪਰ ਪੁਲਿਸ ਦਾ ਪਹਿਰਾ ਲਾ ਦਿੱਤਾ ਜਾਂਦਾ ਹੈ। ਭਾਜਪਾ ਨੇ ਪੰਜਾਬ ਨੂੰ ਪਿਛਲੇ ਦਸ ਸਾਲਾਂ ’ਚ ਕੋਈ ਵੱਡਾ ਪ੍ਰਾਜੈਕਟ ਨਹੀਂ ਦਿੱਤਾ, ਕੋਈ ਵਿਸ਼ੇਸ਼ ਆਰਥਿਕ ਪੈਕੇਜ ਨਹੀਂ ਦਿੱਤਾ। ਐੱਸਜੀਪੀਸੀ ਦੀਆਂ ਚੋਣਾਂ ਵੀ ਨਹੀਂ ਕਰਵਾਈਆਂ ਜਾ ਰਹੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਜਥੇਬੰਦਕ ਸਕੱਤਰ ਗੋਵਿੰਦ ਸਿੰਘ ਸੰਧੂ, ਜਥੇਦਾਰ ਸ਼ਾਹਬਾਜ ਸਿੰਘ ਡਸਕਾ, ਹਰਵਿੰਦਰ ਸਿੰਘ ਮੰਨਿਆਣਾ, ਉਪਿੰਦਰਪ੍ਰਤਾਪ ਸਿੰਘ ਸਮੇਤ ਹੋਰ ਆਗੂ ਵੀ ਹਾਜ਼ਰ ਸਨ।

Related Articles

Leave a Comment