Home » ਆਪ ਵੱਲੋਂ ਲਏ ਲੋਕ ਪੱਖੀ ਫ਼ੈਸਲਿਆਂ ਨਾਲ ਮਾਨ ਸਰਕਾਰ ਬਣੀ ਲੋਕਾਂ ਦੀ ਪਹਿਲੀ ਪਸੰਦ – ਢਿੱਲੋਂ

ਆਪ ਵੱਲੋਂ ਲਏ ਲੋਕ ਪੱਖੀ ਫ਼ੈਸਲਿਆਂ ਨਾਲ ਮਾਨ ਸਰਕਾਰ ਬਣੀ ਲੋਕਾਂ ਦੀ ਪਹਿਲੀ ਪਸੰਦ – ਢਿੱਲੋਂ

ਲੋਕ ਸਭਾ ਚੋਣਾਂ ਵਿੱਚ ਸਾਰੀਆਂ ਸੀਟਾਂ ਤੇ ਜਿੱਤ ਦੇ ਦਾਅਵੇ 

by Rakha Prabh
21 views
ਅੰਮ੍ਰਿਤਸਰ 5 ਮਾਰਚ (ਰਣਜੀਤ ਸਿੰਘ ਮਸੌਣ/ ਕੁਸ਼ਾਲ ਸ਼ਰਮਾਂ)
ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਆਮ ਆਦਮੀ ਪਾਰਟੀ ਦੇ ਜ਼ਿਲਾਂ ਅੰਮ੍ਰਿਤਸਰ ਦਿਹਾਤੀ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਵੱਲੋਂ ਅੱਜ ਹਲਕਾ ਰਾਜਾਸਾਂਸੀ ਦੇ ਬਲਾਕ ਪ੍ਰਧਾਨਾਂ ਅਤੇ ਸੋਸ਼ਲ ਮੀਡੀਆ ਬਲਾਕ ਪ੍ਰਧਾਨਾਂ ਨਾਲ ਪਨਗਰੇਨ ਪੰਜਾਬ ਦੇ ਚੇਅਰਮੈਨ ਅਤੇ ਹਲਕਾ ਇੰਚਾਰਜ਼ ਬਲਦੇਵ ਸਿੰਘ ਮਿਆਂਦੀਆ ਦੀ ਰਹਿਨਮਾਈ ਹੇਠ ਉਹਨਾਂ ਦੇ ਗ੍ਰਹਿ ਪਿੰਡ ਮਿਆਦੀਆਂ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿੱਚ ਆ ਰਹੀਆਂ ਲੋਕ ਸਭਾ ਚੋਣਾਂ ਸਬੰਧੀ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਅੰਮ੍ਰਿਤਸਰ ਦੇ ਹਰੇਕ ਹਲਕੇ ਦੇ ਵਲੰਟੀਅਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਹਰਮਨ ਪਿਆਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਦੀ ਸਹੂਲਤ ਲਈ ਉਪਰਾਲੇ ਕੀਤੇ ਹਨ। ਉਸ ਨਾਲ ਪੰਜਾਬ ਵਾਸੀਆਂ ਵਿੱਚ ਕਾਫ਼ੀ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਉਹਨਾਂ ਕਿਹਾ ਕਿ ਆਏ ਦਿਨ ਪੰਜਾਬ ਵਿੱਚ ਲੋਕ ਪੱਖੀ ਫ਼ੈਸਲਿਆਂ ਦਾ ਲੋਕ ਸਵਾਗਤ ਕਰ ਰਹੇ ਹਨ। ਜਿੰਨਾਂ ਵਿੱਚ ਪੰਜਾਬ ਦੇ ਬਹੁਤ ਸਾਰੇ ਘਰਾਂ ਦੇ ਬਿਜਲੀ ਦੇ ਬਿਲ ਜ਼ੀਰੋ ਆ ਰਹੇ ਹਨ। ਘਰ-ਘਰ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਬਿਨਾਂ ਪੱਖਪਾਤ ਤੋਂ ਹੋ ਰਹੇ ਵਿਕਾਸ ਕਾਰਜਾਂ ਤੋਂ ਲੋਕ ਭਗਵੰਤ ਮਾਨ ਸਰਕਾਰ ਤੋਂ ਬਹੁਤ ਖ਼ੁਸ਼ ਦਿਖਾਈ ਦੇ ਰਹੇ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਦਿਹਾਤੀ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ, ਪਨਗਰੇਨ ਪੰਜਾਬ ਦੇ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ, ਅੰਮ੍ਰਿਤਸਰ ਦਿਹਾਤੀ ਦੇ ਸੈਕਟਰੀ ਦਿਲਜੀਤ ਸਿੰਘ, ਫਾਊਂਡਰ ਮੈਂਬਰ ਸ਼ਿਵ ਕੁਮਾਰ, ਗੁਰਸ਼ਰਨਪ੍ਰੀਤ ਸਿੰਘ ਸੰਧੂ, ਪੀਏ ਝਿਰਮਲ ਸਿੰਘ, ਮੀਡੀਆ ਇੰਚਾਰਜ਼ ਰਣਜੀਤ ਸਿੰਘ ਹੇਰ, ਬਲਾਕ ਪ੍ਰਧਾਨ ਪ੍ਰਗਟ ਸਿੰਘ, ਦਰਬਾਰਾ ਸਿੰਘ, ਸੁਖਦੇਵ ਸਿੰਘ ਬਲੱਗਣ, ਹੰਸਰਾਜ, ਸੁਖਦੇਵ ਸਿੰਘ ਭਗਵਾਂ, ਤਰਸੇਮ ਸਿੰਘ, ਗੁਰਵਿੰਦਰ ਸਿੰਘ ਫ਼ੌਜੀ, ਦਵਿੰਦਰ ਸਿੰਘ ਭੁੱਲਰ, ਕੰਵਲਜੀਤ ਸਿੰਘ, ਸੱਤਾ ਸਿੰਘ ਗੁਲਗੜ ਅਤੇ ਸੋਸ਼ਲ ਮੀਡੀਆ ਬਲਾਕ ਪ੍ਰਧਾਨ ਹਾਜ਼ਰ ਸਨ।

Related Articles

Leave a Comment