Home » ਫਿਰੋਜ਼ਪੁਰ ਵਿਖੇ ਅੱਜ ਪੰਜਾਬ ਮੁਲਾਜ਼ਮ ਤੇ ਪੈਂਨਸ਼ਨਰਜ ਸਾਂਝਾ ਫਰੰਟ ਵੱਲੋਂ ਬਜਟ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ

ਫਿਰੋਜ਼ਪੁਰ ਵਿਖੇ ਅੱਜ ਪੰਜਾਬ ਮੁਲਾਜ਼ਮ ਤੇ ਪੈਂਨਸ਼ਨਰਜ ਸਾਂਝਾ ਫਰੰਟ ਵੱਲੋਂ ਬਜਟ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ

by Rakha Prabh
51 views

ਗੁਰਪ੍ਰੀਤ ਸਿੰਘ ਸਿੱਧੂ ਫਿਰੋਜ਼ਪੁਰ / ਜ਼ੀਰਾ 6 ਮਾਰਚ

ਪੰਜਾਬ ਮੁਲਾਜ਼ਮ ਤੇ ਸਾਂਝਾ ਫਰੰਟ ਦੇ ਸੱਦੇ ਤਹਿਤ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਬਜਟ ਨੂੰ ਅੰਨ੍ਹਾ ਬਜਟ ਸੈਸ਼ਨ ਐਲਾਨ ਕਰਦਿਆਂ ਬਜ਼ਟ ਦੀਆਂ ਸੂਬੇ ਭਰ ਵਿੱਚ ਕਾਪੀਆ ਸਾੜਨ ਦੇ ਸੱਦੇ ਤਹਿਤ ਪੰਜਾਬ ਮੁਲਾਜ਼ਮ ਤੇ ਪੈਂਨਸ਼ਨਰਜ ਸਾਂਝਾ ਫਰੰਟ ਫਿਰੋਜਪੁਰ ਦੀ ਅਹਿਮ ਮੀਟਿੰਗ ਜ਼ਿਲ੍ਹਾ ਕੋਆਰਡੀਨੇਟਰ ਸੁਬੇਗ ਸਿੰਘ, ਸਹਾਇਕ ਕੋਆਰਡੀਨੇਟਰ ਡੀਐਸਪੀ ਜਸਪਾਲ ਸਿੰਘ, ਗੁਰਦੇਵ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਪ ਸ ਸ ਫ , ਖਜਾਨ ਸਿੰਘ ਪ੍ਰਧਾਨ ਪੈਨਸ਼ਨ ਐਸੋਸੀਏਸ਼ਨ, ਅਜੀਤ ਸਿੰਘ ਸੋਢੀ ਜਨਲ ਸਕੱਤਰ, ਕਸ਼ਮੀਰ ਸਿੰਘ ਥਿੰਦ ਜੇਲ ਪੈਨਸ਼ਨਰ ਐਸੋਸੀਏਸ਼ਨ, ਬਲਵੰਤ ਸਿੰਘ ਪੰਜਾਬ ਪੈਨਸ਼ਨ ਯੂਨੀਅਨ , ਨਰਿੰਦਰ ਸ਼ਰਮਾ ਪ੍ਰਧਾਨ ਪੈਰਾ ਮੈਡੀਕਲ ਐਸੋਸੀਏਸ਼ਨ ਆਦਿ ਦੀ ਅਗਵਾਈ ਹੇਠ ਪੰਜਾਬ ਪੁਲਿਸ ਪੈਂਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਦੇ ਦਫ਼ਤਰ ਫ਼ਿਰੋਜ਼ਪੁਰ ਵਿਖੇ ਹੋਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰਦੀ ਨਜ਼ਰ ਆ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜ਼ਟ ਸੈਸ਼ਨ ਦੌਰਾਨ ਮੁਲਾਜ਼ਮਾਂ ਪੈਂਨਸ਼ਨਰਾ ਅਤੇ ਮਾਣ ਭੱਤਾ ਵਰਕਰਾਂ ਨੂੰ ਕੁਝ ਵੀ ਨਹੀਂ ਦਿੱਤਾ ਅਤੇ ਨਾ ਹੀ ਪੁਰਾਣੀ ਪੈਨਸ਼ਨ ਬਹਾਲੀ ਲਈ ਕੋਈ ਮੁੱਦਾ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਲੋਕ ਸਭਾ ਚੋਣਾਂ ਦੌਰਾਨ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੇ ਦਫ਼ਤਰ ਅੱਗੇ 7 ਮਾਰਚ ਨੂੰ ਸਵੇਰੇ 11 ਵਜੇ ਬਜ਼ਟ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾਵੇਗੀ।ਇਸ ਮੌਕੇ ਮੀਟਿੰਗ ਵਿੱਚ ਨਿਸ਼ਾਨ ਸਿੰਘ ਸ਼ਹਿਜ਼ਾਦੀ ਜ਼ਿਲ੍ਹਾ ਮੀਤ ਪ੍ਰਧਾਨ , ਗੁਰਬੀਰ ਸਿੰਘ ਸ਼ਹਿਜ਼ਾਦ ਸਰਕਲ ਸਕੱਤਰ ਜੰਗਲਾਤ ਵਰਕਰਜ਼ ਯੂਨੀਅਨ, ਬਲਵੰਤ ਸਿੰਘ ਪ੍ਰਧਾਨ, ਸੁਲੱਖਣ ਸਿੰਘ ਜਨਰਲ ਸਕੱਤਰ, ਪੰਮਾ ਸਿੰਘ ਸੀਨੀਅਰ ਮੀਤ ਪ੍ਰਧਾਨ ਪੀਡਬਲਿਊਡੀ ਫੀਲਡ ਵਰਕਸ਼ਾਪ ਵਰਕਰਜ਼ ਯੂਨੀਅਨ, ਮਨਜੀਤ ਸਿੰਘ ਜਰਨਲ ਸਕੱਤਰ, ਮਲਕੀਤ ਚੰਦ ਪਾਸੀ, ਸਵਰਨਜੀਤ ਫੂਡ ਸਪਲਾਈ, ਮੁਖਤਿਆਰ ਸਿੰਘ , ਅਜੀਤ ਰਾਮ ਗਿੱਲ, ਗੁਰਸੇਵਕ ਸਿੰਘ ਮੀਤ ਪ੍ਰਧਾਨ, ਜਗਸੀਰ ਸਿੰਘ, ਸੁਰਿੰਦਰ ਕੁਮਾਰ ਜੋਸਨ, ਵਿਲਸਨ, ਉਂਕਾਰ ਸਿੰਘ, ਬਲਵੰਤ ਸਿੰਘ ਸੰਧੂ ਪ੍ਰਧਾਨ ਪੰਜਾਬ ਪੈਂਨਸ਼ਨਰਜ ਯੂਨੀਅਨ, ਮਾਨਾਂ ਭੱਟੀ ਪ੍ਰਧਾਨ ਪਨਸਪ ਮੁਲਾਜ਼ਮ ਯੂਨੀਅਨ, ਆਦਿ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਵੱਖ ਵੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।

Related Articles

Leave a Comment