Home » ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਤੇ ਰਵਨੀਤ ਬਿੱਟੂ ਘਰ ‘ਚ ਨਜ਼ਰਬੰਦ

ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਤੇ ਰਵਨੀਤ ਬਿੱਟੂ ਘਰ ‘ਚ ਨਜ਼ਰਬੰਦ

by Rakha Prabh
34 views

ਲੁਧਿਆਣਾ : ਕਾਂਗਰਸੀ ਆਗੂਆਂ ਦੀ ਗ੍ਰਿਫਤਾਰੀ ਤੋਂ ਪਹਿਲਾਂ ਭਾਰਤ ਭੂਸ਼ਣ ਆਸ਼ੂ ਤੇ ਰਵਨੀਤ ਸਿੰਘ ਬਿੱਟੂ ਨੂੰ ਘਰ ‘ਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ‘ਤੇ ਪੁਲਿਸ ਪਹਿਰਾ ਲਗਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਉੱਚ ਪੱਧਰੀ ਮੀਟਿੰਗ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਅਗਵਾਈ ‘ਚ ਹੋਈ ਸੀ ਜਿਸ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੇ ਤਲਵਾੜ ਤੇ ਹਲਕਿਆਂ ਦੇ ਇੰਚਾਰਜ ਤੇ ਹੋਰ ਸੀਨੀਅਰ ਆਗੂ ਸ਼ਾਮਿਲ ਹੋਏ। ਮੀਟਿੰਗ ਤੋਂ ਬਾਅਦ ਬਿੱਟੂ ਨੇ ਕਿਹਾ ਕਿ ਕਾਂਗਰਸੀਆਂ ਵੱਲੋਂ 5 ਮਾਰਚ ਨੂੰ ਦੁਪਹਿਰ 12 ਵਜੇ ਗ੍ਰਿਫਤਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਜਿੰਨਾਂ ਦੇ ਖ਼ਿਲਾਫ਼ ਬਾਈਨੇਮ ਐਫਆਈਆਰ ਦਰਜ ਹੈ ਉਹ ਆਗੂ ਗ੍ਰਿਫਤਾਰੀਆਂ ਦੇਣਗੇ, ਉਸ ਤੋਂ ਬਾਅਦ ਜੋ ਅਣਪਛਾਤੇ ਵਿਅਕਤੀ ਹਨ ਉਹ ਅਤੇ ਹੋਰ ਕਾਂਗਰਸੀ ਗ੍ਰਿਫਤਾਰੀਆਂ ਦੇਣਗੇ।

Related Articles

Leave a Comment