ਮੱਲਾਂਵਾਲਾ, ( ਗੁਰਦੇਵ ਸਿੰਘ ਗਿੱਲ ) –
ਚੇਅਰਮੈਨ ਜਿ਼ਲ੍ਹਾ ਯੋਜਨਾ ਕਮੇਟੀ ਸ੍ਰੀ ਚੰਦ ਸਿੰਘ ਗਿੱਲ ਵੱਲੋਂ ਆਪਣੇ ਅਖਤਿਆਰੀ ਫੰਡ ਬੰਧਨ ਮੁਕਤ ਫੰਡ ਫਾਰ ਡੀ.ਪੀ.ਸੀ ਵਿਚੋਂ ਬਲਾਕ ਮੱਖੂ ਦੇ ਪਿੰਡ ਬੂਟੇ ਵਾਲਾ ‘ਚ ਸਟਰੀਟ ਲਾਈਟਾਂ ਲਈ ਇਕ ਲੱਖ ਤੇ ਮੱਲਾਂਵਾਲਾ ਖਾਸ ਦੇ ਵਾਰਡ ਨੰਬਰ 10 ‘ਚ ਧਰਮਸ਼ਾਲਾ ਦੀ ਚਾਰਦੀਵਾਰੀ ਲਈ ਦੋ ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ। ਇਸ ਮੌਕੇ ਚੇਅਰਮੈਨ ਸ੍ਰੀ ਚੰਦ ਸਿੰਘ ਗਿੱਲ ਨੇ ਕਿਹਾ ਕਿ ਇਸ ਰਾਸ਼ੀ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਆਮ ਪਬਲਿਕ ਨੂੰ ਬਹੁਤ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਬੂਟੇ ਵਾਲਾ ਪਿੰਡ ਦੇ ਗੁਰਮਨ ਦੀਪ ਸਿੰਘ, ਗੁਰਜੰਟ ਸਿੰਘ, ਭਗਵਾਨ ਸਿੰਘ, ਹਰਜੀਤ ਸਿੰਘ, ਗੁਰਕੀਰਤ ਸਿੰਘ ਅਤੇ ਵਾਰਡ ਨੰਬਰ 10 ਮੱਲਾਂਵਾਲਾ ਦੇ ਦਰਬਾਰਾ ਸਿੰਘ, ਰੂਪ ਸਿੰਘ, ਕੁਲਵੰਤ ਸਿੰਘ, ਸੁਖਦੇਵ ਸਿੰਘ, ਪਿੱਪਲ ਸਿੰਘ ਅਤੇ ਜਗਦੀਪ ਕੁਮਾਰ ਹਾਜ਼ਰ ਸਨ।