Home » ਸਰਬੱਤ ਦਾ ਭਲਾ ਟਰੱਸਟ ਨੇ 20 ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਚੈੱਕ

ਸਰਬੱਤ ਦਾ ਭਲਾ ਟਰੱਸਟ ਨੇ 20 ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਚੈੱਕ

by Rakha Prabh
19 views
ਮੱਲਾਂਵਾਲਾ, 5 ਮਾਰਚ( ਗੁਰਦੇਵ ਸਿੰਘ ਗਿੱਲ   ) –
ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੱਲਾਂਵਾਲਾ ਵਿੱਚ ਕਰਵਾਏ ਗਏ ਇੱਕ ਸਾਦਾ ਸਮਾਗਮ ਦੋਰਾਨ ਮੱਲਾਂਵਾਲਾ ਇਲਾਕੇ ਨਾਲ ਸਬੰਧਿਤ 20 ਜਰੂਰਤ ਮੰਦ , ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਗਏ। ਇਹ ਚੈਕ ਸੰਸਥਾ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ, ਬਲਾਕ ਪ੍ਰਧਾਨ ਬਹਾਦਰ ਸਿੰਘ ਭੁੱਲਰ ਅਤੇ ਵਿਜੇ ਕੁਮਾਰ ਬਹਿਲ  ਮੱਲਾਂਵਾਲਾ ਸਮੇਤ ਹੋਰ ਮੈਂਬਰਾਂ ਵੱਲੋਂ ਵੰਡੇ ਗਏ। ਸੰਸਥਾ ਦੀ ਇਸਤਰੀ ਵਿੰਗ ਜਿਲ੍ਹਾ ਪ੍ਰਧਾਨ ਮੈਡਮ  ਅਮਰਜੀਤ ਕੌਰ ਛਾਬੜਾ ਅਤੇ ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਸੰਸਥਾ ਦੇ ਬਾਨੀ ਡਾ ਓਬਰਾਏ ਵੱਲੋਂ ਲੋਕ ਭਲਾਈ ਦੇ ਕਈ ਹੋਰ ਕਾਰਜ ਸ਼ੁਰੂ ਕੀਤੇ ਹੋਏ ਹਨ। ਜਿਨ੍ਹਾਂ ਵਿੱਚ ਲੋੜਵੰਦਾਂ, ਅੰਗਹੀਣਾਂ ਅਤੇ ਵਿਧਵਾਵਾਂ ਨੂੰ ਮਹੀਨਾਵਾਰ ਪੈਨਸ਼ਨਾਂ, ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਦੀਆਂ ਫੀਸਾਂ,ਮੈਡੀਕਲ ਸਹਾਇਤਾ , ਕਈ ਤਰਾਂ ਦੇ ਹੱਥੀਂ ਹੁਨਰ ਵਾਲੇ ਸਿਖਲਾਈ ਕੋਰਸ  ਸਕੂਲਾਂ ਅਤੇ ਜਨਤਕ ਸਥਾਨਾਂ ਤੇ ਸਾਫ਼ ਪਾਣੀ ਵਾਲੇ ਆਰ ਓ ਲਗਾਏ ਜਾਂਦੇ ਹਨ।ਇਸ ਮੋਕੇ ਬਹਾਦਰ ਸਿੰਘ ਭੁੱਲਰ ਬਲਾਕ ਪ੍ਰਧਾਨ , ਵਿਜੇ ਕੁਮਾਰ ਬਹਿਲ ਪ੍ਰਧਾਨ,ਪਰਦੀਪ ਕੁਮਾਰ ਬਹਿਲ ਰਣਜੀਤ ਸਿੰਘ ਰਾਏ  ਸਮੇਤ ਹੋਰ ਪਤਵੰਤੇ ਵੀ ਮੋਜੂਦ ਸਨ।

Related Articles

Leave a Comment